Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਰਿਕਾਰਡ ਅੰਤਰ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਇੱਥੇ ਕਾਂਗਰਸ ਦਾ ਅਮਲੀ ਤੌਰ ’ਤੇ ਕੋਈ ਮੁਕਾਬਲਾ ਨਹੀਂ ਹੈ।ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਸਥਾਨਕ ਸੰਸਦ ਮੈਂਬਰ ਵੜਿੰਗ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਨਹੀਂ ਦੇਵਾਂਗੇ।
ਇਹ ਵੀ ਪੜ੍ਹੋ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
ਸੂਬਾ ਕਾਂਗਰਸ ਪ੍ਰਧਾਨ ਨੇ ਇਸ ਭਰਮ ਨੂੰ ਇੰਨ੍ਹਾਂ ਚੋਣਾਂ ਵਿਚ ਦੂਰ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ‘‘ਜਿਮਨੀ ਚੋਣਾਂ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੁਆਰਾ ਜਿੱਤੀਆਂ ਜਾਂਦੀਆਂ ਹਨ, ਅਜਿਹਾ ਸੱਚ ਨਹੀਂ ਸਾਬਤ ਹੋਵੇਗਾ, ਕਿਉਂਕਿ ਇਸਤੋਂ ਪਹਿਲਾਂ ਕਾਂਗਰਸ ਬਰਨਾਲਾ ਵਿੱਚ ਵੀ ਜਿੱਤ ਹਾਸਲ ਕਰ ਚੁੱਕੀ ਹੈ, ਜੋ ਕਿ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ ।
ਇਹ ਵੀ ਪੜ੍ਹੋ ਕੈਨੇਡਾ ਦੀ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ; ਹੁਣ ਸੌਖੀ ਨਹੀਂ ਮਿਲੇਗੀ ‘ਸ਼ਰਨ’
ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ਇੱਕ ਮਜ਼ਬੂਤ ਕਾਂਗਰਸੀ ਅਧਾਰ ਤੋਂ ਇਲਾਵਾ, ਹਰ ਮੋਰਚੇ ’ਤੇ, ਖਾਸ ਕਰਕੇ ਕਾਨੂੰਨ ਵਿਵਸਥਾ ’ਤੇ ਸਰਕਾਰ ਦੀ ਅਸਫਲਤਾ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਸੱਤਾ ਵਿਰੋਧੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ, ਕਿਉਂਕਿ ਲੁੱਟ-ਖਸੁੱਟ ਅੱਜ ਦਾ ਆਮ ਵਰਤਾਰਾ ਬਣ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


