ਨਵੀਨਤਾ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਓਪਨ ਕਲਾਸਰੂਮ ਅਤੇ ਡਿਊਲ ਡਿਗਰੀ ਪ੍ਰੋਗਰਾਮ ਵਰਗੇ ਨਵੇਂ ਸੁਧਾਰ ਅਪਣਾਉਣਾ ਜ਼ਰੂਰੀ – ਸ਼੍ਰੀ ਕੇ. ਸੰਜੇ ਮੂਰਤੀ
ਬਠਿੰਡਾ, 27 ਅਕਤੂਬਰ: ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕੇ. ਸੰਜੇ ਮੂਰਤੀ ਦੇ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਦੇ ਦੌਰੇ ਦੇ ਦੂਜੇ ਦਿਨ, ਯੂਨੀਵਰਸਿਟੀ ਕੈਂਪਸ ਵਿਖੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸੂਬੇ ਦੀਆਂ 12 ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਗੋਲ ਮੇਜ਼ ਸੰਵਾਦ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਰੋਡਮੇਪ ਤਿਆਰ ਕਰਨਾ ਸੀ।ਸੀਯੂ ਪੰਜਾਬ ਦੇ ਇਲਾਵਾ ਇਸ ਸੈਸ਼ਨ ਵਿੱਚ ਭਾਗ ਲੈਣ ਵਾਲੀਆਂ 12 ਹੋਰ ਪ੍ਰਮੁੱਖ ਸੰਸਥਾਵਾਂ ਵਿੱਚ ਏਮਜ਼ ਬਠਿੰਡਾ; ਐਨਆਈਟੀ ਜਲੰਧਰ; ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਪਟਿਆਲਾ; ਪੀ.ਏ.ਯੂ. ਲੁਧਿਆਣਾ; ਸਲਾਈਟ ਲੋਂਗੋਵਾਲ; ਐਮਆਰਐਸ-ਪੀਟੀਯੂ ਬਠਿੰਡਾ; ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫਰੀਦਕੋਟ; ਆਦੇਸ਼ ਯੂਨੀਵਰਸਿਟੀ, ਬਠਿੰਡਾ; ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼, ਬਠਿੰਡਾ; ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ; ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ; ਅਤੇ ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਸ਼ਾਮਲ ਸਨ।ਸੈਸ਼ਨ ਦੀ ਸ਼ੁਰੂਆਤ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗੀਦਾਰ ਉੱਚ ਸਿੱਖਿਆ ਸੰਸਥਾਵਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਮੁੱਖ ਮਹਿਮਾਨ ਸ਼੍ਰੀ ਕੇ. ਸੰਜੇ ਮੂਰਤੀ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਨੇ ਸੀਯੂ ਪੰਜਾਬ ਵਿੱਚ ਐਨਈਪੀ-2020 ਦੇ ਸੁਝਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜਾਣਕਾਰੀ ਪ੍ਰਦਾਨ ਕਰਦਿਆਂ ਸਿੱਖਿਆ ਅਤੇ ਖੋਜ ਸਹਿਯੋਗ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਸੈਸ਼ਨ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਸ੍ਰੇਸ਼ਠ ਰਵਾਇਤਾਂ ਨੂੰ ਸਾਂਝਾ ਕਰਦੇ ਹੋਏ ਬਹੁ-ਅਨੁਸ਼ਾਸਨੀ ਸਿੱਖਿਆ, ਸਰੋਤ ਦੀ ਦੱਖਣਤਾ, ਪਾਠਕ੍ਰਮ ਦੀ ਲਚਕ ਅਤੇ ਉਦਯੋਗਿਕ ਸਾਂਝਦਾਰੀਆਂ ਨਾਲ ਜੁੜੀਆਂ ਚੁਣੌਤੀਆਂ ’ਤੇ ਚਰਚਾ ਕੀਤੀ।ਆਪਣੇ ਸੰਬੋਧਨ ਵਿੱਚ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕੇ. ਸੰਜੇ ਮੂਰਤੀ ਨੇ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ,
ਉੱਦਮਤਾ ਅਤੇ ਅੰਤਰ-ਅਨੁਸ਼ਾਸਨੀ ਅਧਿਐਨ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਸੁਧਾਰਾਂ ਜਿਵੇਂ ਕਿ ਬਹੁ-ਅਨੁਸ਼ਾਸਨੀ ਸਿੱਖਿਆ, ਅਕਾਦਮਿਕ ਬੈਂਕ ਆਫ ਕਰੈਡਿਟਸ, ਲਚਕੀਲੇ ਦਾਖਲੇ ਅਤੇ ਐਗਜ਼ਿਟ ਵਿਕਲਪਾਂ, ਮੂਕਸ ਕਰੈਡਿਟਵਗ ਟਰਾਂਸਫਰ ਆਦਿ ਨੂੰ ਅਪਣਾਉਣ ਦੀ ਅਪੀਲ ਕੀਤੀ। ਸ਼੍ਰੀ ਮੂਰਤੀ ਨੇ ਐਨਆਈਟੀ ਜਲੰਧਰ ਦੁਆਰਾ ਬੀ.ਟੈਕ. ਵਿਦਿਆਰਥੀਆਂ ਲਈ ਸ਼ੁਰੂ ਕੀਤੇ ਗਏ ਡਿਊਲ ਡਿਗਰੀ ਪ੍ਰੋਗਰਾਮ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ‘ਏ.ਆਈ. ਐਂਡ ਹੈਲਥਕੇਅਰ’ ਅਤੇ ਐਮਆਰਐਸ-ਪੀਟੀਯੂ ਬਠਿੰਡਾ ਦੇ ਸਹਿਯੋਗ ਨਾਲ ‘ਬੌਧਿਕ ਸੰਪਦਾ ਅਧਿਕਾਰ’ ਵਿਸ਼ੇ ਤੇ ਸ਼ੁਰੂ ਕੀਤੇ ਗਏ ਡਿਊਲ ਡਿਗਰੀ/ਡਿਪਲੋਮਾ ਪ੍ਰੋਗਰਾਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਮਰੱਥਾ ਵਧਾਉਣ ਦੇ ਸ਼ਾਨਦਾਰ ਮਾਡਲ ਹਨ, ਜਿਨ੍ਹਾਂ ਨੂੰ ਹੋਰ ਸਿੱਖਿਆ ਸੰਸਥਾਵਾਂ ਨੂੰ ਵੀ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਵਯਮ ਪਲੱਸ ਪਲੇਟਫਾਰਮ ‘ਤੇ ਉਪਲਬਧ ਮੂਕਸ ਕੋਰਸਾਂ ਦੀ ਮਹੱਤਤਾ ਬਾਰੇ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਦੇਸ਼ ਭਰ ਦੇ ਸਿਰਮੌਰ ਅਧਿਆਪਕਾਂ ਤੋਂ ਸਿੱਖਿਆ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਹਨਾਂ ਨੇ ਉਚੇਰੀ ਸਿੱਖਿਆ ਸੰਸਥਾਵਾਂ ਨੂੰ ਆਪਣੀ ਡਿਜੀਟਲ ਮੌਜੂਦਗੀ ਮਜ਼ਬੂਤ ਕਰਨ ਅਤੇ ਆਪਣੀ ਸਾਖ ਨੂੰ ਵਧਾਉਣ ਲਈ ਆਪਣੇ ਮੂਕਸ ਕੋਰਸਾਂ ਨੂੰ ਤਿਆਰ ਕਰਨ ਦਾ ਸੁਝਾਅ ਵੀ ਦਿੱਤਾ।ਉੱਚ ਸਿੱਖਿਆ ਵਿਭਾਗ ਦੇ ਸਕੱਤਰ ਨੇ ਆਈ.ਆਈ.ਟੀ. ਮੁੰਬਈ ਦੀ ਸਫਲ ਓਪਨ ਕਲਾਸਰੂਮ ਪਹਿਲ ਦਾ ਜ਼ਿਕਰ ਕੀਤਾ ਅਤੇ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਸੰਸਥਾਵਾਂ ਅਤੇ ਸਮਾਜ ਵਿੱਚ ਗਿਆਨ ਸਾਂਝਾ ਕਰਨ ਲਈ ਇਸ ਪਹਿਲ ਨੂੰ ਅਪਣਾਉਣ ਦੀ ਸਿਫਾਰਿਸ਼ ਕੀਤੀ। ਉਨ੍ਹਾਂ ਫਲਿਪ ਲਰਨਿੰਗ ਅਤੇ ਨਵੀਨ ਸਿੱਖਣ ਦੇ ਤਰੀਕਿਆਂ ਰਹੀ ਕਲਾਸ ਵਿੱਚ ਸਰਗਰਮ ਚਰਚਾ ਨੂੰ ਉਤਸ਼ਾਹਿਤ ਕਰਨ ਲਈ ਔਨਲਾਈਨ ਸਿੱਖਿਆ ਸਰੋਤਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸਿੱਖਿਆ ਮੰਤਰਾਲੇ ਵੱਲੋਂ ਉਪਲਬਧ ਮੌਕੇ ਬਾਰੇ ਦੱਸਦੇ ਹੋਏ, ਸ਼੍ਰੀ ਸੰਜੇ ਮੂਰਤੀ ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਸੀਨੀਅਰ ਸਟਾਫ ਮੈਂਬਰਾਂ ਨੂੰ ਪ੍ਰਮੁੱਖ ਮੈਨੇਜਮੈਂਟ ਸਕੂਲਾਂ ਵਿੱਚ ਲੀਡਰਸ਼ਿਪ ਟਰੇਨਿੰਗ ਪ੍ਰੋਗਰਾਮ ਲਈ ਨਾਮਜ਼ਦ ਕਰਨ ਦੀ ਅਪੀਲ ਕੀਤੀ, ਤਾਂ ਜੋ ਮਨੁੱਖੀ ਸਰੋਤ ਦੀ ਕੁਆਲਟੀ ਵਿੱਚ ਸੁਧਾਰ ਕੀਤਾ ਜਾ ਸਕੇ।
ਜੇਲ੍ਹ ’ਚ ਮੁਲਾਕਾਤ ਲਈ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆਂ ਭਿਆਨਕ ਹਾ+ਦਸਾ, ਹੋਈ ਮੌ+ਤ
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਐਸ.ਟੀ.ਈ.ਐਮ. ਸਕੂਲੀ ਅਧਿਆਪਕਾਂ ਦੀ ਕੁਸ਼ਲਤਾ ਵਧਾਉਣ ਲਈ ਵਿਸ਼ੇਸ਼ ਪਾਠਕ੍ਰਮ ਵਿਕਸਿਤ ਕਰਨੇ ਚਾਹੀਦੇ ਹਨ। ਅੰਤ ਵਿੱਚ ਉਨ੍ਹਾਂ ਨੇ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੈਂਕਿੰਗ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਉੱਚ ਸਿੱਖਿਆ ਸੰਸਥਾਵਾਂ ਨੂੰ ਆਪਣੀ ਸਮਰੱਥਾ ਨੂੰ ਪਛਾਣਦੇ ਹੋਏ ਅੰਤਰਰਾਸ਼ਟਰੀ ਰੈਂਕਿੰਗ ਵਿੱਚ ਵਧੀਆ ਪ੍ਰਦਰਸ਼ਨ ਨਾਲ ਗਲੋਬਲ ਅਕਾਦਮਿਕ ਮੰਚ ’ਤੇ ਭਾਰਤ ਦੀ ਨੁਮਾਇੰਦਗੀ ਕਰਨੀ ਹੋਵੇਗੀ।ਇਸ ਸੈਸ਼ਨ ਵਿੱਚ ਭਾਗ ਲੈਣ ਵਾਲੇ ਮੈਂਬਰਾਂ ਵਿੱਚ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਜੇ ਐਸ ਸਿੰਘ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼, ਬਠਿੰਡਾ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਗੁਰਮੀਤ ਧਾਲੀਵਾਲ, ਪੀ.ਏ.ਯੂ. ਲੁਧਿਆਣਾ ਦੇ ਪ੍ਰੋਫੈਸਰ ਹਰਮੀਤ ਸਿੰਘ; ਐਮਆਰਐਸ-ਪੀਟੀਯੂ ਬਠਿੰਡਾ ਦੇ ਵਾਈਸ-ਚਾਂਸਲਰ ਪ੍ਰੋ. ਸੰਜੀਪ ਕਾਂਸਲ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫਰੀਦਕੋਟ ਦੇ ਡੀਨ (ਕਾਲਜ ਅਤੇ ਵਿਕਾਸ) ਪ੍ਰੋ. ਦੀਪਕ ਜਾਨ ਭੱਟੀ, ਏਮਜ਼ ਬਠਿੰਡਾ ਦੇ ਡੀਨ ਅਕਾਦਮਿਕ ਪ੍ਰੋ. ਅਖਿਲੇਸ਼ ਪਾਠਕ, ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਡੀਨ ਪ੍ਰੋ. ਆਰ. ਜੀ. ਸੈਨੀ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਡੀਨ ਅਕਾਦਮਿਕ ਮੇਜਰ ਜਨਰਲ (ਡਾ.) ਜੀ.ਐਸ. ਲਾਂਬਾ, ਐਨਆਈਟੀ ਜਲੰਧਰ ਦੇ ਡੀਨ ਅਕਾਦਮਿਕ ਪ੍ਰੋ. ਰਮਨ ਬੇਦੀ, ਸਲਾਈਟ ਲੋਂਗੋਵਾਲ ਦੇ ਡੀਨ ਅਕਾਦਮਿਕ ਪ੍ਰੋ. ਏ.ਐਸ. ਸ਼ਾਹੀ, ਅਤੇ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਤੋਂ ਡਾ. ਪੋਮੀ ਬਾਂਸਲ ਖਾਸ ਮਹਿਮਾਨ ਵਜੋਂ ਸ਼ਾਮਲ ਹੋਏ ਸਨ।ਪ੍ਰੋਗਰਾਮ ਦੀ ਸਮਾਪਤੀ ‘ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਪੰਜਾਬ ਦੀਆਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਮਾਰਗਦਰਸ਼ਨ ਦੇਣ ਲਈ ਸ਼੍ਰੀ ਕੇ. ਸੰਜੇ ਮੂਰਤੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੈਸ਼ਨ ਦੌਰਾਨ ਸਾਂਝੇ ਕੀਤੇ ਗਏ ਵਿਚਾਰਾਂ ਅਤੇ ਅੰਦਰੂਨੀ ਦ੍ਰਿਸ਼ਟੀ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਭਵਿੱਖ ਵਿੱਚ ਸਹਿਯੋਗੀ ਪਹਿਲਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਆਖਰ ਵਿੱਚ ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਸਾਰੀਆਂ ਭਾਗੀਦਾਰ ਉੱਚ ਸਿੱਖਿਆ ਸੰਸਥਾਵਾਂ ਦਾ ਧੰਨਵਾਦ ਕੀਤਾ।
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 12 ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਨਾਲ ਸੰਵਾਦ ਸੈਸ਼ਨ ਆਯੋਜਿਤ"