ਕੰਪਿਊਟਰ ਅਧਿਆਪਕ 22 ਦਸੰਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕਰਨਗੇ ਰੋਸ਼ ਪ੍ਰਦਰਸਨ

0
48
+3

ਬਠਿੰਡਾ (ਸੁਖਜਿੰਦਰ ਮਾਨ), 22 ਦਸੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨੇ ਹੁਣ ਭਲਕੇ 22 ਦਸੰਬਰ ਨੂੰ ਪੰਜਾਬ ਸਰਕਾਰ ਵਿਰੁਧ ਅਰਥੀ ਸਾੜ ਕੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਬਿਆਨ ਵਿਚ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਲਗਾਤਾਰ ਯੂਨੀਅਨ ਨਾਲ ਮੀਟਿੰਗਾਂ ਦੇ ਕੇ ਮੁਲਤਵੀ ਕੀਤੀਆਂ ਜਾ ਰਹੀਆਂ ਹਨ ਅਤੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਿਸਦੇ ਚੱਲਦੇ 19 ਦਸੰਬਰ ਦੀ ਯੂਨੀਅਨ ਨਾਲ ਰੱਖੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ।

ਮੁਹਾਲੀ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ, 1 ਗੈਂਗਸਟਰ ਦੇ ਲੱਤ ‘ਚ ਲੱਗੀ ਗੋ.ਲੀ

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦਿਵਾਲੀ ਮੌਕੇ ਦੀਵਾਲੀ ਗਿਫ਼ਟ ਦੇ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਇਸ ਐਲਾਨ ਦੇ ਬਾਅਦ 2 ਦੀਵਾਲੀਆਂ ਬੀਤ ਜਾਣ ਮਗਰੋਂ ਅਤੇ ਦਰਜਨਾਂ ਮੀਟਿੰਗਾਂ ਕਰਨ ਮਗਰੋਂ ਵੀ ਇਹ ਵਾਅਦਾ ਪੂਰਾ ਨਹੀਂ ਹੋਇਆ ਜਿਸ ਦੇ ਸਿੱਟੇ ਵਜੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਜਿਲ੍ਹਾ ਬਠਿੰਡਾ ਆਗੂ ਈਸ਼ਰ ਸਿੰਘ ਅਤੇ ਗੁਰਬਖਸ਼ ਲਾਲ ਦੇ ਨਾਲ ਨਾਲ ਵੱਖ-ਵੱਖ ਕੰਪਿਊਟਰ ਅਧਿਆਪਕ ਆਗੂਆਂ ਨੇ ਦੱਸਿਆ ਕਿ ਮੁੱਖਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਪਿਛਲੇ ਡੇਢ ਸਾਲਾਂ ਤੋਂ ਉਨਾਂ ਦੀਆਂ ਮੰਗਾਂ ਜਾਇਜ਼ ਮੰਗਾਂ ਨੂੰ ਲੈ ਕੇ ਸਿਰਫ ਲਾਰੇਬਾਜੀ ਕਰ ਰਹੇ ਹਨ।

ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਜਾਣਗੇ ਜੇਲ੍ਹ? 2 ਸਾਲ ਦੀ ਸਜ਼ਾ

ਕੰਪਿਊਟਰ ਅਧਿਆਪਕਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਉਹਨਾਂ ਦੇ ਸਾਰੇ ਜਾਇਜ਼ ਅਧਿਕਾਰਾਂ ਨੂੰ ਬਹਾਲ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਨਾਲ ਨਾਲ ਵੱਖ-ਵੱਖ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਉਹਨਾਂ ਨਾਲ ਕੀਤੇ ਗਏ ਧੋਖੇ ਦਾ ਜਮ ਕੇ ਪ੍ਰਚਾਰ ਕਰਨਗੇ।’

+3

LEAVE A REPLY

Please enter your comment!
Please enter your name here