ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ

0
180
+1

Punjab News: Col Bath assault case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਸਹਿਤ ਕੁੱਝ ਹੋਰਨਾਂ ਮੁਲਾਜਮਾਂ ਵੱਲੋਂ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ’ਚ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਹਿਮ ਸੁਣਵਾਈ ਹੋਈ। ਪੀੜਤ ਕਰਨਲ ਬਾਠ ਵੱਲੋਂ ਦਾਈਰ ਇਸ ਪਿਟੀਸ਼ਨ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਅਦਾਲਤ ਨੇ ਇਸ ਜਾਂਚ ਦਾ ਜਿੰਮਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਕਰਨਲ ਪੁਸ਼ਪਿੰਦਰ ਬਾਠ ਮਾਮਲੇ ਦੀ ਜਾਂਚ 4 ਮਹੀਨਿਆਂ ਦੇ ਅੰਦਰ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣ ਲਈ 3 ਦਿਨਾਂ ਵਿੱਚ SIT ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਜਿਕਰਯੋਗ ਹੈ ਕਿ ਪੀੜਤ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ। ਪੀੜਤ ਨੇ ਪੰਜਾਬ ਪੁਲਿਸ ਉਪਰ ਭਰੋਸਾ ਨਾ ਹੋਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਸਦੇ ਅਤੇ ਉਸਦੇ ਪੁੱਤਰ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਵੱਲੋਂ ਇੱਕ ਹਫ਼ਤੇ ਬਾਅਦ ਐਫ਼ਆਈਆਰ ਦਰਜ਼ ਕੀਤੀ ਗਈ ਹੈ। ਜਿਸਦੇ ਚੱਲਦੇ ਉਸਦੇ ਕੋਲੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ  Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ

ਉਧਰ, ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਵੀਰਵਾਰ ਨੂੰ ਇੱਕ ਵਿਅਕਤੀ ਉਪਰ ਆਪਣੀ ਜਾਸੂਸੀ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧ ਵਿਚ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸਦੇ ਵਿਚ ਮਿਸਿਜ਼ ਬਾਠ ਨੇ ਇੱਕ ਨੌਜਵਾਨ ਨੂੰ ਘੇਰਦਿਆਂ ਦਾਅਵਾ ਕੀਤਾ ਕਿ ਉਹ ਉਸਦੀਆਂ ਵੀਡੀਓ ਬਣਾਉਣ, ਫ਼ੋਟੋਆਂ ਖਿੱਚਣ ਤੋਂ ਇਲਾਵਾ ਕਿਸੇ ਨੂੰ ਉਸਦੇ ਬਾਰੇ ਵਾਈਸ ਮੈਸੇਜ ਭੇਜ ਕੇ ਸੂਚਿਤ ਕਰ ਰਿਹਾ। ਇਸ ਗੱਲ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਤੇ ਉਨ੍ਹਾਂ ਨੂੰ ਮਿਲੇ ਸੁਰੱਖਿਆ ਜਵਾਨਾਂ ਵੱਲੋਂ ਇਸ ਨੌਜਵਾਨ ਨੂੰ ਆਪਣੀ ਹਿਰਾਸਤ ਵਿਚ ਲਿਆ ਤੇ ਉਸਦਾ ਫ਼ੋਨ ਵੀ ਆਪਣੇ ਕਬਜ਼ੇ ਵਿਚ ਲੈ ਕੇ 112 ’ਤੇ ਫ਼ੋਨ ਕੀਤਾ ਹੈ।

ਇਹ ਵੀ ਪੜ੍ਹੋ  ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਸਾਢੇ ਚਾਰ ਮਹੀਨਿਆਂ ਬਾਅਦ ਪੁੱਜਣਗੇ ਪਿੰਡ

ਜਿਕਰਯੋਗ ਹੈ ਕਿ 13-14 ਮਾਰਚ ਦੀ ਰਾਤ ਨੂੰ ਜਦ ਕਰਨਲ ਬਾਠ ਆਪਣੇ ਪੁੱਤਰ ਨਾਲ ਦਿੱਲੀ ਤੋਂ ਵਾਪਸ ਆਪਣੇ ਘਰ ਪਟਿਆਲਾ ਲਈ ਆ ਰਹੇ ਸਨ ਤਾਂ ਰਜਿੰਦਰਾ ਮੈਡੀਕਲ ਕਾਲਜ਼ ਪਟਿਆਲਾ ਦੇ ਨਜਦੀਕ ਇੱਕ ਢਾਬੇ ਉਪਰ ਮੈਗੀ ਖਾਣ ਲਈ ਰੁਕੇ, ਜਿੱਥੇ ਉਨ੍ਹਾਂ ਦਾ ਪਾਰਕਿੰਗ ਨੂੰ ਲੈ ਕੇ ਪੁਲਿਸ ਮੁਲਾਜਮਾਂ ਨਾਲ ਝਗੜਾ ਹੋ ਗਿਆ ਸੀ ਤੇ ਪੁਲਿਸ ਊਪਰ ਦੋਨਾਂ ਪਿਊ-ਪੁੱਤ ਨੂੰ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ। ਪ੍ਰੰਤੁੂ ਪੁਲਿਸ ਵੱਲੋਂ ਕੋਈ ਕਾਰਵਾਈ ਨਾਂ ਕਰਨ ‘ਤੇ ਪ੍ਰਵਾਰ ਨੇ ਸਾਬਕਾ ਫ਼ੌਜੀਆਂ ਦੀ ਮੱਦਦ ਨਾਲ ਧਰਨਾ ਲਗਾ ਦਿੱਤਾ ਸੀ। ਹਾਲਾਂਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ ਕਰਨ ਅਤੇ ਸਰਕਾਰ ਵੱਲੋਂ ਮੈਜਿਸਟਰੇਟੀ ਇੰਨਕਾਰੀ ਦੇ ਵੀ ਹੁਕਮ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here