ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ

Date:

spot_img

Fazilka News: ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐੱਨ.ਐੱਸ.ਐਸ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੈਂਟਰਲ ਬੋਰਡ ਆਫ ਸੈਕੰਡਰੀ ਸਿੱਖਿਆ ਵੱਲੋਂ ਦਸਵੀਂ ਅਤੇ ਬਾਰਵੀਂ ਦੀਆਂ ਸਾਲਾਨਾਂ ਪ੍ਰੀਖਿਆਵਾਂ ਜੋ ਮਿਤੀ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਸੀ.ਬੀ.ਐੱਸ.ਈ. ਬੋਰਡ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਨੰਬਰ ਅਨੁਸਾਰ ਐਲ.ਆਰ.ਸੇਤੀਆ ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ (ਡੀਏਵੀ ਕੈਂਪਸ ਅਬੋਹਰ), ਸਵ. ਈਸਰ ਦਾਸ ਗੁੰਬਰ ਡੀਏਵੀ ਡੈਂਟਨਰੀ ਪਬਲਿਕ ਸਕੂਲ ਜਲਾਲਾਬਾਦ (ਦੱਖਣ),

ਇਹ ਵੀ ਪੜ੍ਹੋ ਪ੍ਰਧਾਨ ਧਾਮੀ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ

ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਅਬੋਹਰ ਰੋਡ ਮਾਧਵ ਨਗਰੀ ਫਾਜ਼ਿਲਕਾ, ਸ੍ਰੀਮਤੀ ਕਰਮਬਾਈ ਡੀਏਵੀ ਸੈਂਟ ਪਬਲਿਕ ਸਕੂਲ ਮਲੋਟ ਰੋਡ ਫਾਜ਼ਿਲਕਾ, ਬ੍ਰਹਮਰਿਸ਼ੀ ਮਿਸ਼ਨ ਸਕੂਲ ਹਨੂੰਮਾਨਗੜ੍ਹ ਰੋਡ ਅਬੋਹਰ, ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਅਬੋਹਰ ਰੋਡ ਫਾਜ਼ਿਲਕਾ, ਸੰਤ ਕਬੀਰ ਗੁਰੂਕੁਲ ਪਿੰਡ ਬੱਗੇ ਕੇ ਫਾਜ਼ਿਲਕਾ ਰੋਡ ਜਲਾਲਾਬਾਦ (ਦੱਖਣ), ਐੱਕਮੇ ਪਬਲਿਕ ਸਕੂਲ ਮੁਕਤਸਰ ਰੋਡ ਚੱਕ ਸਾਦੋ ਕੇ ਜਲਾਲਾਬਾਦ, ਸਿੰਮੀਗੋ ਇੰਟਰਨੈਸ਼ਨਲ ਸਕੂਲ ਸੀਤੋ ਰੋਡ ਅਬੋਹਰ-15 ਅਬੋਹਰ ਸੈਂਟਰ ਵਿਖੇ ਹੋ ਰਹੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ/ਦਸਵੀਂ/ਬਾਰਵੀਂ ਸ਼ਰੇਣੀ ਫਰਵਰੀ/ਮਾਰਚ 2025 ਦੀਆਂ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਮਿਤੀ 19 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਸੰਚਾਲਿਤ ਕੀਤੀਆਂ ਜਾਣਗੀਆਂ। ਇਸ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...