Tarntaran News: ਬੀਤੀ ਸ਼ਾਮ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਪੱਟੀ ਹਲਕੇ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ, ਜੋਕਿ ਆਪਣੇ ਪਿੰਡ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਹਨ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫੰਡ ਜਾਰੀ
ਜਾਣਕਾਰੀ ਅਨੁਸਾਰ ਹਥਾੜ ਇਲਾਕੇ ਵਿਚ ਆਏ ਹੜ੍ਹ ਕਾਰਨ ਧੁੱਸੀ ਬੰਨ ਉਤੇ ਆਪਣੇ ਟਰੈਕਟਰ-ਟਰਾਲੀ ਨਾਲ ਮਿੱਟੀ ਪਾ ਕੇ ਦੇਰ ਸ਼ਾਮ ਗੁਰਵੇਲ ਸਿੰਘ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਉੱਪਰ ਕੁੱਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਲੋਕਾਂ ਵੱਲੋਂ ਜਖ਼ਮੀ ਪ੍ਰਧਾਨ ਗੁਰਵੇਲ ਸਿੰਘ ਨੂੰ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਾਤਲਾਂ ਨੂੰ ਫ਼ੜ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













