Bathinda ‘ਚ ਕਾਂਗਰਸ ਵੱਲੋ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਮੰਗਿਆ ਅਸਤੀਫਾ

Date:

spot_img

Bathinda News: ਨਸ਼ਿਆਂ ਦੇ ਮਾਮਲੇ ‘ਤੇ ਸਵਾਲ ਪੁੱਛਣ ਕਰਕੇ ਜਾਨ ਗਵਾਉਣ ਵਾਲੇ ਸਵ: ਗੁਲਜਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਹੋਈ ਕੁੱਟਮਾਰ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਕਾਂਗਰਸ ਵੱਲੋਂ ਜਿਲ੍ਹਾ ਪੱਧਰ ਤੇ ਪ੍ਰਦਰਸ਼ਨ ਕੀਤੇ ਗਏ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਅੱਜ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਅਤੇ ਸ਼ਹਿਰੀ ਵੱਲੋਂ ਸਾਂਝੇ ਤੌਰ ‘ਤੇ ਐਸਐਸਪੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਅਤੇ ਅਹੁਦੇਦਾਰ ਸ਼ਾਮਿਲ ਹੋਏ। ਇਸ ਮੌਕੇ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਨਸ਼ਿਆਂ ਤੇ ਡਰਾਮੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਆਪ ਵੀ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਤੇ ਪਰਚਾ ਦਰਜ ਕਰਕੇ ਉਸਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰਨਾ ਚਾਹੀਦਾ ਹੈ ਕਿਉਂਕਿ ਉਸਦੀ ਰੈਲੀ ਵਿੱਚ ਨਸ਼ਿਆਂ ਦੇ ਮਾਮਲੇ ਤੇ ਸਵਾਲ ਪੁੱਛਣ ਕਰਕੇ ਗੁਲਜਾਰ ਸਿੰਘ ਨੂੰ ਆਵਦੀ ਜਾਨ ਗਵਾਉਣੀ ਪਈ ਤੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਨੂੰ ਨਸ਼ਿਆਂ ਤੇ ਸਵਾਲ ਕਰਨ ਵਾਲੇ ਮੋਹਣਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਹੋਈ।

ਇਹ ਵੀ ਪੜ੍ਹੋ  Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਬਠਿੰਡਾ ਵਿੱਚ ਵਾਪਰ ਰਹੀਆਂ ਵੱਡੀਆਂ ਘਟਨਾਵਾਂ ‘ਤੇ ਚਿੰਤਾ ਜਾਹਰ ਕਰਦੇ ਹੋਏ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਨੱਥ ਪਾਉਣ ਦੀ ਸਲਾਹ ਦਿੱਤੀ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਥ ਮਜਬੂਤ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ ਕਿਉਂਕਿ ਸਰਕਾਰ ਨੇ 40 ਦਿਨਾਂ ਵਿੱਚ ਨਸ਼ਿਆਂ ਦਾ ਖਾਤਮਾ ਕਰਨ ,ਅਮਨ ਕਾਨੂੰਨ ਦੀ ਸਥਿਤੀ ਕੰਟਰੋਲ ਕਰਨ ਵਰਗੀਆਂ ਗਰੰਟੀਆਂ ਦੇਕੇ ਸਰਕਾਰ ਬਣਾਈ ਪਰ ਅੱਜ ਕਿਸੇ ਗਰੰਟੀ ਤੇ ਕੋਈ ਕੰਮ ਨਹੀਂ ਹੋਇਆ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਅੰਮ੍ਰਿਤ ਗਿੱਲ, ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਸੰਧੂ ,ਲਖਵਿੰਦਰ ਸਿੰਘ ਲੱਖਾ, ਕਿਰਨਜੀਤ ਸਿੰਘ ਗਹਿਰੀ, ਨਥੂਰਾਮ, ਬਲਜਿੰਦਰ ਠੇਕੇਦਾਰ ,ਹਰਪਾਲ ਬਾਜਵਾ ,ਸੁਰਜੀਤ ਮੋਖਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ, ਆਸ਼ੀਸ਼ ਕਪੂਰ, ਜਗਰਾਜ ਸਿੰਘ, ਭੁਪਿੰਦਰ ਸ਼ਰਮਾ, ਕਰਤਾਰ ਸਿੰਘ, ਗੌਰਵ ਕਟਾਰੀਆ ,ਸੁਖਦੇਵ ਸਿੰਘ ਸੁੱਖਾ ਸਾਬਕਾ ਐਮਸੀ, ਜਗਦੀਸ਼ ਖੁਰਾਣਾ, ਅਰੁਣ ਵਧਾਵਣ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਟਕਸਾਲੀ ਅਕਾਲੀ ਆਗੂ ਬ੍ਰਹਮਪੁਰਾ ਪ੍ਰਵਾਰ ਸਮੇਤ ਹੋਇਆ ‘ਆਪ’ ਵਿਚ ਸ਼ਾਮਲ

Chandigarh News : ਮੰਗਲਵਾਰ ਨੂੰ ਵਾਪਰੇ ਇੱਕ ਵੱਡੇ ਸਿਆਸੀ...

Guru Kashi University ਵੱਲੋਂ AI ਵਿਸ਼ੇ ‘ਤੇ 12 ਰੋਜ਼ਾ ਰਿਫ੍ਰੈਸ਼ਰ ਕੋਰਸ ਦਾ ਸ਼ਾਨਦਾਰ ਆਗਾਜ਼

Bathinda News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਦੇ...

ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!

Chandigarh News: Punjab Police India; ਮੰਗਲਵਾਰ ਸਵੇਰ ਤੋਂ ਹੀ...

Big News; ਗਮਾਡਾ ਦਫ਼ਤਰ ‘ਤੇ ED ਦੀ Raid….

Mohali News : ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ...