ਕੰਪਿਊਟਰ ਅਧਿਆਪਕਾਂ ਨੇ ਰੰਗੋਲੀ ਨਾਲ ਕੀਤਾ ਵਿਰੋਧ, ਪੰਜਾਬ ਸਰਕਾਰ ਨੂੰ ਯਾਦ ਕਰਵਾਇਆ ’ਦਿਵਾਲੀ ਗਿਫ਼ਟ’

0
14
168 Views

ਸੰਗਰੂਰ, 2 ਨਵੰਬਰ: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਦਿਵਾਲੀ ਦੇ ਮੌਕੇ ’ਤੇ ਇੱਕ ਅਨੋਖੇ ਅੰਦਾਜ਼ ਵਿੱਚ ਸਰਕਾਰ ਦੇ ਪ੍ਰਤੀ ਨਾਰਾਜ਼ਗੀ ਜਤਾਈ। ਉਨ੍ਹਾਂ ਨੇ ਰੰਗੋਲੀ ਬਣਾ ਕੇ ਆਪਣੀਆਂ ਮੰਗਾਂ ਨੂੰ ਯਾਦ ਦਿਵਾਉਂਦੇ ਹੋਏ ਸਰਕਾਰ ਦੇ ਅਧੂਰੇ ਵਾਅਦਿਆਂ ’ਤੇ ਸਵਾਲ ਉਠਾਏ। ਅਧਿਆਪਕਾਂ ਦਾ ਇਹ ਕਦਮ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ, ਅਤੇ ਇਸ ਨੂੰ ਆਮ ਜਨਤਾ ਅਤੇ ਬੁੱਧੀਜੀਵੀ ਵਰਗ ਤੋਂ ਵੀ ਸਮਰਥਨ ਮਿਲ ਰਿਹਾ ਹੈ। ਦਰਅਸਲ, 15 ਸਤੰਬਰ 2022 ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘‘ਦੀਵਾਲੀ ਗਿਫ਼ਟ’’ ਦੇ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ। ਪਰ ਹੁਣ ਤਿੰਨ ਦੀਵਾਲੀਆਂ ਬੀਤ ਚੁੱਕੀਆਂ ਹਨ ਅਤੇ ਵਾਅਦਾ ਹੁਣ ਤੱਕ ਅਧੂਰਾ ਹੈ।

ਇਹ ਵੀ ਪੜ੍ਹੋ:ਦੀਵਾਲੀ ਮੌਕੇ ਪੁਲਿਸ ਮੁਲਾਜਮਾਂ ਨੂੰ ਮਹਿੰਗੇ ਪਏ ‘ਮੁਫ਼ਤ’ ਦੇ ਪਟਾਕੇ ਚਲਾਉਣੇ, ਕੀਤੇ ਲਾਈਨ ਹਾਜ਼ਰ, ਦੇਖੋ ਵੀਡੀਓ

ਇਸ ਲੰਬੇ ਇੰਤਜ਼ਾਰ ਅਤੇ ਵਾਅਦਿਆਂ ਦੇ ਪੂਰਾ ਨਾ ਹੋਣ ’ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸਰਕਾਰ ਦੇ ਖ਼ਿਲਾਫ਼ ਗੁੱਸੇ ਵਿੱਚ ਹਨ। ਪਿਛਲੇ 62 ਦਿਨਾਂ ਤੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਬੈਠੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ’ਤੇ ਹਨ ਅਤੇ ਹਰ ਸੰਭਵ ਤਰੀਕੇ ਨਾਲ ਸਰਕਾਰ ਤੱਕ ਆਪਣੀ ਗੱਲ ਪਹੁੰਚਾ ਰਹੇ ਹਨ। ਇਸ ਲੜੀ ਵਿੱਚ ਦਿਵਾਲੀ ਦੇ ਦਿਨ ਕੰਪਿਊਟਰ ਅਧਿਆਪਕਾਂ ਨੇ ਰੰਗੋਲੀ ਦੇ ਜ਼ਰੀਏ ਸਰਕਾਰ ਦੇ ਖ਼ਿਲਾਫ਼ ਵਿਰੋਧ ਜਤਾਇਆ। ਉਨ੍ਹਾਂ ਨੇ ਆਪਣੀ ਰੰਗੋਲੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ:ਪਰਾਲੀ ਨੂੰ ਅੱਗ ਲਗਾਉਣ ਕਾਰਨ ਫ਼ਿਰੋਜਪੁਰ ’ਚ ਵਾਪਰਿਆਂ ਵੱਡਾ ਹਾਦਸਾ, ਤਿੰਨ ਨੌਜਵਾਨ ਝੁਲਸੇ

ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਪ੍ਰਮੁੱਖ ਨੇਤਾ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਮਲੂਕਾ, ਸੂਬੇਵੰਤ ਕੌਰ, ਦਿਸ਼ਕਰਨ ਕੌਰ, ਰਜਨੀ ਅਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ਵਿੱਚ ਕਈ ਵਾਰ ਵਾਅਦੇ ਕੀਤੇ ਗਏ, ਪਰ ਹਰ ਵਾਰ ਉਨ੍ਹਾਂ ਨੂੰ ਨਿਰਾਸ਼ਾ ਹੀ ਮਿਲੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਗਾਮੀ ਜਿਮਨੀ ਚੋਣਾਂ ਵਿੱਚ ਜਾ ਕੇ ਸੂਬੇ ਸਰਕਾਰ ਦੁਆਰਾ ਕੀਤੇ ਗਏ ‘ਧੋਖੇ’ ਦਾ ਪ੍ਰਚਾਰ ਕਰਨਗੇ, ਤਾਂ ਜੋ ਜਨਤਾ ਨੂੰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸੇ ਕ੍ਰਮ ਵਿੱਚ ਉਪ ਚੋਣ ਦੇ ਮੱਦੇਨਜ਼ਰ 3 ਨਵੰਬਰ ਨੂੰ ਗਿੱਦੜਬਾਹਾ ਵਿੱਚ ਇੱਕ ਸੂਬੇ ਪੱਧਰੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਭਰ ਤੋਂ ਅਧਿਆਪਕ ਆਪਣੇ ਪਰਿਵਾਰਾਂ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਨਾਲ ਸ਼ਾਮਲ ਹੋਣਗੇ ਅਤੇ ਆਪਣੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨਗੇ।

 

LEAVE A REPLY

Please enter your comment!
Please enter your name here