WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

ਲੁਧਿਆਣਾ, 12 ਮਈ: ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੀ ਸਿਆਸਤ ਵਿੱਚ ਵੱਡੀ ਹੇਰ ਫੇਰ ਦੇਖਣ ਨੂੰ ਮਿਲ ਰਹੀ ਹੈ। ਵੱਖ-ਵੱਖ ਪਾਰਟੀ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਹੁਣ ਵੱਡੀ ਖਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਸਿਮਰਨਜੀਤ ਸਿੰਘ ਬੈਂਸ ਆਪਣੇ ਭਰਾਵਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿੰਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਅੱਜ ਪਾਰਟੀ (ਕਾਂਗਰਸ) ਵਿੱਚ ਸ਼ਾਮਲ ਹੋ ਗਏ ਹਨ। ਬੈਂਸ ਭਰਾਵਾਂ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਉਹਨਾਂ ਦਾ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਨਾ ਸਿਰਫ਼ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ​​ਕਰਨਗੇ।

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

“ਬੈਂਸ ਭਰਾਵਾਂ” ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ।
2019 ਦੀਆਂ ਆਮ ਚੋਣਾਂ ਵਿੱਚ, ਸਿਮਰਜੀਤ ਬੈਂਸ, ਜਿਸ ਨੇ ਆਪਣੀ ਲੋਕ ਇਨਸਾਫ ਪਾਰਟੀ ਦੀ ਟਿਕਟ ‘ਤੇ ਚੋਣ ਲੜਕੇ ਲਗਭਗ 3.07 ਲੱਖ ਵੋਟਾਂ ਹਾਸਿਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ। ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।
ਲੋਕ ਇਨਸਾਫ ਪਾਰਟੀ ਦਾ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ‘ਚ ਰਲੇਵਾਂ ਹੋ ਗਿਆ ਹੈ। ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।

Related posts

ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ

punjabusernewssite

ਲੁਧਿਆਣਾ ਦਿਹਾਤੀ ਪੁਲਿਸ ਨੇ 19 ਚੋਰਾਂ/ਨਸ਼ਾ ਸਮੱਗਲਰਾਂ ਨੂੰ ਕੀਤਾ ਕਾਬੂ

punjabusernewssite

ਰੇਲ ਗੱਡੀ ਦੀ ਚਪੇਟ ’ਚ ਆਉਣ ਕਾਰਨ ਪੁੱਤ ਦੀ ਹੋਈ ਮੌ+ਤ, ਮਾਂ ਗੰਭੀਰ ਜਖ਼ਮੀ

punjabusernewssite