Commissionerate Police Jalandhar ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜਦੀਕੀ ਸਾਥੀਆਂ ਕੋਲੋਂ ਅੱਧੀ ਦਰਜ਼ਨ ਪਿਸਤੌਲ ਹੋਰ ਬਰਾਮਦ

Date:

spot_img

Jalandhar News: Commissionerate Police Jalandhar ਵੱਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ, 6 ਹੋਰ ਪਿਸਤੌਲ (.32 ਬੋਰ) ਬਰਾਮਦ ਕੀਤੇ ਹਨ। ਜਦੋਂ ਕਿ ਇਸ ਤੋਂ ਪਹਿਲਾਂ 2 ਪਿਸਤੌਲ ਬਰਾਮਦ ਕੀਤੇ ਗਏ ਸਨ। ਇਹ ਸਾਰੇ ਪਿਸਤੌਲ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਨਜ਼ਦੀਕੀ ਸਾਥੀਆਂ ਤੋਂ ਬਰਾਮਦ ਕਰਵਾਏ ਗਏ ਹਨ, ਜੋਕਿ ਪਹਿਲਾਂ ਹੀ ਪੁਲਿਸ ਦੀ ਗ੍ਰਿਫਤਾਰ ਵਿਚ ਹਨ। ਇੰਨ੍ਹਾਂ ਦੀ ਪਹਿਚਾਣ ਮਨਕਰਨ ਸਿੰਘ ਦਿਓਲ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ Canada ’ਚ ਨਾਮੀ ਪੰਜਾਬੀ ਕਾਰੋਬਾਰੀ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ, ਘਰ ਦੇ ਬਾਹਰ ਦਿੱਤਾ ਵਾਰਦਾਤ ਨੂੰ ਅੰਜਾਮ

ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਪੜਤਾਲ ਮੁਤਾਬਕ ਮੁਲਜਮਾਂ ਨੇ ਇਹ ਹਥਿਆਰਾਂ ਦੀ ਖੇਪ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕੀਤੀ ਹੈ।ਦੋਸ਼ੀ ਅਪਰਾਧਿਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਿਲ ਸਨ। ਥਾਣਾ ਰਾਮਾ ਮੰਡੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਪੂਰੇ ਅਪਰਾਧਿਕ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨਾਂ ਨੂੰ ਤੋੜਣ ਅਤੇ ਪੰਜਾਬ ਵਿੱਚ ਅਮਨ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...

MRSPTU ਵਿਖੇ ਕਰਵਾ ਚੌਥ ਮੌਕੇ ਸ਼ਾਨਦਾਰ ਮਹਿੰਦੀ ਮੁਕਾਬਲੇ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...