ਕਾਦੀਆਂ, 9 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਚੋਣ ਪ੍ਰਚਾਰ ਲਈ ਇੱਥੇ ਰੱਖੀਆਂ ਗਈਆਂ ਮੀਟਿੰਗਾਂ ਨੂੰ ਵੋਟਰਾਂ ਨੇ ਭਰਵਾਂ ਹੁੰਗਾਰਾ ਦਿੰਦਿਆਂ ਕਾਂਗਰਸੀ ਉਮੀਦਵਾਰ ਦੇ ਸਮਰਥਨ ਦਾ ਐਲਾਨ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੋਟਰਾਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ।ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਧਾਰੀਵਾਲ, ਭੈਣੀ ਮੀਆਂ ਖਾਂ, ਕਾਹਨੂੰਵਾਨ ਅਤੇ ਕਾਦੀਆਂ ਰਿਹਾਇਸ਼ ਵਿਖੇ ਇਕੱਠਾਂ ਨੂੰ ਸੰਬੋਧਨ ਕੀਤਾ। ਬਾਜਵਾ ਨੇ ਆਪਣੇ ਘਰੇਲੂ ਮੈਦਾਨ ‘ਤੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕੀਤੇ।
NOC ਦਿਵਾਉਣ ਬਦਲੇ 10,000 ਲੈਂਦਾ ਆਰਕੀਟੈਕਟ ਵਿਜੀਲੈਂਸ ਵੱਲੋਂ ਕਾਬੂ
ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਨਜ਼ਰਅੰਦਾਜ਼ ਕਰਨ ਲਈ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਬਾਜਵਾ ਨੇ ਕਿਹਾ ਕਿ ਮਨਮੋਹਨ ਸਿੰਘ ਸਰਕਾਰ ਨੇ ਲੱਖਾਂ ਕਿਸਾਨਾਂ ਦੇ 70,000 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, ਜਦਕਿ ਮੋਦੀ ਨੇ ਆਪਣੇ ਅਰਬਪਤੀਆਂ ਦੋਸਤਾਂ ਦੇ 19 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ।ਆਪਣੇ ਹਮਲੇ ਨੂੰ ਭਗਵੰਤ ਮਾਨ ਵੱਲ ਮੋੜਦਿਆਂ ਬਾਜਵਾ ਨੇ ਕਿਹਾ ਕਿ ਮਾਨ ਅਤੇ ‘ਆਪ’ ਦੇ ਵਿਧਾਇਕ ਕਹਿੰਦੇ ਸਨ ਕਿ ਉਹ ਸਰਕਾਰ ਬਣਨ ਤੋਂ ਬਾਅਦ ਕੁਝ ਹੀ ਦਿਨਾਂ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਦੇਣਗੇ ਅਤੇ ਹੁਣ ਕਿਸਾਨਾਂ ਨੂੰ ਕੋਈ ਰਾਹਤ ਦੇਣ ਵਿੱਚ ਆਪਣੇ ਪੈਰ ਘਸੀਟ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਗਰੰਟੀ ਦਿੱਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ ਅਤੇ ਖੇਤੀ ਸੰਦਾਂ ਅਤੇ ਖੇਤੀ ਲਈ ਵਰਤੇ ਜਾਣ ਵਾਲੇ ਹੋਰ ਸੰਦਾਂ ‘ਤੇ ਜੀਐਸਟੀ ਖ਼ਤਮ ਕੀਤਾ ਜਾਵੇਗਾ। ਇਸ ਮੌਕੇ ਆਪਣੇ ਭਾਸ਼ਣ ਦੇ ਵਿੱਚ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵੋਟਰ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਚੱਲ ਰਹੀ ਹੈ, ਜਿਸ ਦੀ ਅਗਵਾਈ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ ਤੇ ਅੱਜ ਹਰ ਇਕ ਵੋਟਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਲੜਾਈ ਦੇ ਵਿੱਚ ਆਪਣਾ ਯੋਗਦਾਨ ਪਾਉਂਦਾ ਕਾਂਗਰਸ ਦੇ ਹੱਥ ਨੂੰ ਮਜਬੂਤ ਕਰਨ।
ਪਰਮਪਾਲ ਕੌਰ ਨੇ ਸਰਕਾਰ ਨੂੰ ਦਿੱਤੀ ਚੁਣੌਤੀ, ਕਿਹਾ ਮੈਂ ਬਠਿੰਡਾ ਤੋਂ ਲੜਾਂਗੀ ਚੋਣ
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਹੁਣ ਤੱਕ ਭਾਜਪਾ ਵੱਲੋਂ ਜਿੱਤਦੇ ਆ ਰਹੇ ਉਮੀਦਵਾਰ ਸਿਰਫ ਵੋਟਰਾਂ ਦੀਆਂ ਵੋਟਾਂ ਲੈਣ ਤੱਕ ਹੀ ਸੀਮਤ ਰਹੇ ਹਨ ਪਰੰਤੂ ਉਸ ਤੋਂ ਬਾਅਦ ਕਦੇ ਉਹਨਾਂ ਦੀ ਸਾਰ ਨਹੀਂ ਲਈ। ਪਰ ਉਹ ਉਹਨਾਂ ਦਾ ਆਪਣਾ ਤੇ ਇਸ ਇਲਾਕੇ ਦਾ ਵਸਨੀਕ ਹੈ ਜਿਸਦੇ ਚਲਦੇ ਉਹ ਬਾਹਰਲਿਆਂ ਦੇ ਮੁਕਾਬਲੇ ਇਸ ਹਲਕੇ ਦੀਆਂ ਸਮੱਸਿਆਵਾਂ ਨੂੰ ਬਿਹਤਰ ਜਾਣਦੇ ਹਨ ਅਤੇ ਇਨਾਂ ਸਮੱਸਿਆਵਾਂ ਦੇ ਹੱਲ ਨੂੰ ਸੰਸਦ ਦੇ ਵਿੱਚ ਚੁੱਕਣਗੇ। ਚੋਣ ਮੀਟਿੰਗਾਂ ਦੌਰਾਨ ਬਾਜਵਾ ਅਤੇ ਕਾਂਗਰਸ ਦੇ ਹੋਰ ਆਗੂਆਂ ਨੇ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੀਆਂ ਗਈਆਂ ਗਰੰਟੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਬਣਾਉਣ, ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਲਾਨਾ ਦੇਣ, ਅਗਨੀਵੀਰ ਸਕੀਮ ਨੂੰ ਖਤਮ ਕਰਨ, ਮਨਰੇਗਾ ਵਰਕਰਾਂ ਲਈ 400 ਰੁਪਏ ਪ੍ਰਤੀ ਦਿਨ ਅਤੇ 25 ਲੱਖ ਰੁਪਏ ਦਾ ਯੂਨੀਵਰਸਲ ਸਿਹਤ ਬੀਮਾ ਕਰਨ ‘ਤੇ ਜ਼ੋਰ ਦਿੱਤਾ।
Share the post "ਕਾਦੀਆਂ ‘ਚ ਕਾਂਗਰਸ ਨੂੰ ਮਿਲਿਆ ਵੱਡਾ ਹੁੰਗਾਰਾ, ਰੰਧਾਵਾ ਤੇ ਬਾਜਵਾ ਨੇ ਵੋਟਰਾਂ ਨੂੰ ਕੀਤੀ ਅਪੀਲ"