Congress ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਿਹਾ ‘ਸਸਪੈਂਸ’ ਕੀਤਾ ਖ਼ਤਮ!

Date:

spot_img

Punjab News: punjab congress ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦੌਰਾਨ ਹੁਣ ‘ਸਥਿਤੀ’ ਨੂੰ ਸਾਫ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਭੂਪੇਸ਼ ਬਘੇਲ ਨੇ ਇੱਕ ਟਵੀਟ ਜਾਰੀ ਕਰਕੇ ਐਲਾਨ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੇ ਨਾਂ ‘ਤੇ ਲੜੇਗੀ। ਉਹਨਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ, “ਪੰਜਾਬ ਦੀ ਜਨਤਾ ਦੇ ਮਨ ਵਿੱਚ ਕੋਈ ਵੀ ਕਿੰਤੂ-ਪ੍ਰੰਤੂ ਨਹੀਂ ਹੈ ਅਤੇ ਪੰਜਾਬ ਦਾ ਵੋਟਰ ਲੋਕ ਸਭਾ ਚੋਣਾਂ ਦੀ ਤਰ੍ਹਾਂ ਹੀ ਵਿਧਾਨ ਸਭਾ ਚੋਣਾਂ ਦੇ ਵਿੱਚ ਸ੍ਰੀ ਰਾਹੁਲ ਗਾਂਧੀ ਦੇ ਉੱਪਰ ਭਰੋਸਾ ਕਰ ਰਿਹਾ, ਉਹਨਾਂ ਅਖੀਰ ਵਿੱਚ ਲਿਖਿਆ ਕਿ ਕਾਂਗਰਸ ਪਾਰਟੀ ਦਾ ਪੰਜਾਬ ਵਿੱਚ ਸਿਰਫ ਇੱਕ ਹੀ ਚਿਹਰਾ ਹੈ, ਉਹ ਹੈ ਸ੍ਰੀ ਰਾਹੁਲ ਗਾਂਧੀ ਜੀ।” ਉਹਨਾਂ ਆਪਣੇ ਟਵੀਟ ਦੇ ਨਾਲ ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ਦੀ ਕਟਿੰਗ ਵੀ ਲਗਾਈ ਹੈ, ਜਿਸ ਦੇ ਵਿੱਚ ਉਹਨਾਂ ਇਸ ਚੀਜ਼ ਨੂੰ ਹੀ ਸਪਸ਼ਟ ਕੀਤਾ ਹੋਇਆ ਹੈ। ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਕਾਂਗਰਸ ਦਾ ਪੁਨਰਗਠਨ ਕੀਤਾ ਗਿਆ ਹੈ, ਜਿਸ ਦੇ ਵਿੱਚ ਰਾਜਾ ਵੜਿੰਗ ਨੂੰ ਮੁੜ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਬਰਕਰਾਰ ਰੱਖਣ ਦੇ ਨਾਲ ਨਾਲ ਕਈ ਹੋਰ ਕਮੇਟੀਆਂ ਬਣਾ ਕੇ ਸੀਨੀਅਰ ਆਗੂਆਂ ਨੂੰ ਅਡਜਸਟ ਕੀਤਾ ਗਿਆ।

ਇਹ ਵੀ ਪੜ੍ਹੋ  ਚੰਡੀਗੜ੍ਹ ‘ਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ ਅੱਜ; ਕੱਢਣਗੇ ‘ਮੋਟਰਸਾਈਕਲ’ ਰੈਲੀ, ਅਲਰਟ ‘ਤੇ ਪੁਲਿਸ, ਰੂਟ ਬਦਲੇ

ਇਹਨਾਂ ਕਮੇਟੀਆਂ ਦੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਲਗਾਇਆ ਗਿਆ ਹੈ। ਹਾਲਾਂਕਿ ਉਹ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦੀ ਇੱਛਾ ਰੱਖਦੇ ਸਨ। ਇਸ ਮਾਮਲੇ ਨੂੰ ਹੀ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਵਿਚਕਾਰ ਕਾਟੋ ਕਲੇਸ਼ ਚੱਲ ਰਿਹਾ ਅਤੇ ਚੰਨੀ ਧੜੇ ਵੱਲੋਂ ਰਾਜਾ ਵੜਿੰਗ ਨੂੰ ਪ੍ਰਧਾਨ ਮੰਨਣ ਤੋਂ ਸਪੱਸ਼ਟ ਇਨਕਾਰ ਕੀਤਾ ਗਿਆ। ਗੱਲ ਇੱਥੇ ਹੀ ਖਤਮ ਨਹੀਂ ਹੋਈ, ਬਲਕਿ ਇਸ ਧੜੇ ਵੱਲੋਂ ਲਗਾਤਾਰ ਮੀਟਿੰਗਾਂ ਕਰਕੇ ਕਾਂਗਰਸ ਹਾਈ ਕਮਾਂਡ ‘ਤੇ ਆਪਣੇ ਫੈਸਲੇ ਉੱਪਰ ਪੁਨਰ ਵਿਚਾਰ ਕਰਨ ਲਈ ਦਬਾਅ ਬਣਾਇਆ ਜਾ ਰਿਹਾ । ਹਾਲਾਂਕਿ ਕਾਂਗਰਸ ਹਾਈ ਕਮਾਂਡ ਵੱਲੋਂ ਭੂਪੇਸ਼ ਬਘੇਲ ਨੂੰ ਇਸ ਕਾਟੋ ਕਲੇਸ਼ ਨੂੰ ਖਤਮ ਕਰਨ ਲਈ ਪੰਜਾਬ ਦੇ ਦੌਰੇ ਉੱਪਰ ਭੇਜਿਆ ਗਿਆ ਸੀ ਪ੍ਰੰਤੂ ਹਾਲੇ ਵੀ ਮਾਮਲਾ ਲਮਕਿਆ ਹੋਇਆ। ਦੱਸਣਾ ਬਣਦਾ ਹੈ ਕਿ ਕਾਂਗਰਸ ਇਸ ਸਮੇਂ ਪੰਜਾਬ ਵਿੱਚ ਦੋ ਭਾਗਾਂ ‘ਚ ਵੰਡੀ ਹੋਈ ਨਜ਼ਰ ਆ ਰਹੀ ਹੈ, ਜਿਸ ਦੇ ਵਿੱਚ ਇੱਕ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਦੂਜੇ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰਦੇ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...