ਬਠਿੰਡਾ, 27ਮਈ: ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਬਠਿੰਡਾ ਪਹੁੰਚੇ ਤੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਜਿੱਥੇ ਲੁਧਿਆਣਾ ਤੋਂ ਲੋਕ ਸਭਾ ਦੇ ਭਾਜਪਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੂੰ ਘੇਰਿਆ ਉੱਥੇ ਹੀ ਭਾਜਪਾ ਸਰਕਾਰ ਦੀ ਸੋਚ ’ਤੇ ਵੀ ਸਵਾਲ ਖੜੇ ਕੀਤੇ। ਸ: ਸਿੰਘ ਢਿੱਲੋ ਨੇ ਕਿਹਾ ਕਿ ਅੱਤਵਾਦ ਖਤਮ ਕਰ ਲਈ ਕੁਰਬਾਨੀਆਂ ਦੇਣ ਵਾਲੇ ਸਵਰਗੀ ਬੇਅੰਤ ਸਿੰਘ ਮੁੱਖ ਮੰਤਰੀ ਪੰਜਾਬ ਸਰਬ ਸਾਂਝੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਹਿੱਤ ਵਿੱਚ ਕੁਰਬਾਨੀ ਦਿੱਤੀ ਪਰ ਉਹਨਾਂ ਦੇ ਪੋਤੇ ਰਵਨੀਤ ਬਿੱਟੂ ਵੱਲੋਂ ਸਿਆਸੀ ਤੌਰ ਤੇ ਉਹਨਾਂ ਦੀ ਫੋਟੋ ਨੂੰ ਵਰਤਣਾ ਬਹੁਤ ਵੱਡੀ ਗਲਤੀ ਹੈ ਜਿਸ ਲਈ ਉਹਨਾਂ ਨੂੰ ਮਾਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਹਨਾਂ ਭਾਜਪਾ ਵੱਲੋਂ ਅਗਨੀ ਵੀਰ ਮੁਹਿੰਮ ਸ਼ੁਰੂ ਕਰਨ ’ਤੇ ਸਵਾਲ ਉਠਾਏ ਅਤੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਨੇ ਦੇਸ਼ ਦੇ ਜਵਾਨਾਂ ਦਾ ਅਪਮਾਨ ਕੀਤਾ ਹੈ ਜਿਸ ਲਈ ਕਦੇ ਵੀ ਮਾਫ ਨਹੀਂ ਕੀਤਾ ਜਾ ਸਕਦਾ ਅਤੇ ਕਾਂਗਰਸ ਸਰਕਾਰ ਆਉਣ ਦਿਓ ਇਸਨੂੰ ਪਹਿਲ ਦੇ ਅਧਾਰ ਤੇ ਬੰਦ ਕੀਤਾ ਜਾਵੇਗਾ ।
ਕਿਸਾਨ ਮਜ਼ਦੂਰਾਂ 28 ਮਈ ਨੂੰ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਧਰਨੇ ਦੇਣ ਦੀਆਂ ਤਿਆਰੀਆਂ ਮੁਕੰਮਲ
ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਦੇਸ਼ ਵਿੱਚ ਹਿੱਤ ਵਿੱਚ ਹੈ ਜਿਸ ਨੂੰ ਮੁੱਖ ਰੱਖ ਕੇ ਲੋਕ ਸਭਾ ਚੋਣਾਂ ਵਿੱਚ ਪੰਜਾਬੀਆਂ ਨੂੰ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਵੋਟ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਗਰੰਟੀ ਦੇ ਨਾਲ ਕਰਜ ਮੁਾਫੀ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਾਂਗਰਸ ਦੀ ਸਰਕਾਰ ਵੇਲੇ ਹੀ ਹੋ ਸਕਦੀਆਂ ਹਨ ਜਿਸ ਕਰਕੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਪਾਰੀਆਂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆਉਣ। ਸਾਬਕਾ ਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਕਾਂਗਰਸ ਨਾਲ ਹੀ ਸੁਰੱਖਿਤ ਹੈ। ਇਸ ਮੌਕੇ ਉਹਨਾਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਲਈ ਵੀ ਵੋਟ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਪ੍ਰਧਾਨ ਰਾਜਨ ਗਰਗ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਜੀਤ ਸਿੰਘ, ਵਿਜੇ ਕੁਮਾਰ ਸਮੇਤ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Share the post "ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੇ ਘੇਰਿਆ ਭਾਜਪਾ ਉਮੀਦਵਾਰ ਰਵਨੀਤ ਬਿੱਟੂ"