WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਵਾਲੇ ਅੱਧੀ ਦਰਜ਼ਨ ਉਮੀਦਵਾਰ ਐਲਾਨੇ ਆਯੋਗ

ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਮੁਆਵਜ਼ਾ ਵੰਡ ਘੁਟਾਲੇ ’ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਬਰਾੜ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

Related posts

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ’ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

punjabusernewssite

ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ’ਚ ਅਹਿਮ ਵਿਚਾਰ-ਵਟਾਂਦਰਾ 21 ਫ਼ਰਵਰੀ ਨੂੰ

punjabusernewssite

ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼

punjabusernewssite