Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਕਰੇਗੀ ਦਰਜ

6 Views

ਚੰਡੀਗੜ੍ਹ, 5 ਮਈ: ਅਦਾਲਤ ਦੀ ਸਾਬਕਾ ਜੱਜ ਜੈਸ਼੍ਰੀ ਠਾਕੁਰ ਦੀ ਅਗਵਾਈ ਵਾਲੀ ਕਮੇਟੀ ਭਲਕੇ ਸੋਮਵਾਰ ਨੂੰ ਕਿਸਾਨ ਭਵਨ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ। ਇਹ ਕਮੇਟੀ 7 ਮਾਰਚ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਰਿਆਣਾ-ਪੰਜਾਬ ਸਰਹੱਦ ’ਤੇ 21 ਫਰਵਰੀ ਨੂੰ ਹੋਈ ਹਿੰਸਾ ਤੋਂ ਬਾਅਦ ਹੋਈ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ਤੋਂ ਬਾਅਦ ਬਣਾਈ ਗਈ ਸੀ। ਇਹ ਮੁਕੱਦਮਾ 27 ਫਰਵਰੀ, 2024 ਨੂੰ ਬਾਜਵਾ ਦੀ ਤਰਫੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਸੀਨੀਅਰ ਐਡਵੋਕੇਟ ਏਪੀਐਸ ਦਿਓਲ ਦੁਆਰਾ ਦਾਇਰ ਕੀਤਾ ਗਿਆ ਸੀ ਅਤੇ ਪਹਿਲੀ ਸੁਣਵਾਈ 29 ਫਰਵਰੀ ਨੂੰ ਹੋਈ ਸੀ।

ਸਿਆਸੀ ਵਾਅਦਿਆਂ ਲਈ ਕਾਨੂੰਨੀ ਜਵਾਬਦੇਹੀ ਹੋਣੀ ਚਾਹੀਦੀ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗ

ਕਮੇਟੀ ਨੇ 18 ਅਪਰੈਲ ਨੂੰ ਝੜਪ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਬਾਅਦ ਵਿੱਚ ਗਵਾਹਾਂ ਨੂੰ ਸਬੂਤ ਪੇਸ਼ ਕਰਨ ਅਤੇ ਬਿਆਨ ਦਰਜ ਕਰਨ ਲਈ ਕਿਹਾ। ਹਾਲਾਂਕਿ, ਕਿਸਾਨ ਨਰਵਾਣਾ ਪੀਡਬਲਯੂਡੀ ਗੈਸਟ ਹਾਊਸ ਜਾਣ ਤੋਂ ਡਰਦੇ ਸਨ ਕਿਉਂਕਿ ਹਰਿਆਣਾ ਸਰਕਾਰ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਸੀ।ਜਿਸਦੇ ਚੱਲਦੇ ਬਾਜਵਾ ਨੇ ਆਪਣੇ ਵਕੀਲ ਹਿੰਮਤ ਸਿੰਘ ਦਿਓਲ ਰਾਹੀਂ ਕਮੇਟੀ ਨੂੰ ਹਰਿਆਣਾ ਤੋਂ ਬਾਹਰ ਕਿਸਾਨਾਂ ਦੇ ਬਿਆਨ ਦਰਜ ਕਰਨ ਦੀ ਬੇਨਤੀ ਕੀਤੀ ਸੀ।

ਕਿਸਾਨ ਦੀ ਮੌਤ ਦੇ ਮਾਮਲੇ ’ਚ ਭਾਜਪਾ ਆਗੂ ਵਿਰੁਧ ਪਰਚਾ ਦਰਜ਼

ਕਮੇਟੀ ਨੇ ਬੇਨਤੀ ਪ੍ਰਵਾਨ ਕਰ ਲਈ ਅਤੇ 6 ਮਈ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 14:30 ਵਜੇ ਗਵਾਹਾਂ ਦੀ ਸੁਣਵਾਈ ਲਈ ਸਮਾਂ ਤਹਿ ਕੀਤਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ’ਤੇ ਹਮਲਾ ਬੋਲਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਾਲ ਮਿਲੀਭੁਗਤ ਕਰ ਰਹੀ ਹੈ ਕਿਉਂਕਿ ਹਾਈਕੋਰਟ ’ਚ ਉਨ੍ਹਾਂ ਦੀ ਪਟੀਸ਼ਨ ਦਾਇਰ ਕਰਨ ਤੋਂ ਇਕ ਦਿਨ ਪਹਿਲਾਂ ਇਸ ਨੇ ’ਜ਼ੀਰੋ ਐੱਫ.ਆਈ.ਆਰ.’ ਦਰਜ ਕੀਤੀ ਸੀ।

 

Related posts

ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕੁਲਦੀਪ ਧਾਲੀਵਾਲ

punjabusernewssite

Chandigarh News: ਸਾਬਕਾ ਉਪ ਮੁੱਖ ਮੰਤਰੀ ਦੀ ਵਧੀਆਂ ਮੁਸ਼ਕਲਾਂ, ਬੇਟੇ ਨੇ ਹਾਟਲ ‘ਚ ਕਰਤਾ ਵੱਡਾ ਕਾਂਡ!

punjabusernewssite

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਐਨ.ਐਫ.ਐਸ. ਐਕਟ ਅਧੀਨ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

punjabusernewssite