ਸਿੱਖ ਨਸ਼ਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਕਰਾਰ

0
364
+2

👉18 ਫਰਵਰੀ ਨੂੰ ਅਦਾਲਤ ਸੁਣਾਏਗੀ ਸਜ਼ਾ
Delhi News: ਸਿੱਖ ਦੰਗਿਆਂ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਇੱਕ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਹੁਣ ਦੋਸ਼ੀ ਸੱਜਣ ਕੁਮਾਰ ਨੂੰ 18 ਫਰਵਰੀ ਦਿਨ ਮੰਗਲਵਾਰ ਨੂੰ ਸਜ਼ਾ ਸੁਣਾਈ ਜਾਏਗੀ।1984 ਵਿੱਚ ਸਰਸਵਤੀ ਬਿਹਾਰ ‘ਚ ਹੋਏ ਸਿੱਖ ਕਤਲੇਆਮ ਲਈ ਜਿੰਮੇਵਾਰ ਠਹਿਰਾਏ ਗਏ ਸੱਜਣ ਕੁਮਾਰ ਅਤੇ ਹੋਰਨਾਂ ਵਿਰੁੱਧ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾ ਕੇ ਮੁੜ ਮਾਮਲੇ ਦੀ ਪੜਤਾਲ ਖੋਲੀ ਗਈ ਸੀ। ਕਰੀਬ 10 ਸਾਲਾਂ ਬਾਅਦ ਇਸ ਮਾਮਲੇ ਵਿੱਚ ਹੋਈ ਚਾਰਾਜੋਈ ਤੋਂ ਬਾਅਦ ਅੱਜ ਸੱਜਣ ਕੁਮਾਰ ਨੂੰ ਦੋਸ਼ੀ ਮੰਨਿਆ ਗਿਆ ਹੈ। ਉਂਝ ਇਕ ਹੋਰ ਮਾਮਲੇ ਦੇ ਵਿੱਚ ਪਹਿਲਾਂ ਹੀ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਅੱਜ ਉਸਨੂੰ ਜੇਲ ਵਿੱਚੋਂ ਹੀ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਦੇ ਫੈਸਲੇ ਦਾ ਸਮੂਹ ਸਿੱਖ ਕੌਮ ਅਤੇ ਸਿੱਖ ਜਥੇਬੰਦੀਆਂ ਆਗੂਆਂ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।ਦੱਸਣਾ ਬਣਦਾ ਹੈ ਕਿ 1984 ਚ ਤਤਕਾਲੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦਾ ਉਸਦੇ ਬਾਡੀਗਾਰਡ ਵੱਲੋਂ ਕੀਤੇ ਕਤਲ ਤੋਂ ਬਾਅਦ ਦਿੱਲੀ ਸਹਿਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਇੱਕ ਯੋਜਨਾਵਧ ਤਰੀਕੇ ਦੇ ਨਾਲ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਇਸ ਦੇ ਲਈ ਜਨਤਕ ਤੌਰ ‘ਤੇ ਸਿੱਖ ਕੌਮ ਵੱਲੋਂ ਕਾਂਗਰਸ ਪਾਰਟੀ ਅਤੇ ਇਸਦੇ ਆਗੂਆਂ ਨੂੰ ਜਿੰਮੇਵਾਰ ਠਹਿਰਾ ਗਿਆ ਸੀ ਪ੍ਰੰਤੂ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹਨਾਂ ਦੋਸ਼ੀਆਂ ਦੇ ਵਿਰੁੱਧ ਬਹੁਤ ਘੱਟ ਕਾਰਵਾਈ ਹੋਈ ਸੀ। ਜਿਸ ਦੇ ਚਲਦੇ ਸਿੱਖ ਕੌਮ ਅਤੇ ਪੀੜਿਤ ਪਰਿਵਾਰਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here