ਸੰਗਰੂਰ, 31 ਜੁਲਾਈ: ਕੰਪਿਊਟਰ ਅਧਿਆਪਕਾਂ ਦੁਆਰਾ ਪੰਜਾਬ ਸਰਕਾਰ ਦੀਆਂ ਲਾਰੇ ਲੱਪੇ ਵਾਲੀਆਂ ਨੀਤੀਆਂ ਤੋਂ ਤੰਗ ਆ ਕੇ 10 ਅਗਸਤ ਤੋਂ ਧੂਰੀ ਵਿਖੇ ਮੁੱਖ ਮੰਤਰੀ ਦੇ ਦਫਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਬਠਿੰਡਾ ਅਤੇ ਵਿਕਾਸ ਕੁਮਾਰ ਅੰਮ੍ਰਿਤਸਰ ਨੇ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਇਹ ਭੁੱਖ ਹੜਤਾਲ 10 ਅਗਸਤ ਤੋਂ ਸ਼ੁਰੂਆਤ ਕੀਤੀ ਜਾਵੇਗੀ ਅਤੇ ਜੇਕਰ ਪੰਜਾਬ ਸਰਕਾਰ ਨੇ ਜਲਦੀ ਕੋਈ ਠੋਸ ਹੱਲ ਨਾ ਕੱਢਿਆ ਤਾਂ ਇਸ ਭੁੱਖ ਹੜਤਾਲ ਨੂੰ ਮਰਨ ਵਰਤ ਵਿੱਚ ਤਬਦੀਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਹਵਾਈ ਕਿਲੇ ਹੀ ਸਾਬਿਤ ਹੋਏ ਹਨ।
ਪੰਜਾਬ ਦਾ ਸਭ ਤੋਂ ਮਹਿੰਗਾ Ladowal Toll Plaza ਮੁੜ ਤੋਂ ਪੁਲਿਸ ਨੇ ਕਰਵਾਇਆ ਚਾਲੂ,ਕਿਸਾਨ ਆਗੂ ਲਏ ਹਿਰਾਸਤ ’ਚ
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੀ ਉਨਾਂ ਦੇ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨਾਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਜੋ ਕਿ ਨਿੰਦਣਯੋਗ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਉਕਤ ਭੁੱਖ ਹੜਤਾਲ/ਮਰਨ ਵਰਤ ਵਿੱਚ ਸ਼ਾਮਿਲ ਹੁੰਦੇ ਹੋਏ ਸਰਕਾਰ ਖਿਲਾਫ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ।