ਨਵੀਂ ਦਿੱਲੀ, 22 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਦੇ ਵਿੱਚ ਫਰੀਦਕੋਟ ਹਲਕੇ ਤੋਂ ਪਾਰਟੀ ਦੇ ਸਿਟਿੰਗ ਐਮਪੀ ਤੇ ਉੱਘੇ ਗਾਇਕ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਗਈ ਹੈ। ਹੁਣ ਉਹਨਾਂ ਦੀ ਥਾਂ ‘ਤੇ ਜਿਲਾ ਪਰਿਸ਼ਦ ਦੇ ਚੇਅਰਮੈਨ ਰਹਿ ਚੁੱਕੇ ਮਹਿਲਾ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਯਾਮਨੀ ਗੁੰਬਰ ‘ਤੇ ਪਾਰਟੀ ਨੇ ਦਾਅ ਖੇਡਿਆ ਹੈ।
ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਸਿਰਫ ਕਾਂਗਰਸ ਕੋਲ ਹੈ: ਬਾਜਵਾ
ਹੁਸ਼ਿਆਰਪੁਰ ਤੋਂ ਪਿਛਲੀਆਂ ਲੋਕ ਸਭਾ ਚੋਣਾਂ ਲੜ ਚੁੱਕੇ ਅਤੇ ਮੌਜੂਦਾ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਪਿਛਲੇ ਦਿਨੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਆਪ ਨੇ ਉਹਨਾਂ ਨੂੰ ਇਥੋਂ ਉਮੀਦਵਾਰ ਬਣਾ ਦਿੱਤਾ ਸੀ। ਇਸ ਤੋਂ ਇਲਾਵਾ ਭਾਜਪਾ ਵੱਲੋਂ ਇੱਥੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਪਾਰਟੀ ਇਸ ਤੋਂ ਪਹਿਲਾਂ ਛੇ ਹਲਕਿਆਂ ਲਈ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਇਸ ਤੋਂ ਬਾਅਦ ਹਾਲੇ ਵੀ ਪੰਜ ਹੋਰ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਐਲਾਨਾ ਨੇ ਬਾਕੀ ਹਨ।