ਕਾਂਗਰਸ ਪਾਰਟੀ ਨੇ ਕਾਂਗਰਸ ਭਵਨ ’ਚ ਮਨਾਇਆ ਗਣਤੰਤਰਾ ਦਿਵਸ

Date:

spot_img

ਬਠਿੰਡਾ, 26 ਜਨਵਰੀ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਅੱਜ 75ਵੇਂ ਗਣਤੰਤਰਾ ਦਿਵਸ ਮੌਕੇ ਸਥਾਨਕ ਕਾਂਗਰਸ ਭਵਨ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜ਼ਨ ਗਰਗ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੇਸ ਦੀ ਅਜਾਦੀ ਦੀ ਲੜਾਈ ’ਚ ਆਪਣਾ-ਆਪ ਨਿਛਾਵਰ ਕਰਨ ਵਾਲੇ ਅਜਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਨਾਲ ਹੀ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਵਲਂੋ ਦੇਸ ਦੇ ਸੰਵਿਧਾਨ ’ਚ ਪਾਏ ਵੱਡੇ ਯੋਗਦਾਨ ਨੂੰ ਯਾਦ ਕਰਦਿਆਂ ਨਮਨ ਕੀਤਾ।

ਤਰੱਕੀਆਂ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਟੇਸ਼ਨ ਕੀਤੇ ਅਲਾਟ

ਇਸਤੋਂ ਇਲਾਵਾ ਦੇਸ਼ ਦੀ ਅਜਾਦੀ ਦੀ ਲੜਾਈ ’ਚ ਕਾਂਗਰਸ ਪਾਰਟੀ ਵਲੋਂ ਲੜੀਆਂ ਲੜਾਈਆਂ ਦਾ ਜਿਕਰ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਮੁੜ ਦੇਸ ਨੂੰ ਫ਼ਿਰਕੂ ਲੀਹਾਂ ’ਤੇ ਵੰਡਣ ਵਾਲਿਆਂ ਨੂੰ ਭਾਂਜ ਦੇਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਕਾਰਜਕਾਰੀ ਮੇਅਰ ਅਸੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਹਰਵਿੰਦਰ ਸਿੰਘ ਲੱਡੂ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਕੌਸਲਰ ਸਾਧੂ ਸਿੰਘ, ਵਿਪਨ ਮਿੱਤੂ, ਯੂਥ ਆਗੂ ਬਲਜੀਤ ਸਿੰਘ, ਯਾਦਵਿੰਦਰ ਸਿੰਘ ਭਾਈਕਾ, ਗੁਰਵਿੰਦਰ ਸਿੰਘ ਚਾਹਲ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ਬੰਟੀ, ਚਰਨਜੀਤ ਸਿੰਘ ਭੋਲਾ, ਮਹਿੰਦਰ ਭੋਲਾ, ਜਗਮੀਤ ਸਿੰਘ, ਗੁਰਪਾਲ ਸਿੰਘ ਗੋਰਾ ਸਹਿਤ ਦਰਜ਼ਨਾਂ ਆਗੂ ਤੇ ਵਰਕਰ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...