Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਝੂਠੇ ਦਸਤਾਵੇਜਾਂ ’ਤੇ ਲੱਖਾਂ ਦੀ ਕਰਜ਼ਾ ਮੁਆਫ਼ੀ ਲੈਣ ਵਾਲੇ ਤਿੰਨ ਕਿਸਾਨਾਂ ਵਿਰੁਧ ਪਰਚਾ ਦਰਜ਼

8 Views

ਕਿਸਾਨਾਂ ਦੀ ਮੱਦਦ ਕਰਨ ਵਾਲਾ ਪਟਵਾਰੀ ਵੀ ਗ੍ਰਿਫਤਾਰ, ਦੋ ਕਿਸਾਨਾਂ ਨੂੰ ਵੀ ਕੀਤਾ ਗ੍ਰਿਫਤਾਰ
ਪਟਿਆਲਾ, 13 ਫਰਵਰੀ: ਪਿਛਲੀ ਕਾਂਗਰਸ ਸਰਕਾਰ ਦੌਰਾਨ ਕਿਸਾਨਾਂ ਨੂੰ ਦਿੱਤੀ ਕਰਜ਼ਾ ਮੁਆਫ਼ੀ ਦੀ ਸਕੀਮ ਵਿਚ ਗਲਤ ਦਸਤਾਵੇਜ਼ਾਂ ਦੇ ਆਧਾਰ ’ਤੇ ਲੱਖਾਂ ਰੁਪਏ ਦਾ ਕਰਜ਼ ਮੁਆਫ਼ ਕਰਵਾਉਣ ਵਾਲੇ ਤਿੰਨ ਕਿਸਾਨਾਂ ਅਤੇ ਉਨ੍ਹਾਂ ਦੀ ਮੱਦਦ ਕਰਨ ਵਾਲੇ ਪਟਵਾਰੀ ਵਿਰੁਧ ਵਿਜੀਲੈਂਸ ਬਿਉਰੋ ਨੇ ਪਰਚਾ ਦਰਜ਼ ਕੀਤਾ ਹੈ। ਇਸ ਕੇਸ ਵਿਚ ਵਿਜੀਲੈਂਸ ਨੇ ਦੋ ਕਿਸਾਨਾਂ ਸਹਿਤ ਪਟਵਾਰੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਜਦ ਕਿ ਤੀਜ਼ਾ ਕਿਸਾਨ ਫ਼ਰਾਰ ਦੱਸਿਆ ਜਾ ਰਿਹਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ ਪਟਿਆਲਾ ਨਿਵਾਸੀ ਪਟਵਾਰੀ ਬਲਕਾਰ ਸਿੰਘ ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਕਿਸ਼ਤਾਂ ’ਚ ਰਿਸ਼ਵਤ ਲੈਂਦਾ ‘ਭਲਾ’ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵਿਜੀਲੈਂਸ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਉਪਰੋਕਤ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਜਦਕਿ ਇਹ ਕਰਜ਼ ਮੁਆਫ਼ੀ ਸਿਰਫ ਪੰਜ ਏਕੜ ਤੱਕ ਦੇ ਕਿਸਾਨਾਂ ਨੂੰ ਮਿਲਣੀ ਸੀ। ਜਿਸਦੇ ਚੱਲਦੇ ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਪਟਵਾਰੀ ਨੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਅਸਲ ਰਿਪੋਰਟ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਸੀ ਅਤੇ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਮੁਆਫ਼ ਕਰਵਾ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਨੇ 1,28,249 ਰੁਪਏ, ਸੁਰਿੰਦਰ ਸਿੰਘ ਨੇ 96,258 ਰੁਪਏ ਅਤੇ ਹਰਦੇਵ ਸਿੰਘ ਨੇ 1,77,716 ਰੁਪਏ ਦੀ ਕਰਜ਼ਾ ਰਾਹਤ ਪ੍ਰਾਪਤ ਕੀਤੀ। ਉਕਤ ਸਾਰੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Related posts

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

punjabusernewssite

ਪਟਿਆਲਾ ਪੁਲਿਸ ਵੱਲੋਂ ‘ਕਰਨ’ ਦੇ ਕਾਤਲ ਕਾਬੂ, ਮੁਲਜਮ ਦੀ ਸਹੇਲੀ ਨੂੰ ‘ਮੈਸੇਜ’ ਕਰਨਾ ਪਿਆ ਮਹਿੰਗਾ

punjabusernewssite

ਖੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਵਿਚ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ

punjabusernewssite