Sunday, December 7, 2025

Date:

spot_img

👉ਕਰਨਲ ਬਾਠ ਦੀ ਪਤਨੀ ਨੇ ਡੀਜੀਪੀ ਨੂੰ ਪੱਤਰ ਲਿਖਕੇ ਮੁਅੱਤਲ ਕਰਮਚਾਰੀਆਂ ਨੂੰ ਪਟਿਆਲਾ ਜੋਨ ਤੋਂ ਬਾਹਰ ਭੇਜਣ ਦੀ ਕੀਤੀ ਮੰਗ
Patiala News: ਪਿਛਲੇ ਮਹੀਨੇ 13-14 ਮਾਰਚ ਦੀ ਅੱਧੀ ਰਾਤ ਨੂੰ ਪਟਿਆਲਾ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਭਾਰਤੀ ਫੌਜ ਦੇ ਇੱਕ ਕਰਨਲ ਦੀ ਕੁੱਟਮਾਰ ਦੇ ਮਾਮਲੇ ’ਚ ਹੁਣ ਮੁਲਜਮ ਬਣਾਏ ਪੁਲਿਸ ਅਫ਼ਸਰਾਂ ਉਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਇਸ ਕੇਸ ’ਚ ਇੱਕ ਮੁੱਖ ਮੁਲਜਮ ਬਣਾਏ ਗਏ ਇੰਸਪੈਕਟਰ ਰੌਨੀ ਸਿੰਘ ਦੀ ਅਗਾਊਂ ਜਮਾਨਤ ਦੀ ਅਰਜ਼ੀ ਅੱਜ ਪਟਿਆਲਾ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਹਾਲਾਂਕਿ ਉਕਤ ਇੰਸਪੈਕਟਰ ਕੋਲ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਅਧਿਕਾਰ ਹੈ ਪ੍ਰੰਤੂ ਕੌਮਾਤਰੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਵਿਚ ਪੰਜਾਬ ਪੁਲਿਸ ਉਪਰ ਵੱਡਾ ਦਬਾਅ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

ਇਸਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਤੋਂ ਖੋਹ ਕੇ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਹੈ, ਜਿੱਥੇ ਇਸ ਕੇਸ ਦੀ ਨਿਰਪੱਖ ਜਾਂਚ ਲਈ ਇੱਕ ਆਈਪੀਐਸ ਅਧਿਕਾਰੀ ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਬਣਾਈ ਜਾ ਚੁੱਕੀ ਹੈ। ਜਿਕਰਯੋਗ ਹੈ ਕਿ ਇਸ ਕੁੱਟਮਾਰ ਦੀ ਘਟਨਾ ਦੇ ਇੱਕ ਹਫ਼ਤਾ ਬੀਤਣ ਦੇ ਬਾਅਦ ਮਾਮਲਾ ਫ਼ੌਜ ਦੇ ਉੱਚ ਅਧਿਕਾਰੀਆਂ ਅਤੇ ਰੱਖਿਆ ਵਿਭਾਗ ਤੱਕ ਪਹੁੰਚਣ ਤੋਂ ਬਾਅਦ ਹੀ ਪਟਿਆਲਾ ਪੁਲਿਸ ਨੇ ਪੀੜਤ ਕਰਨਲ ਪੁਸਪਿੰਦਰ ਸਿੰਘ ਬਾਠ ਦੇ ਬਿਆਨਾਂ ਉਪਰ ਥਾਣਾ ਸਿਵਲ ਲਾਈਨ ਵਿਚ ਮੁਕੱਦਮਾ ਨੰਬਰ 69 ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ ਗਾਇਕ ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਪ੍ਰਵਾਰ ਸਹਿਤ ਪੁੱਜੇ

ਇਸ ਕੇਸ ਵਿਚ ਇੰਸਪੈਕਟਰ ਰੌਨੀ ਸਿੰਘ, ਜੋਕਿ ਉਸ ਸਮੇਂ ਸਮਾਣਾ ਦਾ ਐਸਐਚਓ ਸੀ, ਤੋਂ ਇਲਾਵਾ ਸਪੈਸ਼ਲ ਸੈੱਲ ਪਟਿਆਲਾ ਦੇ ਇੰਚਾਰਜ਼ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਅਤੇ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ਼ ਇੰਸਪੈਕਟਰ ਹੈਰੀ ਬੋਪਾਰਾਏ ਸਹਿਤ ਕੁੱਲ 12 ਪੁਲਿਸ ਵਾਲਿਆਂ ਵਿਰੁਧ ਧਾਰਾ 155(2), 117(2),126(2) ਅਤੇ 351(2) ਬੀਐਨਐਸ ਤਹਿਤ ਇਹ ਕੇਸ ਦਰਜ਼ ਕੀਤਾ ਸੀ। ਇਸ ਕੇਸ ਦੇ ਮੁਲਜਮ ਇੰਸਪੈਕਟਰ ਰੌਨੀ ਸਿੰਘ ਨੇ ਕੁੱਝ ਦਿਨ ਪਹਿਲਾਂ ਸਿੱਧਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇੱਕ ਪਿਟੀਸ਼ਨ ਦਾਈਰ ਕਰਕੇ ਅਗਾਊ ਜਮਾਨਤ ਮੰਗੀ ਸੀ ਪ੍ਰੰਤੂ ਹਾਈਕੋਰਟ ਨੇ ਉਸਨੂੰ ਸਥਾਨਕ ਅਦਾਲਤ ਵਿਚ ਜਾਣ ਲਈ ਕਿਹਾ ਸੀ, ਜਿਸਤੋਂ ਬਾਅਦ ਹੁਣ ਪਟਿਆਲਾ ਕੋਰਟ ਵਿਚ ਉਸ ਵੱਲੋਂ ਲਗਾਈ ਅਰਜ਼ੀ ਉਪਰ ਇਹ ਫੈਸਲਾ ਆਇਆ ਹੈ।

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਉਧਰ, ਕਰਨਲ ਬਾਠ ਦੀ ਪਤਨੀ ਤੇ ਇਸ ਸੰਘਰਸ਼ ਨੂੰ ਅੱਗੇ ਵਧਾ ਰਹੀ ਉਸਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਅੱਜ ਡੀਜੀਪੀ ਪੰਜਾਬ ਨੂੰ ਇੱਕ ਚਿੱਠੀ ਲਿਖੀ ਹੈ, ਜਿਸਦੇ ਵਿਚ ਉਸਨੇ ਦੋਸ਼ ਲਗਾਇਆ ਕਿ ਉਸਦੇ ਪਤੀ ਅਤੇ ਪੁੱਤਰ ਦੀ ਕੁੱਟਮਾਰ ਕਰਨ ਵਾਲੇ ਮੁਲਜਮ ਤੇ ਮੁਅੱਤਲ ਪੁਲਿਸ ਵਾਲੇ ਗੱਡੀਆਂ ’ਤੇ ਕਾਲੇ ਸ਼ੀਸੇ ਲਗਾ ਕੇ ਪਟਿਆਲਾ ਵਿਚ ਹੀ ਘੁੰਮ ਰਹੇ ਹਨ। ਜਿਸਦੇ ਚੱਲਦੇ ਕੇਸ ਦੀ ਸੰਵੇਦਨਸ਼ੀਲਤਾ ਦੇ ਚੱਲਦਿਆਂ ਇੰਨ੍ਹਾਂ ਨੂੰ ਪਟਿਆਲਾ ਰੇਂਜ ਤੋਂ ਬਾਹਰ ਬਦਲਿਆ ਜਾਵੇ। ਦਸਣਾ ਬਣਦਾ ਹੈ ਕਿ ਕੇਸ ਦਰਜ਼ ਕਰਨ ਤੋਂ ਇਲਾਵਾ ਇਹ ਇੱਕ ਦਰਜ਼ਨ ਪੁਲਿਸ ਵਾਲੇ ਮੁਅੱਤਲ ਚੱਲ ਰਹੇ ਹਨ ਤੇ ਨਾਲ ਹੀ ਇੰਨ੍ਹਾਂ ਨੂੰ ਪਟਿਆਲਾ ਤੋਂ ਬਾਹਰ ਬਦਲ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ ਸਰਕਾਰ ਦੀ ਟ੍ਰਾਂਸਪੋਰਟ ਵਿਭਾਗ ’ਤੇ ਵੱਡੀ ਸਖ਼ਤੀ, ਅੱਜ ਤੋਂ ਆਨ-ਲਾਈਨ ਹਾਜ਼ਰੀ ਲੱਗਣੀ ਹੋਈ ਸ਼ੁਰੂ

ਜ਼ਿਕਰਯੋਗ ਹੈ ਕਿ ਦਿੱਲੀ ਆਰਮੀ ਹੈਡਕੁਆਰਟਰ ਵਿਖੇ ਤੈਨਾਤ ਕਰਨਲ ਬਾਠ ਘਟਨਾ ਸਮੇਂ ਆਪਣੇ ਪੁੱਤਰ ਦੇ ਨਾਲ ਵਾਪਸ ਪਟਿਆਲਾ ਸਥਿਤ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਰਜਿੰਦਰਾ ਮੈਡੀਕਲ ਕਾਲਜ ਦੇ ਸਾਹਮਣੇ ਇੱਕ ਢਾਬੇ ਉੱਪਰ ਉਹ ਕੁਝ ਖਾਣ ਲਈ ਰੁਕੇ ਅਤੇ ਇਸ ਦੌਰਾਨ ਹੀ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰ ਅਤੇ ਸੱਤ-ਅੱਠ ਹੋਰ ਮੁਲਾਜ਼ਮ ਤਿੰਨ ਗੱਡੀਆਂ ’ਤੇ ਇੱਥੇ ਪੁੱਜੇ, ਜਿਨਾਂ ਦੇ ਨਾਲ ਉਹਨਾਂ ਦੀ ਕਿਸੇ ਗੱਲ ਨੂੰ ਲੈ ਕੇ ਕਹਾ-ਸੁਣੀ ਹੋ ਗਈ। ਜਿਸ ਤੋਂ ਬਾਅਦ ਇਹਨਾਂ ਪੁਲਿਸ ਮੁਲਾਜ਼ਮਾਂ ਨੇ ਕਰਨਲ ਅਤੇ ਉਸਦੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕੁੱਟਮਾਰ ਦੀ ਘਟਨਾ ਢਾਬੇ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਜਿੱਥੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ਼ ਧਰਨਾ ਵੀ ਲਗਾਇਆ ਗਿਆ ਸੀ, ਉਥੇ ਆਰਮੀ ਦੇ ਉੱਚ ਅਧਿਕਾਰੀਆਂ ਨੇ ਵੀ ਰੋਸ ਜਤਾਉਂਦਿਆਂ ਪੰਜਾਬ ਪੁਲਿਸ ਨੂੰ ਸਪੱਸ਼ਟ ਤੌਰ ’ਤੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਪ ਨੇ ਸਵਾਂਗ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...