ਕਾਂਗਰਸ ਹਾਈਕਮਾਂਡ ਨੇ ਮੁੜ ਸੱਦੇ ਪੰਜਾਬ ਦੇ ਵੱਡੇ ਆਗੂ; ਪਾਰਟੀ ਢਾਂਚੇ ਨੂੰ ਲੈ ਕੇ ਹੋਵੇਗਾ ਐਲਾਨ!

Date:

spot_img

Punjab News: ਪੰਜਾਬ ਕਾਂਗਰਸ ਵਿਚ ਬਦਲਾਅ ਦੀਆਂ ਚਰਚਾਵਾਂ ਦੌਰਾਨ ਕਾਂਗਰਸ ਹਾਈਕਮਾਨ ਨੇ ਵੀਰਵਾਰ ਨੂੰ ਮੁੜ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਦੀ ਮੀਟਿੰਗ ਸੱਦ ਲਈ ਹੈ। ਚਰਚਾਵਾਂ ਮੁਤਾਬਕ ਹਾਈਕਮਾਂਡ ਜਲਦੀ ਹੀ ਪਾਰਟੀ ਢਾਂਚੇ ਦਾ ਵੱਡਾ ਐਲਾਨ ਕਰ ਸਕਦੀ ਹੈ, ਜਿਸਦੇ ਲਈ ਸਹਿਮਤੀ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸੂਤਰਾਂ ਮੁਤਾਬਕ ਅੱਜ ਕਾਂਗਰਸ ਦੇ ਕੌਮੀ ਆਗੂ ਕੇ.ਸੀ.ਵੈਣੂਗੋਪਾਲ ਦੀ ਰਿਹਾਇਸ਼ ‘ਤੇ ਹੋ ਰਹੀ ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ 👉ਮਸ਼ਹੂਰ ਪੰਜਾਬੀ ਗਾਇਕ ਦੇ ਜਿੰਮ ‘ਤੇ ਫ਼ਾਈ*ਰਿੰਗ ਕਰਨ ਵਾਲੇ ਸ਼ੂਟਰਾਂ ਦਾ ਪੁਲਿਸ ਵੱਲੋਂ Encounter

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਲਈ ਹੇਠਲੇ ਪੱਧਰ ਤੱਕ ਰਾਏ ਜਾਣਨ ਲਈ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸਦੇ ਵੱਲੋਂ ਕਈ ਦਿਨ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਣ ਤੋਂ ਬਾਅਦ ਆਪਣੀ ਰੀਪੋਰਟ ਹਾਈਕਮਾਂਡ ਨੂੰ ਸੌਂਪ ਦਿੱਤੀ ਸੀ। ਪੰਜਾਬ ਦੇ ਵਿਚ ਇਸ ਸਮੇਂ ਪੰਜ ਵੱਡੇ ਆਗੂ ਮਹੱਤਵਪੂਰਨ ਅਹੁੱਦਿਆਂ ਦੀ ਦੋੜ ਵਿਚ ਹਨ, ਜਿੰਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਸ਼ਾਮਲ ਹਨ। ਪਾਰਟੀ ਹਾਈਕਮਾਂਡ ਲਈ ਇੰਨ੍ਹਾਂ ਸਾਰੇ ਆਗੂਆਂ ਨੂੰ ਕਿਤੇ ਨਾ ਕਿਤੇ ਐਡਜੇਸਟ ਕਰਨ ਲਈ ਕਾਫ਼ੀ ਮੁਸ਼ੱਕਤ ਕੀਤੀ ਜਾ ਰਹੀ ਹੈ। ਬੀਤੇ ਕੱਲ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਦਿਖਾਈ ਗਈ ਇਕਜੁਟਤਾ ਵੀ ਇਸੇ ਕੜੀ ਦਾ ਹਿੱਸਾ ਦਸਿਆ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Breaking News; ਬਠਿੰਡਾ ਦੇ ਮਸ਼ਹੂਰ ਡਾਕਟਰ ਦੇ ਕਲੀਨਿਕ ਉੱਪਰ ਪੈਟਰੋਲ ਬੰ*ਬ ਸੁੱਟਣ ਵਾਲੇ ਕਾਬੂ

ਸ਼ਹਿਜ਼ਾਦ ਭੱਟੀ ਵੀ ਕੇਸ 'ਚ ਕੀਤਾ ਨਾਮਜ਼ਦ; ਬੰਬ ਸੁੱਟਣ...

ਮਸ਼ਹੂਰ ਪੰਜਾਬੀ ਗਾਇਕ ਦੇ ਜਿੰਮ ‘ਤੇ ਫ਼ਾਈ*ਰਿੰਗ ਕਰਨ ਵਾਲੇ ਸ਼ੂਟਰਾਂ ਦਾ ਪੁਲਿਸ ਵੱਲੋਂ Encounter

New Delhi News: ਪਿਛਲੇ ਦਿਨੀਂ ਪੰਜਾਬੀ ਦੇ ਨਾਮਵਾਰ ਗਾਇਕ...