ਚੰਡੀਗੜ੍ਹ: ਪੰਜਾਬ ‘ਚ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਹੋ ਗਈ ਹੈ। ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉੁਹ ਬਹੁਤ ਜਲਦ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ‘ਤੇ NOC ਦੀ ਸ਼ਰਤ ਖਤਮ ਕਰਨ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜੇਕਰ ਪੰਜਾਬ ਵਿੱਚ ਰਜਿਸਟਰੀਆਂ ਅਤੇ NOC ਜੇਕਰ ਇਹ ਸ਼ਰਤ ਖਤਮ ਕਰ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
ਦੱਸ ਦੇਈਏ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ NOC ਲਾਜਮੀ ਲੈਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਜਾਇਦਾਦ ਖਰੀਦਣ ਦੇ ਯੋਗ ਨਹੀਂ ਸੀ। ਇਹ ਮਾਮਲਾ ਕਾਫੀ ਸਮੇਂ ਤੋਂ ਸਰਕਾਰ ਦੇ ਵਿਚਾਰ ਅਧੀਨ ਸੀ। ਇਸ ਦੇ ਨਾਲ ਹੀ ਇਸ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਸੀ। ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਉਹ NOC ਦੀ ਸ਼ਰਤ ਖਤਮ ਕਰ ਦੇਣਗੇ ‘ਤੇ ਹੁਣ ਸੀ.ਐਮ ਨੇ ਇਹ ਸ਼ਰਤ ਖਤਮ ਕਰ ਦਿੱਤੀ ਹੈ।