ਕੰਪਿਊਟਰ ਅਧਿਆਪਕਾਂ ਵੱਲੋਂ 15 ਜਨਵਰੀ ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ ‘‘ਮੁੱਖਮੰਤਰੀ ਭਾਲ ਯਾਤਰਾ’’

Date:

spot_img

ਬਠਿੰਡਾ, 12 ਜਨਵਰੀ : ਕੰਪਿਊਟਰ ਅਧਿਆਪਕਾਂ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਬਠਿੰਡਾ ਵਿਖੇ ‘‘ਮੁੱਖਮੰਤਰੀ ਭਾਲ ਯਾਤਰਾ’’ ਕਰਨ ਦਾ ਐਲਾਨ ਕੀਤਾ ਹੈ। ਇਸ ਯਾਤਰਾ ਦੀ ਸ਼ੁਰੂਆਤ ਟੀਚਰਜ਼ ਹੋਮ ਤੋਂ ਸ਼ਾਮ 4:00 ਵਜੇ ਸ਼ੁਰੂ ਕਰਕੇ ਕੀਤੀ ਜਾਵੇਗਾ। ਇਸ ਸਬੰਧ ਵਿਚ ਅੱਜ ਸਥਾਨਕ ਟੀਚਰਜ ਹੋਮ ਵਿਖੇ ਤਿਆਰੀਆਂ ਸਬੰਧੀ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਜਗਜੀਤ ਗ੍ਰਿਫਤਾਰ, ਸਹਾਇਕ ਫਰਾਰ

ਯੂਨੀਅਨ ਦੇ ਪ੍ਰਧਾਨ ਈਸ਼ਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਹੀ ਕਾਨੂੰਨ ਦੀ ਪਾਲਣਾ ਨਹੀਂ ਕਰ ਰਹੀ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਰਕਾਰੀ ਪੱਤਰ ਲਾਗੂ ਨਹੀਂ ਕਰ ਰਹੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਬਾਰ ਮੀਟਿੰਗਾਂ ਦੇ ਕੇ ਮੁਲਤਵੀ ਕਰਦੇ ਹੋਏ ਕੰਪਿਊਟਰ ਅਧਿਆਪਕਾਂ ਨੂੰ ਮਿਲਣ ਤੋਂ ਭੱਜ ਰਹੇ ਹਨ। ਇਸ ਮੌਕੇ ਕਮੇਟੀ ਮੈਂਬਰ ਸੈਫ਼ੀ ਗੋਇਲ, ਗੁਰਦੀਪ ਸਿੰਘ, ਸੁਮਿਤ ਗੋਇਲ, ਅੰਸ਼ੁਮਨ ਕਾਂਸਲ, ਜੋਨੀ ਸਿੰਗਲਾ ਅਤੇ ਵਿਜੈ ਸ਼ਰਮਾ ਹਾਜਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...