ਕਾਂਗਰਸੀ ਆਗੂ ਦਲਬੀਰ ਗੋਲਡੀ ਦੀ ਪੋਸਟ ਨੇ ਸਿਆਸੀ ਗਲਿਆਰਿਆਂ ਵਿਚ ਛੇੜੀ ਚਰਚਾ!

0
5
29 Views

ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾਵਾਂ ਤੇਜ਼!

ਸੰਗਰੂਰ, 29 ਅਪ੍ਰੈਲ: ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਕਾਂਗਰਸ ਆਗੂ ਦਲਬੀਰ ਗੋਲਡੀ ਇੱਕ ਵਾਰ ਫਿਰ ਚਰਚਾ ਵਿੱਚ ਹਨ। ਦਰਅਸਲ ਗੋਲਡੀ ਨੇ ਆਪਣੀ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਨਵਾਂ ਰਾਹ ਲੱਭਣ ਦੀ ਗੱਲ ਕਰ ਰਹੇ ਹਨ। ਉਹਨਾਂ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ

ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ,
ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!!
ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ,
ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!!
ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ,
ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!!

ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਤੋੰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਇਸ ਵੇਲੇ ਪਾਰਟੀ ਵਿਚ ਚੱਲ ਰਹੀਆ ਗੱਤੀਵਿਧੀਆਂ ਤੋਂ ਨਾਰਾਜ਼ ਚੱਲ ਰਹੇ ਹਨ। ਸੂਤਰਾਂ ਮੁਤਾਬਕ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਦਲਬੀਰ ਗੋਲਡੀ ਅੱਜ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ ਅਤੇ ਉਹ ਅੱਜ ਭਾਜਪਾ ਦਾ ਪੱਲ੍ਹਾ ਫੜ੍ਹ ਸਕਦੇ ਹਨ। ਕੁਝ ਦਿਨ ਪਹਿਲਾ ਗੋਲਡੀ ਵੱਲੋਂ ਸ਼ੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਵੱਲੋਂ ਪਾਰਟੀ ਖਿਲਾਫ਼ ਆਪਣੀ ਨਾਰਾਜ਼ਗੀ ਪ੍ਰਗਟਾਈ ਸੀ। ਇਹ ਵੀਡੀਓ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਗਰੂਰ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਅਤੇ ਪੰਜਾਬ ਕਾਂਗਰਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮਨਾਉਣ ਗਏ ਸਨ ਤੇ ਉਸਤੋਂ ਬਾਅਦ ਉਨ੍ਹਾਂ ਪਾਰਟੀ ਨਾਲ ਚੱਲਣ ਦਾ ਫੈਸਲਾ ਲਿਆ ਸੀ ਪਰੰਤੂ ਹੁਣ ਫਿਰ ਨਵੀਂ ਚਰਚਾ ਚੱਲ ਪਈ ਹੈ।

LEAVE A REPLY

Please enter your comment!
Please enter your name here