Ludhiana News : ਕਿਸਾਨਾਂ ਚ ਮੌਸਮ ਨੂੰ ਲੈ ਕੇ ਬਣੀ ਚਿੰਤਾ

Date:

spot_img

Ludhiana News : ਲੁਧਿਆਣਾ ਦੀ ਦਾਣਾ ਮੰਡੀ ਵਿੱਚ ਇਸ ਵੇਲੇ ਕਿਸਾਨਾਂ ਦੀ ਚਿੰਤਾ ਸਾਫ਼ ਤੌਰ ‘ਤੇ ਦੇਖਣ ਨੂੰ ਮਿਲ ਰਹੀ ਹੈ। ਬੀਤੀ ਰਾਤ ਤੋਂ ਹੋਈ ਬਾਰਿਸ਼ ਨੇ ਮੰਡੀ ਵਿੱਚ ਪਈ ਫਸਲ ਅਤੇ ਬਾਰਦਾਨੇ ਨੂੰ ਪ੍ਰਭਾਵਿਤ ਕੀਤਾ ਹੈ। ਕਈ ਥਾਵਾਂ ‘ਤੇ ਬੋਰੀਆਂ ਗਿੱਲੀਆਂ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਕਾਰਨ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ 👉Bathinda ‘ਚ ਤੜਕਸਾਰ ਚੱਲੀਆਂ ਗੋ/ਲੀ/ਆਂ, ਜਾਣੋਂ ਮਾਮਲਾ

ਕਿਸਾਨਾਂ ਦਾ ਕਹਿਣਾ ਹੈ ਕਿ ਬਾਰਿਸ਼ ਦੇ ਕਾਰਨ ਉਹਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫਸਲ ਦੇ ਖਰਾਬ ਹੋਣ ਦਾ ਖਤਰਾ ਵਧ ਗਿਆ ਹੈ। ਦੂਜੇ ਪਾਸੇ ਮੰਡੀ ਵਿੱਚ ਲਿਫਟਿੰਗ ਦੀ ਪ੍ਰਕਿਰਿਆ ਵੀ ਜਾਰੀ ਹੈ, ਪਰ ਗਤੀ ਹੌਲੀ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਅਤੇ ਸੰਭਾਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਬੰਧਾਂ ਵਿੱਚ ਹੋਰ ਸੁਧਾਰ ਦੀ ਲੋੜ ਹੈ ਤਾਂ ਜੋ ਮੀਂਹ ਵਰਗੀਆਂ ਸਥਿਤੀਆਂ ਵਿੱਚ ਫਸਲ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ 👉CM Bhagwant Singh Mann ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੌਕੇ ‘ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਉਚਿਤ ਸ਼ੈਡ ਅਤੇ ਡ੍ਰੇਨਜ ਸਿਸਟਮ ਹੁੰਦਾ ਤਾਂ ਫਸਲ ਨੂੰ ਇੰਨਾ ਨੁਕਸਾਨ ਨਹੀਂ ਹੋਣਾ ਸੀ। ਉਹਨਾਂ ਨੇ ਸਰਕਾਰ ਅਤੇ ਮੰਡੀ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਬਿਹਤਰ ਪ੍ਰਬੰਧ ਕੀਤੇ ਜਾਣ। ਫਿਲਹਾਲ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਸਭ ਦੀ ਨਜ਼ਰ ਹੁਣ ਅਗਲੇ ਕੁਝ ਦਿਨਾਂ ਦੇ ਹਾਲਾਤ ਅਤੇ ਮੰਡੀ ਪ੍ਰਬੰਧਾਂ ‘ਤੇ ਟਿਕੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਪੰਜਾਬ ਵਿੱਚ ਭਾਜਪਾ ਸਰਕਾਰ ਬਣਨ 'ਤੇ ਇੱਕ ਵੀ ਨਸ਼ਾ...

Mission Clean Punjab; ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ

👉ਹਾਦਸਿਆਂ ਤੋਂ ਬਚਾਅ ਲਈ ਸਾਰੇ ਸੀਵਰ ਮੈਨਹੋਲਾਂ ਨੂੰ ਸੜਕ...

Punjab Police ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

👉ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ...