Muktsar News:ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ / ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋ 546 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀ ਨੂੰ ਕਾਬੂ ਕੀਤਾ
ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾਂ ਕਰਨ ਤੇ ਕੀਤੀ ਜਾਵੇਗੀ ਸਖਤ ਕਾਰਵਾਈ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਜਿ਼ਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ,ਹੋਟਲਾਂ,ਕਮਿਊਨਿਟੀ ਹਾਲ ਅੰਦਰ ਅਸਮਾਨੀ ਫਾਇਰ ਕਰਨ ਤੇ ਪੂਰਨ ਪਾਬੰਦੀ-ਜਿ਼ਲ੍ਹਾ ਮੈਜਿਸਟਰੇਟ"