ਬਠਿੰਡਾ, 23 ਜੁਲਾਈ: ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਨੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸ: ਜਟਾਣਾ ਨੇ ਸਰਕਾਰ ਉਪਰ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ‘‘ ਖੇਤੀ ਅਤੇ ਘਰਾਂ ਦੇ ਲਈ ਬਿਜਲੀ ਸਪਲਾਈ ਦੇ ਲੱਗ ਰਹੇ ਕੱਟ ਸਰਕਾਰ ਦੇ ਦਾਅਵਿਆਂ ਨੂੰ ਝੁਠਲਾਉਂਦੇ ਹਨ। ’’ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਹੀ ਇਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਤੋਂ ਵੀ ਭੱਜਦੀ ਹੋਈ ਨਜ਼ਰ ਆਉਂਦੀ ਹੈ।
ਚੋਣਾਂ ਦਾ ਮੌਸਮ: ਹਰਿਆਣਾ ਦੇ ਹਰ ਪਿੰਡ ’ਚ ‘ਸੱਥਾਂ’ ਬਣਾ ਕੇ ਦੇਵੇਗੀ ਸਰਕਾਰ, ਨੌਕਰੀਆਂ ਦਾ ਪਿਟਾਰਾ ਵੀ ਖੋਲਿਆ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹੁਣ ਜਦ ਝੋਨੇ ਦੀ ਫ਼ਸਲ ਦੀ ਲਵਾਈ ਦਾ ਸੀਜ਼ਨ ਪੂਰੇ ਜੋਰਾਂ ’ਤੇ ਹੈ ਅਤੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਦੀ ਨਿਰੰਤਰ ਜਰੂਰਤ ਹੈ ਤਾਂ ਮੋਟਰਾਂ ਉਪਰ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਆ ਰਹੀ, ਜਿਸ ਕਾਰਨ ਕਿਸਾਨ ਪ੍ਰਭਾਵਿਤ ਹੋ ਰਹੇ ਹਨ। ਇਹੀ ਹਾਲ ਘਰਾਂ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਦਾ ਹਾਲ ਹੈ ਜਿੱਥੇ ਘਰਾਂ ਅਤੇ ਦਫ਼ਤਰਾਂ ’ਚ ਲੱਗ ਰਹੇ ਵੱਡੇ ਵੱਡੇ ਬਿਜਲੀ ਕੱਟਾਂ ਕਾਰਨ ਲੋਕਾਂ ਵਿਚ ਹਹਾਕਾਰ ਮੱਚੀ ਹੋਈ ਹੈ।
ਤੀਜੀ ਵਾਰ ਬਣੀ ਮੋਦੀ ਸਰਕਾਰ ਦਾ ਅੱਜ ਪਹਿਲਾ ਬਜ਼ਟ ਪੇਸ਼ ਕਰੇਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ
ਆਪਣੇ ਬਿਆਨ ਵਿਚ ਜਟਾਣਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਖੇਤੀ ਸੈਕਟਰ ਲਈ ਚੱਲ ਰਹੀਆਂ ਮੋਟਰਾਂ ’ਤੇ ਨਿਰੰਤਰ ਅੱਠ ਘੰਟੇ ਅਤੇ ਘਰਾਂ ਲਈ ਬਿਜਲੀ ਸਪਲਾਈ ਦੀ ਨਿਰੰਤਰਤਾ ਨੂੰ ਯਕੀਨੀ ਬਣਾਵੇ ਜਾਵੇ, ਨਹੀਂ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਦੇ ਲਈ ਮਜਬੂਰ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਆਦਿ ਵੀ ਮੌਜੂਦ ਸਨ।
Share the post "ਬਿਜਲੀ ਦੇ ਕੱਟਾਂ ਨੂੰ ਲੈ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਟਾਣਾ ਨੇ ਘੇਰੀ ਸਰਕਾਰ"