Bathinda News: ਬਰਨਾਲਾ ਵਿਖੇ ਹੱਕ ਮੰਗਦੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਜ਼ਿਲਾ ਕਾਂਗਰਸ ਕਮੇਟੀ ਬਠਿੰਡਾ ਦੇ ਜਿਲਾ ਪ੍ਰਧਾਨ ਰਾਜਨ ਗਰਗ ਸਾਥੀ ਕੌਂਸਲਰਾਂ ਦੇ ਨਾਲ ਅੱਜ ਨਗਰ ਨਿਗਮ ਬਠਿੰਡਾ ਦਫਤਰ ਦੇ ਬਾਹਰ ਧਰਨਾ ਦੇ ਰਹੇ ਸੀਵਰੇਜ ਅਤੇ ਸਫਾਈ ਕਰਮਚਾਰੀਆਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਅਤੇ ਕਾਂਗਰਸ ਵੱਲੋਂ ਪੂਰਨ ਹਮਾਇਤ ਦਿੱਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਬਰਨਾਲਾ ਵਿਖੇ ਹੱਕ ਮੰਗਦੇ ਸਫਾਈ ਕਰਮਚਾਰੀਆਂ ‘ਤੇ ਲਾਠੀ ਚਾਰਜ ਨਿੰਦਨਯੋਗ ਹੈ ਜਿਸ ਤੋਂ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਾਹਮਣੇ ਆਉਂਦੀ ਹੈ।
ਇਹ ਵੀ ਪੜ੍ਹੋ Bathinda ਦੇ Mansa Road ‘ਤੇ ਸਥਿਤ Under Bridge ‘ਚ ਟਰਾਲਾ ਪਲਟਿਆ
ਉਹਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਹੋਣ, ਲਾਠੀ ਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਕੇਸ ਦਰਜ ਕੀਤੇ ਜਾਣ, ਨਹੀਂ ਤਾਂ ਕਾਂਗਰਸ ਚੁੱਪ ਬੈਠਣ ਵਾਲੀ ਨਹੀਂ ਅਤੇ ਸਫਾਈ ਕਰਮਚਾਰੀਆਂ ਨਾਲ ਮਿਲ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਸਾਬਕਾ ਜਿਲ੍ਾ ਪ੍ਰਧਾਨ ਅਰੁਣ ਵਧਾਵਨ ,ਕੌਂਸਲਰ ਸੰਜੀਵ ਬੋਬੀ, ਕਮਲਜੀਤ ਸਿੰਘ ਭੰਗੂ,ਗੁਰਪ੍ਰੀਤ ਬੰਟੀ ਸੋਨੂੰ ਕੁਮਾਰ,ਪਰਮਜੀਤ ਕੌਰ ਰੋਮਾਣਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਸਮੇਤ ਕਾਗਰਸੀ ਆਗੂ ਹਾਜਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






