ਬਠਿੰਡਾ, 27 ਫ਼ਰਵਰੀ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ, ਇਸੇ ਕਰਕੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ, ਪਰ ਹੁਣ ਤੱਕ ਆਮ ਆਦਮੀ ਪਾਰਟੀ ਦੀ ਹੀ ਭਗਵੰਤ ਮਾਨ ਸਰਕਾਰ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਦੋੋਸ਼ ਲਗਾਉਂਦਿਆਂ ਬਠਿੰਡਾ ਹਲਕੇ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਦੇਸ਼ ਵਿੱਚ ਅਨਾਜ ਭੰਡਾਰ ਹੁੰਦਾ ਹੈ। ਬੀਬੀ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਝੂਠੀਆਂ ਗਰੰਟੀਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ।
ਬਠਿੰਡਾ ਸ਼ਹਿਰੀ ’ਚ ਅਕਾਲੀ ਦਲ ਵੱਲੋਂ ਤਿੰਨ ਸਰਕਲ ਜਥੇਦਾਰਾਂ ਦਾ ਐਲਾਨ
ਬੀਬਾ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਹੁਣ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਲਿਆ ਹੈ, ਜਿਸ ਕਾਰਨ ਸਰਕਾਰ ਤੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਸਰਕਾਰ ਦੀ ਘਟੀਆ ਕਾਰਗੁਜਾਰੀ ਕਾਰਨ ਕਨੂੰਨ ਅਤੇ ਟਰੈਫਿਕ ਵਿਵਸਥਾ ਦਾ ਬੂਰਾ ਹਾਲ ਹੈ। ਵਿਗੜਦੀ ਟਰੈਫਿਕ ਵਿਵਸਥਾ ਕਾਰਨ ਬਠਿੰਡਾ ਸ਼ਹਿਰ ਵਿੱਚ ਹਰ ਰੋਜ਼ ਹਾਦਸੇ ਵਾਪਰ ਰਹੇ ਹਨ।
ਪੰਜਾਬ ’ਚ ਲੱਗੀ ਐਨ.ਓ.ਸੀ ਦੀ ਸ਼ਰਤ ਹਟਾਉਣ ਸਬੰਧੀ ਹੁਕਮ ਜਾਰੀ
ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਰਾਜਬਿੰਦਰ ਸਿੰਘ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਮੋਹਨਜੀਤ ਪੁਰੀ, ਹਰਵਿੰਦਰ ਸ਼ਰਮਾ ਗੰਜੂ, ਗੁਰਸੇਵਕ ਸਿੰਘ ਮਾਨ, ਰਾਜੇਸ਼ ਕਾਕਾ, ਅਮਰਜੀਤ ਸਿੰਘ ਬਿਰਦੀ, ਬਲਵਿੰਦਰ ਸਿੰਘ ਬੱਲੀ, ਭੁਪਿੰਦਰ ਸਿੰਘ ਭੂਪਾ, ਸੁਨੀਲ ਫੌਜੀ, ਨਿੰਦਰਪਾਲ ਲਾਡੀ, ਰਵਿੰਦਰ ਸਿੰਘ ਚੀਮਾ, ਹਰਜਿੰਦਰ ਟੋਨੀ, ਨਿੰਦਰਪਾਲ ਸਿੰਘ, ਓਮਪ੍ਰਕਾਸ਼ ਸ਼ਰਮਾ, ਗੁਰਪ੍ਰੀਤ ਸੰਧੂ, ਜਗਜੀਤ ਸਿੰਘ ਭੁੱਲਰ, ਵਿਨੋਦ ਕੁਮਾਰ ਬੋਦੀ, ਰਤਨ ਸ਼ਰਮਾ, ਹਰਤਾਰ ਸਿੰਘ, ਹਸ਼ਰਤ ਸਿੰਘ ਕੁਲਾਰ, ਜੌਲੀ ਸਿੰਗਲਾ ਅਤੇ ਹੋਰ ਆਗੂ ਹਾਜ਼ਰ ਸਨ।
Share the post "ਕਾਂਗਰਸ ਅਤੇ ਆਪ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਝੂਠੀਆਂ ਗਰੰਟੀਆਂ ਤੋਂ ਬਿਨ੍ਹਾਂ ਕੁਝ ਨਹੀਂ ਦਿੱਤਾ: ਹਰਸਿਮਰਤ"