👉ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਨਿਰਾਸ਼ ਕੀਤਾ: ਵੜਿੰਗ
Hoshiarpur News: ਪੰਜਾਬ ਕਾਂਗਰਸ ਦੇ ਸੀਨੀਅਰ ਨੇ ਅੱਜ ਸੰਕਲਪ ਲਿਆ ਹੈ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਸੱਤਾ ਵਿੱਚ ਵਾਪਸ ਆਵੇ। ਉਨ੍ਹਾਂ ਨੇ ਸਰਬਸੰਮਤੀ ਨਾਲ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਜਿਸ ਕਿਸੇ ਨੂੰ ਵੀ ਮੁੱਖ ਮੰਤਰੀ ਵਜੋਂ ਪੇਸ਼ ਕੀਤਾ ਜਾਵੇਗਾ, ਉਹ ਸਾਰਿਆਂ ਨੂੰ ਸਵੀਕਾਰ ਹੋਵੇਗਾ।ਇੱਥੇ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ‘ਆਪ’, ਭਾਜਪਾ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਤੋਂ ਬਚਾਉਣ ਲਈ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਬੋਲਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਰੇ ਵਾਅਦੇ ਤੋੜ ਕੇ ਲੋਕਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ‘ਆਪ’ ਆਗੂਆਂ ‘ਤੇ ਭਰੋਸਾ ਕਰ ਬੈਠੇ ਸਨ ਕਿ ਉਹ ਬਦਲਾਅ ਲਿਆਉਣਗੇ, ਲੇਕਿਨ ਲੋਕਾਂ ਨੂੰ ਕੁਸ਼ਾਸਨ ਅਤੇ ਅਰਾਜਕਤਾ ਮਿਲੇ।ਇਸ ਮੌਕੇ ਵੜਿੰਗ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਵੱਲੋਂ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ‘ਵੋਟ ਚੋਰੀ’ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਨਿਯਮਿਤ ਤੌਰ ‘ਤੇ ਜਾਂਚ ਕਰਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੀਆਂ ਵੋਟਾਂ ਬਿਹਾਰ ਵਾਂਗ ਨਾ ਹਟਾਈਆਂ ਜਾਣ, ਜਿੱਥੇ ਭਾਜਪਾ ਨੇ 60 ਲੱਖ ਵੋਟਾਂ ਹਟਾਈਆਂ ਹਨ।ਇਸੇ ਤਰ੍ਹਾਂ, ਵੜਿੰਗ ਨੇ ਪੰਜਾਬ ‘ਆਪ’ ਸਰਕਾਰ ਵੱਲੋਂ ‘ਖਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ’ (ਓਯੂਵੀਜੀਐਲ) ਤਹਿਤ ਉਨ੍ਹਾਂ ਨੂੰ ਵੇਚਣ ਦੀ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ‘ਲੈਂਡ ਪੂਲਿੰਗ’ ਰਾਹੀਂ ‘ਲੈਂਡ ਲੁੱਟ ਸਕੀਮ’ ਵਾਪਸ ਲੈਣ ਲਈ ਮਜਬੂਰ ਹੋਣ ਤੋਂ ਬਾਅਦ, ਹੁਣ ਆਮ ਆਦਮੀ ਪਾਰਟੀ ਸਰਕਾਰ ਇਸ ਸਕੀਮ ਰਾਹੀਂ ਸੂਬੇ ਨੂੰ ਹੋਏ ਭਾਰੀ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਖਾਤਿਰ ‘ਪਰਿਵਾਰ ਦੇ ਗਹਿਣੇ’ ਵੇਚਣ ਦਾ ਇੱਕ ਹੋਰ ਵਿਚਾਰ ਲੈ ਕੇ ਆਈ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ
ਜਿਸਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਿਰਫ਼ ਇਹ ਸਾਬਤ ਹੁੰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਲਈ ਆਰਥਿਕ ਅਤੇ ਵਿੱਤੀ ਆਫ਼ਤ ਸਾਬਤ ਹੋਈ ਹੈ ਤੇ ਇਸਨੇ ਸੂਬੇ ਨੂੰ ਦੀਵਾਲੀਆਪਨ ਵੱਲ ਧੱਕ ਦਿੱਤਾ ਹੈ। ਕਿਉਂਕਿ ਤੁਸੀਂ ਸਿਰਫ਼ ਉਦੋਂ ਹੀ ਪਰਿਵਾਰ ਦੇ ਗਹਿਣੇ ਵੇਚਦੇ ਹੋ, ਜਦੋਂ ਤੁਸੀਂ ਸਾਰੇ ਸਾਧਨ ਮੁੱਕਣ ਤੋਂ ਬਾਅਦ ਪੂਰੀ ਤਰ੍ਹਾਂ ਦੀਵਾਲੀਆ ਹੋ ਜਾਂਦੇ ਹੋ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਇੰਦੂ ਬਾਲਾ ਅਤੇ ਸਰਬਜੋਤ ਸਿੰਘ ਸਾਬੀ ਵੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













