ਕਮਿਸ਼ਨਰ ਨਗਰ ਨਿਗਮ ਵੱਲੋਂ ਸਵੈ ਗਣਨਾ ਸਬੰਧੀ ਪੋਸਟਰ ਜਾਰੀ

Date:

spot_img

👉ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਨੇ ਵੀ ਕੀਤੀ ਆਪਣੀ ਸਵੈ-ਗਣਨਾ
Bathinda News: ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਵੱਲੋਂ ਸਵੈ-ਗਣਨਾ ਸਬੰਧੀ ਪੋਸਟਰ ਜਾਰੀ ਕੀਤਾ ਗਿਆ।ਨਾਲ ਹੀ ਨਗਰ ਨਿਗਮ ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣੀ ਸਵੈ-ਗਣਨਾ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਨਿਗਮ ਦੇ ਸੇਵਾਮੁਕਤ ਕਰਮਚਾਰੀਆਂ ਨੇ ਵੀ ਭਾਗ ਲਿਆ। ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਦੀ ਇਸ ਭਾਗੀਦਾਰੀ ਨੇ ਇਹ ਸੁਨੇਹਾ ਦਿੱਤਾ ਕਿ ਜਨਗਣਨਾ ਦੀ ਪ੍ਰਕਿਰਿਆ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ।ਪੋਸਟਰ ਜਾਰੀ ਕਰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਜਨਗਣਨਾ-2027 ਦੇ ਸਫ਼ਲ ਆਯੋਜਨ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ 👉Punjab Election; ਬਠਿੰਡਾ-ਮਾਨਸਾ ਪੁਲਿਸ ‘ਚ ਵੱਡਾ ਫੇਰਬਦਲ, ਦਰਜਨਾਂ ਅਫਸਰ ਬਦਲੇ, ਦੇਖੋ List

ਸਵੈ-ਗਣਨਾ ਇੱਕ ਸੁਵਿਧਾਜਨਕ ਆਨਲਾਈਨ ਪ੍ਰਕਿਰਿਆ ਹੈ, ਜਿਸ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਖੁਦ ਸਵੈ-ਗਣਨਾ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜੋ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰਨ। ਉਨ੍ਹਾਂ ਦੱਸਿਆ ਕਿ ਸੈਂਸਜ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਯੋਜਨਾਬੰਦੀ ਲਈ ਮਹੱਤਵਪੂਰਨ ਆਧਾਰ ਬਣਦੇ ਹਨ।ਜਨਗਣਨਾ ਸੁਪਰਡੈਂਟ ਸ਼੍ਰੀ ਪ੍ਰਦੀਪ ਕੁਮਾਰ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਵੈ-ਗਣਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ 👉ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਪੁੱਜੀ Punjab Police ਦੀ ਟੀਮ, ਪਿੰਡ ਜੱਲੂਪੁਰ ਖੇੜਾ ਬਣੇਗਾ ਪੁਲਿਸ ਛਾਉਣੀ

ਨਗਰ ਨਿਗਮ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਦੀ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ।ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੈ-ਗਣਨਾ ਸਬੰਧੀ ਜਾਗਰੂਕਤਾ ਪੋਸਟਰਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਦਿੱਤਾ। ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਮੁੱਖ ਮਕਸਦ ਹਰੇਕ ਨਾਗਰਿਕ ਤੱਕ ਸਵੈ-ਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪਹੁੰਚਾਉਣਾ ਹੈ।ਸ਼ਹਿਰ ਵਾਸੀ ਸਵੈ-ਗਣਨਾ ਲਈ ਸਰਕਾਰੀ ਪੋਰਟਲ https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਨਗਰ ਨਿਗਮ ਬਠਿੰਡਾ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਵੈ-ਗਣਨਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਵਿਖੇ ਧੂਮਧਾਮ ਨਾਲ ਮਨਾਇਆ ਗਿਆ NCC ਦਿਨ

Bathinda News; DAV College Bathinda ਵਿਖੇ “ਰਾਸ਼ਟਰੀ ਏਕੀਕਰਨ” ਨੂੰ...

Bhagwant Mann Govt ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ‘ਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਲਗਭਗ 72,000 ਸਰਕਾਰੀ ਨੌਕਰੀਆਂ ਦਿੱਤੀਆਂ: ਅਮਨ ਅਰੋੜਾ

👉ਪੀਪੀਐਸਸੀ ਪ੍ਰੀਖਿਆ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕਰਵਾਈ ਗਈ:...

Punjab Election; ਬਠਿੰਡਾ-ਮਾਨਸਾ ਪੁਲਿਸ ‘ਚ ਵੱਡਾ ਫੇਰਬਦਲ, ਦਰਜਨਾਂ ਅਫਸਰ ਬਦਲੇ, ਦੇਖੋ List

Bathinda Mansa : Punjab Election; ਪੰਜਾਬ ਵਿਧਾਨ ਸਭਾ ਚੋਣਾਂ...