Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਦੇ ਖਿਲਾਫ ਕੀਤਾ ਕੈਂਡਲ ਮਾਰਚ

9 Views

ਮਾਲਵੇ ਦੇ 9 ਜ਼ਿਲਿਆਂ ਤੋਂ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ
ਬਠਿੰਡਾ, 12 ਅਕਤੂਬਰ: ਮਾਲਵੇ ਦੇ 9 ਜ਼ਿਲਿਆਂ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਜਿੱਥੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਉਸ ਮਗਰੋਂ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਕੈਂਡਲ ਮਾਰਚ ਵੀ ਕੱਢਿਆ। ਇਸ ਦੌਰਾਨ ਗੋਲ ਡਿੱਗੀ ਚੌਂਕ ਦਾ ਘਰਾਓ ਕਰਕੇ ਜਾਮ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਭਰਾਤਰੀ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕ ਆਗੂ ਗੁਰਬਖਸ਼ ਲਾਲ, ਸੈਫ਼ੀ ਗੋਇਲ, ਸੁਮਿਤ ਗੋਇਲ, ਰੇਸ਼ਮ ਸਿੰਘ ਜ਼ਿਲ੍ਹਾ ਪ੍ਰਧਾਨ ਡੀ ਟੀ ਐੱਫ ਅਤੇ ਜਗਪਾਲ ਬੰਗੀ ਜਿਲ੍ਹਾ ਪ੍ਰਧਾਨ ਡੀ ਟੀ ਐੱਫ,

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਕੁਲਵਿੰਦਰ ਕਟਾਰੀਆ ਪ੍ਰਧਾਨ ਹੈਡ ਮਾਸਟਰ ਐਸੋਸੀਏਸ਼ਨ ਪੰਜਾਬ, ਹਰਚਰਨ ਸਿੰਘ, ਮੀਨੂ ਗੋਇਲ, ਪ੍ਰਤਿਭਾ ਸ਼ਰਮਾ ਆਦਿ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਉਹਨਾਂ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਦੇ ਬਣਦੇ ਹੱਕ ਬਹਾਲ ਨਹੀਂ ਕੀਤੇ ਜਾ ਰਹੇ । ਗੌਰਤਲਬ ਹੈ ਕਿ ਕੰਪਿਊਟਰ ਅਧਿਆਪਕਾਂ ਵੱਲੋਂ 1 ਸਤੰਬਰ ਤੋਂ ਲਗਾਤਾਰ ਸੰਗਰੂਰ ਡੀਸੀ ਦਫਤਰ ਦੇ ਸਾਹਮਣੇ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਪਰ ਅਜੇ ਤੱਕ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ। ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਹਨਾਂ ਦੇ ਸਾਰੇ ਬਣਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣ ਦੇ ਨਾਲ ਨਾਲ ਪਿੰਡਾਂ ਵਿਚ ਵੀ ਲੈਕੇ ਜਾਣਗੇ।

ਗ੍ਰਾਮ ਪੰਚਾਇਤ ਚੋਣਾਂ: ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ : ਭੁਪਿੰਦਰ ਸਿੰਘ ਆਈ ਏ ਐਸ

ਉਹਨਾਂ ਮੰਗ ਕੀਤਾ ਕਿ ਸਾਲ 2011 ਵਿੱਚ ਉਹਨਾਂ ਨੂੰ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਹਨਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ‘ਤੇ ਬਠਿੰਡਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ।

 

Related posts

ਕਿਸਾਨ ਅੰਦੋਲਨ ’ਚ ਯੋਗਦਾਨ ਪਾਉਣ ਵਾਲੇ ਅਮਰਜੀਤ ਹਨੀ ਦਾ ਕੀਤਾ ਸਨਮਾਨ

punjabusernewssite

Breking News: ਮਨਪ੍ਰੀਤ ਖੇਮੇ ਨੂੰ ਵੱਡਾ ਝਟਕਾ: ਰਮਨ ਗੋਇਲ ਤੋਂ ਮੇਅਰ ਦੀਆਂ ‘ਪਾਵਰਾਂ’ ਵਾਪਸ ਲਈਆਂ

punjabusernewssite

ਵਿਜੀਲੈਂਸ ਵਿਭਾਗ ਵੱਲੋ ਮੁਲਾਜਮ ਆਗੂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਗਹਿਰੀ ਬੁੱਟਰ

punjabusernewssite