ਬਠਿੰਡਾ, 31 ਮਾਰਚ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਉਹਨਾਂ ਨੇ ਭਾਜਪਾ ਨੂੰ ਪੰਜਾਬ ਵਿਚ ਨਵੀਂ ਕਾਂਗਰਸ ਕਰਾਰ ਦਿੱਤਾ ਤੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ ਜੋ ਆਉਂਦੀਆਂ ਸੰਸਦੀ ਚੋਣਾਂ ਸਿਧਾਂਤਾਂ ’ਤੇ ਲੜ ਰਹੀ ਹੈ। ਬੀਬੀ ਬਾਦਲ ਨੇ ਅੱਜ ਸ਼ਹਿਰ ਵਿਚ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਜਿਥੇ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦਿੱਲੀ ਵਿਚ ਸਾਂਝੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਵਿਚ ਵੱਖ-ਵੱਖ ਚੋਣਾਂ ਲੜ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ।
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼
ਉਨ੍ਹਾਂ ਕਿਹਾ ਕਿ ਭਾਜਪਾ ਨੇ ਵੀ ਚੋਣਾਂ ਲੜਨ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਨਵੀਂ ਕਾਂਗਰਸ ਪਾਰਟੀ ਬਣ ਗਈ ਹੈ ਕਿਉਂਕਿ ਇਸ ਵੱਲੋਂ ਆਗੂ ਤੇ ਵਰਕਰਾਂ ਨੂੰ ਦਰਾਮਦ ਕੀਤਾ ਜਾ ਰਿਹਾ ਹੈ ਤੇ ਲੋਕ ਸਭਾ ਚੋਣਾਂ ਲਈ ਟਿਕਟਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਸਿਧਾਂਤਾਂ ’ਤੇ ਡਟਿਆ ਹੈ। ਉਹਨਾਂ ਕਿਹਾ ਕਿ ਅਸੀਂ ਸੱਤਾ ਛੱਡ ਸਕਦੇ ਹਾਂ ਪਰ ਕਦੇ ਵੀ ਆਪਣੇ ਸਿਧਾਂਤਾਂ ’ਤੇ ਸਮਝੌਤਾ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਅਤੇ ਗਰੀਬਾਂ ਦੇ ਨਾਲ ਹਾਂ ਤੇ ਕਿਸੇ ਸੱਤਾ ਪਿੱਛੇ ਨਹੀਂ ਹਾਂ। ਐਮ.ਪੀ ਬਾਦਲ ਨੇ ਦੱਸਿਆ ਕਿ ਬਠਿੰਡਾ ਹਲਕੇ ਤੇ ਸ਼ਹਿਰ ਨੂੰ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਪਿਛਲੇ ਸੱਤ ਸਾਲਾਂ ਵਿਚ ਅਣਡਿੱਠ ਕੀਤਾ ਹੈ। ਉਹਨਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਸ਼ਹਿਰ ਵਿਚ ਇਕ ਵੀ ਵੱਡਾ ਪ੍ਰਾਜੈਕਟ ਲਿਆਉਣ ਵਿਚ ਨਾਕਾਮ ਰਹੇ ਹਨ।
ਕੇਂਦਰ ਦੇ ਖਰੀਦ ਮੰਡੀਆਂ ਖ਼ਤਮ ਕਰਨ ਦੇ ਏਜੰਡੇ ਨੂੰ ਲਾਗੂ ਕਰ ਰਹੀ ਹੈ ਆਪ: ਸੁਖਬੀਰ ਬਾਦਲ
ਇਸ ਦੌਰਾਨ ਸ਼ਹਿਰ ਦੇ ਦੌਰੇ ਦੌਰਾਨ ਵੱਡੀ ਗਿਣਤੀ ਵਿਚ ਲੋਕ ਖਾਸ ਤੌਰ ’ਤੇ ਔਰਤਾਂ ਨੇ ਬੀਬੀ ਬਾਦਲ ਨਾਲ ਮੁਲਾਕਾਤ ਕੀਤੀ ਤੇ ਦੱਸਿਆ ਕਿ ਕਿਵੇਂ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਮੌਜੂਦਾ ਆਪ ਦੇ ਰਾਜ ਵਿਚ ਬੁਨਿਆਦੀ ਸ਼ਹਿਰੀ ਸਹੂਲਤਾਂ ਦੇ ਹਾਲਾਤ ਵੀ ਬਦਤਰ ਹੋਏ ਪਏ ਹਨ। ਔਰਤਾਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਤੇ ਨਾ ਹੀ ਸਟਰੀਟ ਲਾਈਟਾਂ ਚਲਦੀਆਂ ਹਨ। ਉਹਨਾਂ ਨੇ ਇਹਵੀ ਸ਼ਿਕਾਇਤ ਕੀਤੀ ਕਿ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ ਦਾ ਵੀ ਹਾਲ ਮਾੜਾ ਹੈ ਜਿਸ ਕਾਰਨ ਮੌਨਸੂਨ ਦੇ ਦਿਨਾਂ ਵਿਚ ਹੜ੍ਹ ਆ ਜਾਂਦੇ ਹਨ। ਇਸ ਮੌਕੇ ਹਲਕਾ ਇੰਚਾਰਜ਼ ਬਬਲੀ ਢਿੱਲੋਂ, ਸੀਨੀਅਰ ਆਗੂ ਦਲਜੀਤ ਸਿੰਘ ਬਰਾੜ, ਬਲਜੀਤ ਸਿੰਘ ਬੀੜ ਬਹਿਮਣ, ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਗੁਰਪ੍ਰੀਤ ਸਿੰਘ ਸੰਧੂ, ਬੀਬੀ ਜੋਗਿੰਦਰ ਕੌਰ, ਜਗਦੀਪ ਸਿੰਘ ਗਹਿਰੀ ਆਦਿ ਹਾਜ਼ਰ ਸਨ।