ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਪੰਜਾਬ ਨੂੰ ਨੰਬਰ ਇੱਕ ਬਣਾਉਣ ਲਈ ਕੰਮ ਕਰਦਿਆਂ ਲੋਕ ਭਲਾਈ ਸਾਡੀ ਇੱਕੋ-ਇੱਕ ਤਰਜੀਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੈਂ ਸਿਆਸਤ ਵਿੱਚ ਪੈਸਾ ਕਮਾਉਣ ਲਈ ਨਹੀਂ, ਸਗੋਂ ਪੰਜਾਬ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਆਇਆ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਕੀਤਾ ਸੰਬੋਧਨ
Samrala {Ludhiana} News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਉਨ੍ਹਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਖਿਆ ਕਿ ਸਾਡੀ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਉੱਪਰ ਰੱਖ ਕੇ ਅਤੇ ਪੰਜਾਬ ਨੂੰ ਨੰਬਰ ਇੱਕ ਬਣਾ ਕੇ ਉਸ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ। ਸਿਆਸਤ ਵਿੱਚ ਦੌਲਤ ਇਕੱਠੀ ਕਰਨ ਲਈ ਨਹੀਂ, ਸਗੋਂ ਸਕਾਰਾਤਮਕ ਤਬਦੀਲੀ ਲਈ ਆਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਨਗੇ, ਜਿਨ੍ਹਾਂ ਨੇ ਇੱਕ ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਇਆ ਹੈ। ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇ ਕੇ ਆਪਣੀ ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਸੀਵਰੇਜ ਢਾਂਚੇ ਦਾ ਵਿਕਾਸ ਸ਼ਾਮਲ ਹੈ।ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਬੇਹੱਦ ਉਤਸ਼ਾਹਜਨਕ ਸੀ। ਸਾਡਾ ਯਤਨ ਹਰ ਪਿੰਡ ਤੱਕ ਪਹੁੰਚਣਾ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੇ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨਾ ਹੈ। ਸਾਡੇ ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ, ਜਿਸ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਸੈਂਟਰ ਅਤੇ ਪਾਣੀ ਦੀ ਨਿਕਾਸੀ ਦੀਆਂ ਬਿਹਤਰ ਸਹੂਲਤਾਂ ਸ਼ਾਮਲ ਹਨ। ਲੋਕਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਇਹ ਸਫ਼ਰ ਜਾਰੀ ਰਹੇਗਾ।”ਸਮਰਾਲਾ ਵਿਧਾਨ ਸਭਾ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨਿੱਜੀ ਮੁਨਾਫ਼ੇਖੋਰੀ ਦੀ ਸਿਆਸਤ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜਨਤਾ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ‘ਤੇ ਖ਼ਰਚ ਹੋਵੇ। ਸਾਡੀ ਸਰਕਾਰ ਇੱਕ ਖ਼ੁਸ਼ਹਾਲ ਸੂਬਾ ਸਿਰਜਣ ਲਈ ਸਿੱਖਿਆ, ਸਿਹਤ ਸੰਭਾਲ, ਰੋਜ਼ਗਾਰ, ਸਿੰਜਾਈ, ਬੁਨਿਆਦੀ ਢਾਂਚੇ ਅਤੇ ਮਹਿਲਾ ਸ਼ਕਤੀਕਰਨ ਨੂੰ ਤਰਜੀਹ ਦੇ ਰਹੀ ਹੈ।”

ਇਹ ਵੀ ਪੜ੍ਹੋ 👉ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ:ਹਰਭਜਨ ਸਿੰਘ ਈ.ਟੀ.ਓ.

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸਿਸਟਮ ਵਿੱਚ ਭ੍ਰਿਸ਼ਟਾਚਾਰ ਡੂੰਘੀਆਂ ਜੜ੍ਹਾਂ ਜਮ੍ਹਾ ਚੁੱਕਾ ਸੀ ਅਤੇ ਸਿਆਸੀ ਆਗੂ ਖਾਣ-ਪੀਣ ਦੀਆਂ ਦੁਕਾਨਾਂ, ਹੋਟਲਾਂ ਅਤੇ ਟਰਾਂਸਪੋਰਟ ਸੇਵਾਵਾਂ ਵਰਗੇ ਛੋਟੇ ਕਾਰੋਬਾਰਾਂ ਅਤੇ ਅਦਾਰਿਆਂ ਤੋਂ ਵੀ ਕਮਿਸ਼ਨ ਮੰਗਦੇ ਸਨ। ਉਨ੍ਹਾਂ ਕਿਹਾ, “ਆਰਥਿਕ ਵਿਕਾਸ ਨੂੰ ਸੁਖਾਲਾ ਬਣਾਉਣ ਅਤੇ ਮੌਕੇ ਪੈਦਾ ਕਰਨ ਦੀ ਬਜਾਏ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਸਵਾਰਥਾਂ ਰਾਹੀਂ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਸੀ। ਜਨਤਾ ਦਾ ਪੈਸਾ ਲੋਕਾਂ ਦਾ ਹੈ ਅਤੇ ਇਸ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਹੀ ਹੋਣੀ ਚਾਹੀਦੀ ਹੈ। ਇਸ ਨੂੰ ਸਿਆਸੀ ਆਗੂਆਂ ਦੀ ਲਾਲਸਾ ਪੂਰੀ ਕਰਨ ਲਈ ਖੁਰਦ-ਬੁਰਦ ਕਰਨ ਦੀ ਬਜਾਏ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਸਹੂਲਤਾਂ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ‘ਤੇ ਨਿਵੇਸ਼ ਕੀਤਾ ਜਾਣਾ ਚਾਹੀਦਾ ਹੈ।”ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਨਜ਼ ਕਸਦਿਆਂ ਉਨ੍ਹਾਂ ਅਕਾਲੀ ਲੀਡਰਸ਼ਿਪ ਦੇ ਸਿਆਸੀ ਸਟੈਂਡ ‘ਤੇ ਸਵਾਲ ਉਠਾਏ ਅਤੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ ‘ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ਅਜਿਹੇ ਆਗੂਆਂ ਦੇ ਬਦਲਦੇ ਸਿਆਸੀ ਸਟੈਂਡ ਇਹ ਦਰਸਾਉਂਦੇ ਹਨ ਕਿ ਕਿਵੇਂ ਸਿਆਸੀ ਅਹੁਦਿਆਂ ਨੂੰ ਵਾਰ-ਵਾਰ ਜਨਤਕ ਹਿੱਤਾਂ ਤੋਂ ਉੱਪਰ ਰੱਖਿਆ ਗਿਆ ਹੈ।”ਉਨ੍ਹਾਂ ਅਜਿਹੇ ਆਗੂਆਂ ਦੀ ਭਰੋਸੇਯੋਗਤਾ ‘ਤੇ ਵੀ ਸਵਾਲ ਚੁੱਕੇ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਅਨੁਸਾਰ ਲਗਾਤਾਰ ਸਿਆਸੀ ਪਾਰਟੀਆਂ ਬਦਲਦੇ ਰਹਿੰਦੇ ਹਨ ਅਤੇ ਕਿਹਾ ਕਿ ਪੰਜਾਬ ਨੂੰ ਸਿਆਸੀ ਮੌਕਾਪ੍ਰਸਤੀ ਦੀ ਬਜਾਏ ਲੋਕ ਸੇਵਾ ਨੂੰ ਸਮਰਪਿਤ ਲੀਡਰਸ਼ਿਪ ਦੀ ਲੋੜ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀਆਂ, ਜਿਸ ਕਾਰਨ ਲੋਕਾਂ ਨੂੰ ਖਸਤਾ ਹਾਲ ਸੜਕਾਂ ਅਤੇ ਨਾਕਾਫ਼ੀ ਨਾਗਰਿਕ ਸਹੂਲਤਾਂ ਨਾਲ ਜੂਝਣਾ ਪਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਜਨਤਾ ਤੋਂ ਦੂਰ ਰਹਿਣ ਵਾਲੇ ਆਗੂਆਂ ਦੇ ਉਲਟ ਸਾਡੀ ਸਰਕਾਰ ਲੋਕਾਂ ਤੱਕ ਪਹੁੰਚ ਕਰਨ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ, “ਪਿਛਲੇ ਹਾਕਮਾਂ ਨੇ ਖ਼ੁਦ ਨੂੰ ਆਪਣੇ ਆਲੀਸ਼ਾਨ ਮਹਿਲਾਂ ਦੀਆਂ ਉੱਚੀਆਂ ਕੰਧਾਂ ਪਿੱਛੇ ਕੈਦ ਕਰ ਲਿਆ ਸੀ ਅਤੇ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਕੱਟੇ ਰਹੇ। ਅਖ਼ੀਰ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ। ਸਾਡੀ ਸਰਕਾਰ ਲੋਕਾਂ ਨੂੰ ਸਿੱਧੇ ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਿੱਚ ਵਿਸ਼ਵਾਸ ਰੱਖਦੀ ਹੈ।”ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਅਤੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਕਿਰਤੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ।

ਇਹ ਵੀ ਪੜ੍ਹੋ 👉ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੈਂ ਪੰਜਾਬ ਵਿੱਚ ਉਸਾਰੂ ਬਦਲਾਅ ਲਿਆਉਣ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਇੱਕੋ-ਇੱਕ ਉਦੇਸ਼ ਨਾਲ ਸਿਆਸਤ ਵਿੱਚ ਆਇਆ ਹਾਂ। ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਮੇਰੀ ਸਭ ਤੋਂ ਵੱਡੀ ਤਾਕਤ ਹੈ। ਮੈਂ ਸਿਆਸਤ ਵਿੱਚ ਪੈਸਾ ਕਮਾਉਣ ਲਈ ਨਹੀਂ, ਸਗੋਂ ਪੰਜਾਬ ਨੂੰ ਬਦਲਣ ਲਈ ਆਇਆ ਹਾਂ। ਲੋਕਾਂ ਨੇ ਮੇਰੇ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਮੈਂ ਉਸ ਨੂੰ ਕਦੇ ਨਹੀਂ ਤੋੜਾਂਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਲੋਕਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਬੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸ਼ਾਸਨ ਨੂੰ ਪਹੁੰਚਯੋਗ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ, ਨਾਲ ਹੀ ਇਹ ਯਕੀਨੀ ਬਣਾਉਣਾ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਸਿਰਫ਼ ਲੋਕਾਂ ਦੇ ਫਾਇਦੇ ਲਈ ਹੀ ਕੀਤੀ ਜਾਵੇ।ਔਰਤਾਂ ਦੀ ਭਲਾਈ, ਮਾਣ-ਸਨਮਾਨ ਅਤੇ ਆਰਥਿਕ ਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਸੰਬਰ ਨੂੰ ਸੂਬੇ ਭਰ ਦੀਆਂ ਮਾਵਾਂ-ਭੈਣਾਂ ਤੱਕ ਵਿੱਤੀ ਸਹਾਇਤਾ ਇੱਕ ਵਾਰ ਫਿਰ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਇਸ ਦੀਆਂ ਭਲਾਈ ਸਕੀਮਾਂ ਦਾ ਮੰਤਵ ਜਨਤਾ ਦਾ ਪੈਸਾ ਸਿੱਧਾ ਲੋਕਾਂ ਨੂੰ ਵਾਪਸ ਕਰਨਾ ਹੈ। ਉਨ੍ਹਾਂ ਕਿਹਾ, “ਸਰਕਾਰ ਕਿਸੇ ‘ਤੇ ਕੋਈ ਅਹਿਸਾਨ ਨਹੀਂ ਕਰ ਰਹੀ। ਇਹ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਸਾਡੀਆਂ ਮਾਵਾਂ-ਭੈਣਾਂ ਦਾ ਮਾਣ-ਸਨਮਾਨ, ਸੁਰੱਖਿਆ ਅਤੇ ਵਿੱਤੀ ਸ਼ਕਤੀਕਰਨ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।”ਲੋਕਾਂ, ਖ਼ਾਸ ਕਰ ਕੇ ਆਪਣੇ ਰੋਜ਼ਾਨਾ ਦੇ ਰੁਝੇਵਿਆਂ ਨੂੰ ਛੱਡ ਕੇ ‘ਲੋਕ ਮਿਲਣੀ’ ਵਿੱਚ ਸ਼ਾਮਲ ਹੋਣ ਵਾਲੀਆਂ ਮਾਵਾਂ-ਭੈਣਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਸਾਨੂੰ ਹੋਰ ਵੀ ਵੱਧ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਭਰਵੀਂ ਸ਼ਮੂਲੀਅਤ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਵਿੱਚ ਲੋਕਾਂ ਦੀ ਸ਼ਮੂਲੀਅਤ ਅਤੇ ਪੰਜਾਬ ਦੇ ਭਵਿੱਖ ਪ੍ਰਤੀ ਉਨ੍ਹਾਂ ਦੀਆਂ ਉਮੀਦਾਂ ਨੂੰ ਦਰਸਾਉਂਦੀ ਹੈ।”ਆਪਣੀ ਸਰਕਾਰ ਦੇ ਰੋਜ਼ਗਾਰ ਰਿਕਾਰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਅਤੇ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਜਾਂ ਪੱਖਪਾਤ ਦੇ ਦਿੱਤੀਆਂ ਗਈਆਂ ਹਨ। ਸਾਡੀ ਸਰਕਾਰ ਨੇ ਸਿਫ਼ਾਰਸ਼ਾਂ, ਰਸੂਖ਼ ਅਤੇ ਭ੍ਰਿਸ਼ਟਾਚਾਰ ਦੇ ਪੁਰਾਣੇ ਸੱਭਿਆਚਾਰ ਦੀ ਥਾਂ ਇੱਕ ਪਾਰਦਰਸ਼ੀ ਭਰਤੀ ਪ੍ਰਣਾਲੀ ਲਾਗੂ ਕੀਤੀ ਹੈ, ਜਿਸ ਵਿੱਚ ਸਾਧਾਰਨ ਪਰਿਵਾਰਾਂ ਦੇ ਯੋਗ ਉਮੀਦਵਾਰਾਂ ਨੂੰ ਬਰਾਬਰ ਮੌਕੇ ਮਿਲੇ ਹਨ। ਨੌਜਵਾਨ ਝੂਠੇ ਵਾਅਦਿਆਂ ਦੇ ਨਹੀਂ, ਸਗੋਂ ਮੌਕਿਆਂ ਦੇ ਹੱਕਦਾਰ ਹਨ। ਉਨ੍ਹਾਂ ਦਾ ਭਵਿੱਖ ਪੈਸੇ, ਰਸੂਖ਼ ਜਾਂ ਸਿਆਸੀ ਪਹੁੰਚ ਨਾਲ ਨਹੀਂ, ਸਗੋਂ ਸਖ਼ਤ ਮਿਹਨਤ ਅਤੇ ਮੈਰਿਟ ਨਾਲ ਤੈਅ ਹੋਣਾ ਚਾਹੀਦਾ ਹੈ। ਹਰ ਯੋਗ ਉਮੀਦਵਾਰ ਨੂੰ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਸਿਰਫ਼ ਮੈਰਿਟ ਦੇ ਆਧਾਰ ‘ਤੇ ਹੀ ਸਰਕਾਰੀ ਨੌਕਰੀ ਹਾਸਲ ਕੀਤੀ ਜਾ ਸਕਦੀ ਹੈ।”

ਇਹ ਵੀ ਪੜ੍ਹੋ 👉Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ‘ਤੇ ਸੀ, ਜਦੋਂ ਕਿ ਹੁਣ ਕੇਂਦਰ ਸਰਕਾਰ ਦੇ ਮੁਲਾਂਕਣ ਅਨੁਸਾਰ ਸੂਬੇ ਨੇ ਪ੍ਰਾਇਮਰੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਕਨੀਕਾਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਬਿਹਤਰੀਨ ਤਰੀਕਿਆਂ ਨਾਲ ਲੈਸ ਕਰਨ ਲਈ ਫਿਨਲੈਂਡ, ਸਿੰਗਾਪੁਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਸਕੂਲ ਆਫ਼ ਐਮੀਨੈਂਸ ਵੀ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ, ਵਧੀਆ ਸਹੂਲਤਾਂ ਅਤੇ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਦੇ ਮੌਕੇ ਪ੍ਰਦਾਨ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ਼ ਰਾਸ਼ਨ ਕਾਰਡ ਕਿਸੇ ਪਰਿਵਾਰ ਨੂੰ ਗ਼ਰੀਬੀ ਵਿੱਚੋਂ ਬਾਹਰ ਨਹੀਂ ਕੱਢ ਸਕਦੇ, ਸਗੋਂ ਮਿਆਰੀ ਸਿੱਖਿਆ ਪੂਰੀ ਪੀੜ੍ਹੀ ਦੀ ਤਕਦੀਰ ਬਦਲ ਸਕਦੀ ਹੈ। ਸਿੱਖਿਆ ਸਮਾਜਿਕ ਤਰੱਕੀ ਯਕੀਨੀ ਬਣਾਉਣ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਬਰਾਬਰ ਮੌਕੇ ਪੈਦਾ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।”ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਹੋਏ ਸੁਧਾਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2021 ਦੇ ਸਿਰਫ਼ 80 ਵਿਦਿਆਰਥੀਆਂ ਦੇ ਮੁਕਾਬਲੇ ਇਸ ਵਾਰ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ, “ਲਗਪਗ ਗਿਆਰਾਂ ਗੁਣਾ ਇਹ ਵਾਧਾ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਸਦਕਾ ਹੋਈ ਤਰੱਕੀ ਨੂੰ ਦਰਸਾਉਂਦਾ ਹੈ। ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਸਬਜ਼ੀ ਵੇਚਣ ਵਾਲਿਆਂ ਦੇ ਬੱਚੇ ਹੁਣ ਨੀਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਡਾਕਟਰੀ ਤੇ ਹੋਰ ਪੇਸ਼ੇਵਰ ਖੇਤਰਾਂ ਵਿੱਚ ਆਪਣਾ ਭਵਿੱਖ ਬਣਾ ਰਹੇ ਹਨ।”ਉਨ੍ਹਾਂ ਕਿਹਾ, “ਪਹਿਲਾਂ ਆਰਥਿਕ ਤੰਗੀ ਅਕਸਰ ਸਾਧਾਰਨ ਪਿਛੋਕੜ ਵਾਲੇ ਹੋਣਹਾਰ ਬੱਚਿਆਂ ਨੂੰ ਡਾਕਟਰ ਅਤੇ ਇੰਜਨੀਅਰ ਬਣਨ ਦੇ ਸੁਪਨੇ ਪੂਰੇ ਕਰਨ ਤੋਂ ਰੋਕ ਦਿੰਦੀ ਸੀ। ਅੱਜ ਸਾਧਾਰਨ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਪ੍ਰਤਿਭਾ ਸਿਰਫ਼ ਅਮੀਰਾਂ ਦੀ ਜਾਗੀਰ ਨਹੀਂ ਹੈ। ਇਹੀ ਉਹ ਅਸਲ ਬਦਲਾਅ ਹੈ, ਜੋ ਅਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਸੀ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ, ਜਨਤਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਾ ਜਾਰੀ ਰੱਖੇਗੀ ਕਿ ਵਿਕਾਸ ਦਾ ਲਾਭ ਹਰ ਘਰ ਤੱਕ ਪਹੁੰਚੇ। ਉਨ੍ਹਾਂ ਅੱਗੇ ਕਿਹਾ, “ਖ਼ੁਸ਼ਹਾਲ ਅਤੇ ਅਗਾਂਹਵਧੂ ਪੰਜਾਬ ਵੱਲ ਇਸ ਸਫ਼ਰ ਵਿੱਚ ਲੋਕਾਂ ਦਾ ਅਥਾਹ ਪਿਆਰ ਅਤੇ ਸਮਰਥਨ ਹੀ ਮੇਰੀ ਸਭ ਤੋਂ ਵੱਡੀ ਪ੍ਰੇਰਨਾ ਬਣੇ ਰਹਿਣਗੇ।”ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲਗਪਗ 90 ਫ਼ੀਸਦੀ ਘਰ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ, ਜਿਸ ਨਾਲ ਵਧਦੇ ਘਰੇਲੂ ਖ਼ਰਚਿਆਂ ਨਾਲ ਜੂਝ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ 👉Delhi ‘ਚ 10 ਸਾਲਾਂ ਮਾਸੂਮ ਦੀ ਮੌ*ਤ ‘ਤੇ AAP MLA ਜਰਨੈਲ ਸਿੰਘ ਨੇ ਚੁੱਕੇ ਸਵਾਲ

ਜਦੋਂ ਕਿਸੇ ਪਰਿਵਾਰ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ ਤਾਂ ਬਚੇ ਹੋਏ ਪੈਸੇ ਬੱਚੇ ਦੀ ਪੜ੍ਹਾਈ, ਦਵਾਈਆਂ ਅਤੇ ਹੋਰ ਜ਼ਰੂਰੀ ਲੋੜਾਂ ‘ਤੇ ਖ਼ਰਚੇ ਜਾ ਸਕਦੇ ਹਨ। ਇਹੀ ਲੋਕ ਭਲਾਈ ਦਾ ਅਸਲ ਅਰਥ ਹੈ, ਜਿੱਥੇ ਸਰਕਾਰੀ ਨੀਤੀਆਂ ਲੋਕਾਂ ਦੇ ਜੀਵਨ ਵਿੱਚ ਸਿੱਧਾ ਫ਼ਰਕ ਪਾਉਂਦੀਆਂ ਹਨ।”ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅਜੇ ਤੱਕ ਰਜਿਸਟਰ ਨਾ ਹੋਣ ਵਾਲੇ ਯੋਗ ਪਰਿਵਾਰਾਂ ਨੂੰ ਆਪਣੇ ਸਿਹਤ ਕਾਰਡ ਬਣਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲਗਪਗ 54 ਲੱਖ ਪਰਿਵਾਰਾਂ ਦੇ ਕਾਰਡ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ, “ਜਦੋਂ ਕਿਸੇ ਆਪਣੇ ਨੂੰ ਡਾਕਟਰੀ ਇਲਾਜ ਦੀ ਲੋੜ ਹੋਵੇ ਤਾਂ ਕਿਸੇ ਵੀ ਮਾਪੇ ਨੂੰ ਪੈਸਿਆਂ ਦਾ ਇੰਤਜ਼ਾਮ ਕਰਨ ਦੀ ਚਿੰਤਾ ਨਹੀਂ ਹੋਣੀ ਚਾਹੀਦੀ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਪਰਿਵਾਰ ਨੂੰ ਸਿਹਤ ਸਹੂਲਤਾਂ ਲੈਣ ਤੋਂ ਨਾ ਰੋਕੇ। ਹਰ ਘਰ ਮਿਆਰੀ ਇਲਾਜ, ਸੁਰੱਖਿਆ ਅਤੇ ਮਾਣ-ਸਨਮਾਨ ਦਾ ਹੱਕਦਾਰ ਹੈ।”ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪਾਈਪਲਾਈਨਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ, “ਲਗਪਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਦੋਂ ਕਿ ਸਿੰਜਾਈ ਨੈੱਟਵਰਕ ਰਾਹੀਂ ਖੇਤਾਂ ਨੂੰ 18,000 ਕਿਊਸਿਕ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਨਹਿਰੀ ਪਾਣੀ ਦੀ ਬਿਹਤਰ ਪਹੁੰਚ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟ ਰਹੀ ਹੈ ਅਤੇ ਕਿਸਾਨਾਂ ਨੂੰ ਸਿੰਜਾਈ ਦੀਆਂ ਵਧੇਰੇ ਭਰੋਸੇਯੋਗ ਸਹੂਲਤਾਂ ਮਿਲ ਰਹੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਦੇ ਕਿਸਾਨਾਂ ਨੇ ਆਪਣੇ ਖ਼ੂਨ-ਪਸੀਨੇ ਅਤੇ ਸਖ਼ਤ ਮਿਹਨਤ ਨਾਲ ਦੇਸ਼ ਦਾ ਢਿੱਡ ਭਰਿਆ ਹੈ। ਉਹ ਇੱਕ ਅਜਿਹੀ ਸਰਕਾਰ ਦੇ ਹੱਕਦਾਰ ਹਨ, ਜੋ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੋਵੇ ਅਤੇ ਇਹ ਯਕੀਨੀ ਬਣਾਵੇ ਕਿ ਪਾਣੀ ਉਨ੍ਹਾਂ ਦੇ ਖੇਤਾਂ ਤੱਕ ਪਹੁੰਚੇ। ਸਾਡੀ ਸਰਕਾਰ ਸਿੰਜਾਈ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਪਾਣੀ ਦੀ ਭਰੋਸੇਯੋਗ ਸਪਲਾਈ ਦਾ ਲਾਭ ਮਿਲ ਸਕੇ।”ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਿਆਸੀ ਸਰਕਾਰਾਂ ਸੂਬੇ ਦੇ ਪਾਣੀਆਂ ਦੇ ਹਿੱਤਾਂ ਦੀ ਢੁਕਵੀਂ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਜਾਇਜ਼ ਸਰੋਤਾਂ ਦੀ ਰਾਖੀ ਕਰਨਾ ਮੌਜੂਦਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਨਤਕ ਸਰੋਤਾਂ ਅਤੇ ਆਰਥਿਕ ਮੌਕਿਆਂ ਦਾ ਲਾਭ ਤਾਕਤਵਰ ਹਿੱਤਾਂ ਦੇ ਹੱਥਾਂ ਵਿੱਚ ਕੇਂਦਰਿਤ ਰਹਿਣ ਦੀ ਬਜਾਏ ਆਮ ਲੋਕਾਂ ਨੂੰ ਮਿਲਣਾ ਚਾਹੀਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪੁਰਾਣੇ ਸਿਆਸੀ ਢਾਂਚੇ ਵੱਲ ਵਾਪਸ ਜਾਣ ਦੀ ਬਜਾਏ ਜਵਾਬਦੇਹ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਬਰਾਬਰ ਦੇ ਮੌਕੇ ਚਾਹੁੰਦੇ ਹਨ। ਉਨ੍ਹਾਂ ਕਿਹਾ, “ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਵਾਲੀਆਂ ਸਰਕਾਰਾਂ ਬਹੁਤ ਦੇਖ ਲਈਆਂ ਹਨ।

ਇਹ ਵੀ ਪੜ੍ਹੋ 👉ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਉਨ੍ਹਾਂ ਨੇ ਵਾਅਦਿਆਂ, ਰਸੂਖ਼ ਅਤੇ ਵਿਸ਼ੇਸ਼ ਅਧਿਕਾਰਾਂ ਦੀ ਸਿਆਸਤ ਦੇਖੀ ਹੈ। ਅੱਜ ਉਹ ਨਤੀਜੇ, ਜਵਾਬਦੇਹੀ ਅਤੇ ਇੱਕ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਕਿਉਂਕਿ ਇਹ ਉਨ੍ਹਾਂ ਦੇ ਆਪਣਿਆਂ ਵਿੱਚੋਂ ਨਿਕਲੀ ਹੈ।”ਵਿਰੋਧੀ ਪਾਰਟੀਆਂ ‘ਤੇ ਤਨਜ਼ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਲਈ ਕੋਈ ਭਰੋਸੇਯੋਗ ਵਿਜ਼ਨ ਪੇਸ਼ ਕਰਨ ਦੀ ਬਜਾਏ ਸਿਆਸੀ ਜੋੜ-ਤੋੜ ਅਤੇ ਲੀਡਰਸ਼ਿਪ ਦੀ ਆਪਸੀ ਖਿੱਚੋਤਾਣ ਵਿੱਚ ਜ਼ਿਆਦਾ ਉਲਝੀਆਂ ਨਜ਼ਰ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਨ ਪਿਛੋਕੜ ਨੇ ਸਾਨੂੰ ਆਮ ਪਰਿਵਾਰਾਂ, ਖ਼ਾਸ ਕਰਕੇ ਪਿੰਡਾਂ ਵਿੱਚ ਰਹਿਣ ਵਾਲੇ ਅਤੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਖ਼ਤ ਮਿਹਨਤ ਕਰਨ ਵਾਲੇ ਲੋਕਾਂ ਦੀਆਂ ਚੁਣੌਤੀਆਂ ਨੂੰ ਸਮਝਣ ਦੇ ਯੋਗ ਬਣਾਇਆ ਹੈ। ਉਨ੍ਹਾਂ ਕਿਹਾ, “ਮੈਂ ਇੱਕ ਸਾਧਾਰਨ ਜੀਵਨ ਬਤੀਤ ਕੀਤਾ ਹੈ, ਖੇਤਾਂ ਵਿੱਚ ਕੰਮ ਕੀਤਾ ਹੈ ਅਤੇ ਪੇਂਡੂ ਪੰਜਾਬ ਦੀਆਂ ਹਕੀਕਤਾਂ ਨੂੰ ਹੰਢਾਇਆ ਹੈ। ਮੈਂ ਸਮਝਦਾ ਹਾਂ ਕਿ ਕਿਸੇ ਪਰਿਵਾਰ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣ ਅਤੇ ਰੋਜ਼ਾਨਾ ਦੇ ਖ਼ਰਚੇ ਪੂਰੇ ਕਰਨ ਲਈ ਸੰਘਰਸ਼ ਕਰਨ ਦਾ ਕੀ ਅਰਥ ਹੁੰਦਾ ਹੈ। ਮੇਰਾ ਪਿਛੋਕੜ ਮੈਨੂੰ ਆਮ ਲੋਕਾਂ ਦੀਆਂ ਉਮੀਦਾਂ ਅਤੇ ਮੁਸ਼ਕਲਾਂ ਨਾਲ ਜੋੜੀ ਰੱਖਦਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਸਨੇਹ, ਮਾਵਾਂ-ਭੈਣਾਂ ਦਾ ਅਸ਼ੀਰਵਾਦ ਅਤੇ ਆਮ ਘਰਾਂ ਵਿੱਚ ਪਰਤ ਰਹੀਆਂ ਖ਼ੁਸ਼ੀਆਂ ਹੀ ਸਾਡੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਅੰਤਰ ਲੋਕ ਭਲਾਈ ਪ੍ਰਤੀ ਸਾਡੀ ਪਹੁੰਚ ਤੋਂ ਝਲਕਦਾ ਹੈ। ਇੱਕ ਪਾਸੇ ਪੰਜਾਬ ਦੇ ਲੋਕਾਂ ਦਾ ਪਿਆਰ ਹੈ, ਜੋ ਮੈਨੂੰ ਅਸ਼ੀਰਵਾਦ ਦਿੰਦੇ ਹਨ ਅਤੇ ਮੇਰੇ ‘ਤੇ ਭਰੋਸਾ ਰੱਖਦੇ ਹਨ; ਦੂਜੇ ਪਾਸੇ ਉਹ ਲੋਕ ਹਨ। ਜਿਨ੍ਹਾਂ ਨੇ ਵਾਰ-ਵਾਰ ਸੱਤਾ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ।”ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਖੜ੍ਹੇ ਰਹਾਂਗੇ, ਜਿਨ੍ਹਾਂ ਨੇ ਸਾਨੂੰ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ‘ਤੇ ਖਰ੍ਹਾ ਉਤਰਨ ਲਈ ਹਰ ਰੋਜ਼ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਿਲਾ ਸ਼ਕਤੀਕਰਨ, ਰੋਜ਼ਗਾਰ, ਸਿੱਖਿਆ, ਸਿਹਤ ਸੰਭਾਲ, ਸਸਤੀ ਬਿਜਲੀ ਅਤੇ ਸਿੰਜਾਈ ਨੂੰ ਤਰਜੀਹ ਦੇਣਾ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦਾ ਭਵਿੱਖ ਇਸ ਦੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਘੜਿਆ ਜਾਵੇ।ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਲੋਕ ਸਿਆਸੀ ਪਾਰਟੀਆਂ ਦਾ ਮੁਲਾਂਕਣ ਸਿਆਸੀ ਬਿਆਨਬਾਜ਼ੀ ਜਾਂ ਆਮ ਨਾਗਰਿਕਾਂ ਲਈ ਕੰਮ ਕਰ ਰਹੀ ਸਰਕਾਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀ ਬਜਾਏ ਉਨ੍ਹਾਂ ਦੇ ਕੰਮ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਦੇ ਆਧਾਰ ‘ਤੇ ਕਰਨਗੇ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਸਮਾਜ ਦੇ ਹਰ ਵਰਗ ਦੀ ਭਲਾਈ ਬਣੀ ਰਹੇਗੀ ਤਾਂ ਜੋ ਜਨਤਕ ਸਰੋਤਾਂ ਦੀ ਜ਼ਿੰਮੇਵਾਰੀ ਨਾਲ ਵਰਤੋਂ ਯਕੀਨੀ ਬਣਾਈ ਜਾ ਸਕੇ ਅਤੇ ਵਿਕਾਸ ਦਾ ਲਾਭ ਪੰਜਾਬ ਦੇ ਹਰ ਘਰ ਤੱਕ ਪਹੁੰਚੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

👉ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ...

ਵੋਟਰ ਸੂਚੀਆਂ ਦੇ ਅਬਜ਼ਰਵਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ...