Friday, April 24, 2026
spot_img
spot_img

ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਨਾਮਜਦਗੀ ਪੇਪਰ ਕੀਤੇ ਦਾਖਲ

Date:

spot_img

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਹੋਰ ਵੱਡੇ ਕਾਂਗਰਸੀ ਆਗੂ ਰਹੇ ਹਾਜ਼ਰ
ਬਠਿੰਡਾ, 10 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਆਪਣੇ ਨਾਮਜਦਗੀ ਪੇਪਰ ਜ਼ਿਲਾ ਚੋਣ ਅਫਸਰ ਦਾਖਲ ਕੀਤੇ ਗਏ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਪੂਰਾ ਸਿੱਧੂ ਪ੍ਰਵਾਰ ( ਨਿਮਰਤ ਕੌਰ ਸਿੱਧੂ, ਗੁਰਬਾਜ਼ ਸਿੰਘ ਸਿੱਧੂ, ਬੀਆ ਸਿੱਧੂ ਅਤੇ ਏਕਨੂਰ ਸਿੱਧੂ) ਹਾਜ਼ਰ ਰਹੇ। ਇਸ ਦੌਰਾਨ ਵੱਡੀ ਗੱਲ ਇਹ ਵੀ ਸੀ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਚਮਕੌਰ ਸਿੰਘ ਵਿਸ਼ੇਸ਼ ਤੌਰ ‘ਤੇ ਕਾਂਗਰਸੀ ਉਮੀਦਵਾਰ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਪੁੱਜੇ ਹੋਏ ਸਨ।

BIG NEWS: ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਅਤੇ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਜਾ ਰਹੀ ਹੈ ਅਤੇ ਪੰਜਾਬ ਦੇ ਵਿੱਚ ਇੱਕ ਤਰਫਾ ਮੁਕਾਬਲਾ ਹੈ। ਇਸ ਮੌਕੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਲਈ ਵੀ ਇਹ ਪਾਰਟੀ ਇੱਕੋ ਇੱਕ ਉਮੀਦ ਹੈ।

Breaking: ਜੇਲ ਤੋਂ ਹੀ ਨਾਮਜਾਦਗੀ ਕਾਗਜ਼ ਦਾਖਲ ਕਰੇਗਾ ਭਾਈ ਅੰਮ੍ਰਿਤਪਾਲ ਸਿੰਘ

ਉਹਨਾਂ ਕਿਹਾ ਕਿ ਉਹ ਸਿੱਧੂ ਦੇ ਪ੍ਰਸ਼ੰਸ਼ਕਾਂ ਨੂੰ ਅਪੀਲ ਜਰੂਰ ਕਰਨਗੇ ਕਿ ਉਹ ਕਾਂਗਰਸ ਪਾਰਟੀ ਦੀ ਮਦਦ ਕਰਨ, ਕਿਉਂਕਿ ਜੇਕਰ ਕਾਂਗਰਸ ਦੇ ਵੱਧ ਤੋਂ ਵੱਧ ਸੰਸਦ ਮੈਂਬਰ ਲੋਕ ਸਭਾ ਵਿੱਚ ਪੁੱਛਦੇ ਹਨ ਤਾਂ ਇਨਸਾਫ ਲਈ ਆਵਾਜ਼ ਚੁੱਕੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਆਪਣੀ ਸਮੁੱਚੀ ਲੀਡਰਸ਼ਿਪ, ਵਰਕਰ ਸਾਥੀਆਂ ਅਤੇ ਬਠਿੰਡਾ ਲੋਕ ਸਭਾ ਹਲਕੇ ਦੇ ਵੋਟਰਾਂ ‘ਤੇ ਪੂਰਨ ਭਰੋਸਾ ਜਿਤਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਬਠਿੰਡਾ ਦੇ ਆਮ ਲੋਕਾਂ ਦੀ ਜਿੱਤ ਹੋਵੇਗੀ ਤੇ ਉਹ ਜਿੱਤਣ ਤੋਂ ਬਾਅਦ ਬਠਿੰਡਾ ਹਲਕੇ ਦਾ ਇੱਕਸਾਰ ਵਿਕਾਸ ਕਰਾਉਣਗੇ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ, ਜ਼ਿਲਾ ਪ੍ਰਧਾਨ ਸ਼ਹਿਰੀ ਐਡਵੋਕੇਟ ਰਾਜਨ ਗਰਗ, ਲੰਬੀ ਹਲਕੇ ਤੋਂ ਜਗਪਾਲ ਸਿੰਘ ਅਬੁਲਖੁਰਾਣਾ ਸਹਿਤ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਅਤੇ ਵਰਕਰ ਮੌਜੂਦ ਰਹੇ।

 

Share post:

spot_img
spot_img

Popular

More like this
Related

MC Elections; Bathinda Congress ਦੇ ਬਾਗੀ ਕੋਂਸਲਰਾਂ ਵੱਲੋਂ ‘ਝਾੜੂ’ ਦੀ ਟਿਕਟ ‘ਤੇ ਚੋਣ ਲੜਣ ਦੀ ਚਰਚਾ !

👉ਮਨਪ੍ਰੀਤ ਬਾਦਲ ਧੜੇ ਵੱਲੋਂ 'ਅਜ਼ਾਦ' ਉਮੀਦਵਾਰਾਂ ਵਜੋਂ ਕਿਸਮਤ ਅਜਮਾਉਣ...