ਨਵੀਂ ਦਿੱਲੀ: ਅੱਜ ਕਾਂਗਰਸ ਦਾ ਇਕ ਵਫ਼ਦ ਚੋਣ ਕਮੀਸ਼ਨ ਨੂੰ ਮਿਲਿਆ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਲਾਫ਼ ਚੋਣ ਕਮੀਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਸਥਾਨ ਵਿੱਚ ਇੱਕ ਜਨਤਕ ਰੈਲੀ ਦੌਰਾਨ ਦਿੱਤੇ ਗਏ ਬਿਆਨ ਦੇ ਜਵਾਬ ਵਿੱਚ ਕਾਂਗਰਸ ਪਾਰਟੀ ਚੋਣ ਕਮਿਸ਼ਨ ਕੋਲ ਗਈ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਤੇ ਬਿਆਨ ‘ਤੇ ਵਿਰੋਧੀ ਪਾਰਟੀਆਂ ਨੇ ਚਿੰਤਾ ਜ਼ਾਹਿਰ ਕੀਤੀ ਹੈ। ਦਰਅਸਲ ਬੀਤੇ ਐਤਵਾਰ ਨੂੰ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਇਹ ਕਹਿ ਕੇ ਵਿਵਾਦ ਛੇੜ ਦਿੱਤਾ ਕਿ “ਜੇਕਰ ਕਾਂਗਰਸ ਕੇਂਦਰ ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ ਉਹ ਲੋਕਾਂ ਦੀ ਜਾਇਦਾਦ ਜ਼ਬਤ ਕਰੇਗੀ ਅਤੇ ਇਸਨੂੰ ਘੱਟ ਗਿਣਤੀਆਂ ਵਿੱਚ ਵੰਡ ਦੇਵੇਗੀ।”
ਅਕਾਲੀ ਦਲ ਵੱਲੋਂ ਹਰਿਆਣਾ ’ਚ ਇਨੈਲੋ ਦੀ ਹਮਾਇਤ ਕਰਨ ਦਾ ਫੈਸਲਾ, ਅਭੈ ਚੋਟਾਲਾ ਦੀ ਹਾਜ਼ਰੀ ’ਚ ਕੀਤਾ ਐਲਾਨ
ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾਅਵੇ ਦਾ ਕਾਰਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਥਿਤ ਤੌਰ ‘ਤੇ ਦਿੱਤੇ ਬਿਆਨ ਨੂੰ ਦਿੱਤਾ, ਜਿਸ ਵਿੱਚ ਮਨਮੋਹਨ ਸਿੰਘ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਦੇਸ਼ ਦੇ ਸਰੋਤਾਂ ‘ਤੇ ਘੱਟ ਗਿਣਤੀ ਭਾਈਚਾਰੇ ਦਾ ‘ਪਹਿਲਾ ਅਧਿਕਾਰ’ ਹੈ। ਚੋਣ ਕਮਿਸ਼ਨ ਨੂੰ ਉਨ੍ਹਾਂ ਦੀ ਸ਼ਿਕਾਇਤ ਤੋਂ ਬਾਅਦ, ਅਭਿਸ਼ੇਕ ਮਨੂ ਸਿੰਘਵੀ ਨੇ ਦੱਸਿਆ ਕਿ ਕੁੱਲ 17 ਸ਼ਿਕਾਇਤਾਂ ਹਨ, ਪਰ ਉਨ੍ਹਾਂ ਨੇ ਚੋਣ ਕਮੀਸ਼ਨ ਨੂੰ ਪੰਜ ਖਾਸ ਮੁੱਦਿਆਂ ਨੂੰ ਉਜਾਗਰ ਕਰਨ ‘ਤੇ ਧਿਆਨ ਦਿੱਤਾ। ਉਸਨੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦੇ ਜਵਾਬ ਵਿੱਚ ਕਮਿਸ਼ਨ ਤੋਂ ਤੁਰੰਤ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ।