👉ਹੁਣ ਇੱਕ ਹੋਰ ਅਧਿਆਪਕ ਬੈਠਾ ਮਰਨ ਵਰਤ ’ਤੇ
ਸੰਗਰੂਰ, 3 ਜਨਵਰੀ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਇੱਥੋਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਬੀਤੀ ਅੱਧੀ ਰਾਤ ਪੁਲੀਸ ਪ੍ਰਸ਼ਾਸਨ ਵੱਲੋਂ ਜਬਰੀ ਚੁੱਕ ਕੇ ਪਟਿਆਲਾ ਦੇ ਰਜਿੰਦਰਾ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਉਣ ਦੀ ਸੂਚਨਾ ਮਿਲੀ ਹੈ। ਸੂਚਨਾ ਮੁਤਾਬਕ ਕਰੀਬ 11 ਵਜੇ 150 ਤਂੋ ਵੱਧ ਪੁਲਿਸ ਮੁਲਾਜਮ ਧਰਨੇ ਵਾਲੀ ਥਾਂ ’ਤੇ ਪੁੱਜੇ। ਇਸ ਦੌਰਾਨ ਮੌਕੇ ਉਪਰ ਮੌਜੂਦ ਜਿਆਦਾਤਰ ਅਧਿਆਪਕ ਟੈਂਟ ਵਿਚ ਸੁੱਤੇ ਪਏ ਹੋਏ ਸਨ। ਪੁਲਿਸ ਨੇ ਇਸਦਾ ਫ਼ਾਈਦਾ ਉਠਾਇਆ ਅਤੇ ਭੁੱਖ ਹੜਤਾਲ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਆਪਣੈ ਨਾਲ ਗੱਡੀ ਵਿਚ ਲੈ ਗਏ।
ਇਹ ਵੀ ਪੜ੍ਹੋ ਪੁੱਤ ਹੀ ਨਿਕਲਿਆ ‘ਥਾਣੇਦਾਰ’ ਬਾਪ ਦਾ ਕਾਤਲ, ਪੁਲਿਸ ਵੱਲੋਂ ਰਾਈਫ਼ਲ ਸਹਿਤ ਕਾਬੂ
ਹਾਲਾਂਕਿ ਪੁਲਿਸ ਦੀ ਇਸ ਕਾਰਵਾਈ ਦਾ ਪਤਾ ਲੱਗਦੇ ਹੀ ਮੌਕੇ ’ਤੇ ਮੌਜੂਦ ਅਧਿਆਪਕਾਂ ਨੇ ਵਿਰੋਧ ਕੀਤਾ ਅਤੇ ਪੁਲਿਸ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਪ੍ਰੰਤੂ ਸਫਲ ਨਹੀਂ ਹੋਏ। ਇੱਥੋਂ ਤੱਕ ਪਤਾ ਲੱਗਿਆ ਹੈ ਕਿ ਇਸ ਕਾਰਵਾਈ ਦੀ ਵੀਡੀਓ ਬਣਾਉਣ ਵਾਲੇ ਅਧਿਆਪਕਾਂ ਤੋਂ ਪੁਲਿਸ ਮੋਬਾਇਲ ਫ਼ੋਨ ਵੀ ਖੋਹ ਕੇ ਲੈ ਗਈ। ਅਧਿਆਪਕ ਆਗੂ ਜੌਨੀ ਸਿੰਗਲਾ ਨੂੰ ਇੱਥੋਂ ਚੁੱਕ ਕੇ ਸਿੱਧਾ ਰਜਿੰਦਰਾ ਮੈਡੀਕਲ ਕਾਲਜ਼ ਵਿਚ ਦਾਖ਼ਲ ਕਰਵਾ ਦਿੱਤਾ। ਉਧਰ ਪਤਾ ਲੱਗਿਆ ਹੈ ਕਿ ਹਸਪਤਾਲ ਦੇ ਅੰਦਰ ਵੀ ਇਸ ਅਧਿਆਪਕ ਆਗੂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਜਦਕਿ ਧਰਨੇ ਵਾਲੀ ਥਾਂ ਇੱਕ ਹੋਰ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਹੁਣ ਮਰਨ ਵਰਤ ’ਤੇ ਬੈਠ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK