ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
Punjab News: ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਪੰਜਾਬ ਦੇ ਵਿਚ ਪੂਰੀ ਚਰਚਾ ਦਾ ਵਿਸ਼ਾ ਬਣੇ ਭਾਰਤੀ ਫ਼ੌਜ ਦੇ ਕਰਨਲ ਪੀਐਸ ਬਾਠ ਦੀ ਪੰਜਾਬ ਪੁਲਿਸ ਦੇ ਕੁੱਝ ਮੁਲਾਜਮਾਂ ਵੱਲੋਂ ਕੁੱਟਮਾਰ ਦੇ ਮਾਮਲੇ ਵਿਚ ਅੱਜ ਸੋਮਵਾਰ ਨੂੰ ਪੀੜਤ ਫ਼ੌਜੀ ਅਫ਼ਸਰ ਦੀ ਪਤਨੀ ਅਤੇ ਪ੍ਰਵਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕੀਤੀ। ਕਰੀਬ ਇੱਕ ਘੰਟਾ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਕਾਫ਼ੀ ਸੰਤੁਸ਼ਟ ਦਿਖ਼ਾਈ ਦਿੱਤੀ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਭਰੋਸਾ ਜਤਾਇਆ ਕਿ ਜਲਦ ਹੀ ਉਨ੍ਹਾਂ ਦੇ ਪ੍ਰਵਾਰ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘‘ ਮੁੱਖ ਮੰਤਰੀ ਸ: ਮਾਨ ਨਾਲ ਅੱਜ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ ਪਰ ਇਸ ਮੁਲਾਕਾਤ ਤੋਂ ਬਾਅਦ ਉਹ ਪੂਰੇ ਜਜਬੇ ਨਾਲ ਇਹ ਗੱਲ ਕਹਿ ਸਕਦੀ ਹੈ ਕਿ ਹੁਣ ਇਨਸਾਫ਼ ਦੂਰ ਨਹੀਂ। ’’
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ
ਸ਼੍ਰੀਮਤੀ ਬਾਠ ਨੇ ਇਹ ਵੀ ਦਸਿਆ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਉਸਦੇ ਸਿਰ ’ਤੇ ਹੱਥ ਰੱਖਦਿਆਂ ਕਿਹਾ ਹੈ ਕਿ ਉਹ ਇਕੱਲੇ ਪੰਜਾਬ ਦੀ ਹੀ ਨਹੀਂ, ਉਸਦੀ ਵੀ ਬੇਟੀ ਹੈ ਤੇ ਅੱਜ ਸ਼ਾਮ ਤੱਕ ਉਸਨੂੰ ਇਸ ਮਾਮਲੇ ਵਿਚ ਕੀਤੇ ਜਾਣ ਵਾਲੇ ਐਕਸ਼ਨ ਬਾਰੇ ਪਤਾ ਚੱਲ ਜਾਵੇਗਾ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ 15 ਦਿਨਾਂ ਤੋਂ ਲੜਾਈ ਲੜ ਰਹੀ ਸ਼੍ਰੀਮਤੀ ਬਾਠ ਅਤੇ ਪ੍ਰਵਾਰ ਵੱਲੋਂ ਬੀਤੇ ਕੱਲ ਦੇਸ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਮੁੱਖ ਮੰਤਰੀ ਦੀ ਤਰੀਫ਼ ਕਰਦਿਆਂ ਪੀੜਤ ਅਫ਼ਸਰ ਦੀ ਪਤਨੀ ਨੇ ਕਿਹਾ, ‘‘ ਉਨ੍ਹਾਂ ਦੇ ਮੈਨੂੰ ਪੂਰਨ ਇਨਸਾਫ਼ ਦਾ ਭਰੋਸਾ ਦਿਵਾਇਆ ਹੈ ਤੇ ਮੈਂ ਉਨ੍ਹਾਂ ਦੇ ਭਰੋਸੇ ਉਪਰ ਵਿਸ਼ਵਾਸ ਕਰਦੀ ਹਾਂ। ’’ ਉਨ੍ਹਾਂ ਆਪਣੀਆਂ ਮੰਗਾਂ ਬਾਰੇ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਐਸਐਸਪੀ ਨਾਨਕ ਸਿੰਘ ਦਾ ਤਬਾਦਲਾ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ IAS ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ
ਗੌਰਤਲਬ ਹੈ ਕਿ 13-14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਹਸਪਤਾਲ ਦੇ ਬਾਹਰ ਇੱਕ ਢਾਬੇ ਉਪਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਇੱਥੇ ਸਿਵਲ ਵਿਚ ਆਏ ਪੁਲਿਸ ਇੰਸਪੈਕਟਰਾਂ ਨਾਲ ਪਾਰਕਿੰਗ ਨੂੰ ਲੈ ਕੇ ਝੜਪ ਹੋ ਗਈ ਸੀ, ਜਿਸਤੋਂ ਬਾਅਦ ਪੁਲਿਸ ਨੇ ਦੋਨਾਂ ਦੀ ਕੁੱਟਮਾਰ ਕਰ ਦਿੱਤੀ ਸੀ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਵੱਲੋਂ ਇੱਕ ਹਫ਼ਤੇ ਬਾਅਦ ਪੀੜਤ ਕਰਨਲ ਦੀ ਸਿਕਾਇਤ ਉਪਰ 22 ਮਾਰਚ ਦੀ ਰਾਤ ਨੂੰ ਸਬੰਧਤ ਇੰਸਪੈਕਟਰਾਂ ਅਤੇ ਮੁਲਾਜਮਾਂ ਵਿਰੁਧ ਪਰਚਾ ਦਰਜ਼ ਕੀਤਾ ਸੀ। ਇਸਦੇ ਨਾਲ ਹੀ ਉਨ੍ਹਾਂ ਨੂੰ ਮੁਅੱਤਲ ਕਰਕੇ ਦੂਜੇ ਜ਼ਿਲ੍ਹੇ ਵਿਚ ਭੇਜ ਦਿੱਤਾ ਸੀ ਤੇ ਨਾਲ ਹੀ ਸਰਕਾਰ ਨੇ ਉੱਚ ਪੱਧਰੀ ਜਾਂਚ ਲਈ ਵਿਸੇਸ ਜਾਂਚ ਟੀਮ ਵੀ ਬਣਾ ਦਿੱਤੀ ਸੀ ਪ੍ਰੰਤੂ ਪ੍ਰਵਾਰ ਪੰਜਾਬ ਪੁਲਿਸ ਉਪਰ ਪੱਖਪਾਤ ਦਾ ਦੋਸ਼ ਲਗਾਉਂਦਿਆਂ ਸੀਬੀਆਈ ਕੋਲੋਂ ਜਾਂਚ ਦੀ ਮੰਗ ਕਰ ਰਿਹਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Colonel Bath ਦੀ ਕੁੱਟ.ਮਾਰ ਦਾ ਮਾਮਲਾ; CM Mann ਨੇ ਪ੍ਰਵਾਰ ਨੂੰ ਦਿਵਾਇਆ ਇਨਸਾਫ਼ ਦਾ ਭਰੋਸਾ"