spot_img

Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

Date:

spot_img

Bathinda News: ਬਠਿੰਡਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲਗਾਤਾਰ ਤਿੰਨ ਵਾਰ ਤੋਂ ਸ਼ਹਿਰ ਦੇ ਵਾਰਡ ਨੰਬਰ 24 ਤੋਂ ਬਤੌਰ ਕੌਂਸਲਰ ਚੋਣ ਜਿੱਤਦੇ ਆ ਰਹੇ ਕਾਂਗਰਸੀ ਆਗੂ ਸ਼ਾਮ ਲਾਲ ਜੈਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀਂ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਉਹਨਾਂ ਨੂੰ ਆਪਣਾ ਅਡਵਾਈਜ਼ਰ ਨਿਯੁਕਤ ਕੀਤਾ ਸੀ, ਇਸ ‘ਤੇ ਕਾਂਗਰਸ ਪਾਰਟੀ ਨੇ ਇਤਰਾਜ਼ ਜਤਾਉਂਦਿਆਂ ਸ੍ਰੀ ਜੈਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਦਾ ਜਵਾਬ ਦੇਣ ਦੀ ਮਿਆਦ ਬੀਤੇ ਕੱਲ ਸਮਾਪਤ ਹੋਣ ਤੋਂ ਪਹਿਲਾਂ ਹੀ ਸ਼ਾਮ ਲਾਲ ਜੈਨ ਨੇ ਆਪਣਾ ਅਸਤੀਫਾ ਕਾਂਗਰਸ ਪਾਰਟੀ ਨੂੰ ਭੇਜ ਦਿੱਤਾ।

ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ -ਅਮਨ ਅਰੋੜਾ

ਸ੍ਰੀ ਜੈਨ ਨੇ ਇਸਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਹ ਪਾਰਟੀ ਦੇ ਨਾਲ ਨਾਲ ਆਪਣੇ ਵਾਰਡ ਦੇ ਲੋਕਾਂ ਪ੍ਰਤੀ ਵੀ ਸਮਰਪਿਤ ਰਹਿਣਾ ਚਾਹੁੰਦੇ ਸਨ । ਜਿਸਦੇ ਚੱਲਦੇ ਉਹਨਾਂ ਔਖੇ ਸੌਖੇ ਸਮਿਆਂ ਦੇ ਵਿੱਚ ਪੂਰੀ ਮਜਬੂਤੀ ਦੇ ਨਾਲ ਕੰਮ ਕੀਤਾ ਪ੍ਰੰਤੂ ਹੁਣ ਪਾਰਟੀ ਵੱਲੋਂ ਉਸਦੇ ਉਪਰ ਸਵਾਲ ਖੜੇ ਕੀਤੇ ਜਾ ਰਹੇ ਸਨ। ਜਿਸ ਦੇ ਚਲਦੇ ਉਹਨਾਂ ਆਪਣਾ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ। ਇੱਥੇ ਜ਼ਿਕਰ ਕਰਨਾ ਬਣਦਾ ਹੈ ਇਹ ਪਿਛਲੇ ਕੁਝ ਸਮੇਂ ਦੌਰਾਨ ਕਾਂਗਰਸ ਪਾਰਟੀ ਨੂੰ ਬਠਿੰਡਾ ਸ਼ਹਿਰ ਵਿੱਚ ਵੱਡੇ ਝਟਕੇ ਲੱਗ ਰਹੇ ਹਨ। ਹੁਣ ਤੱਕ ਦੋ ਦਰਜਨ ਦੇ ਕਰੀਬ ਪਾਰਟੀ ਆਗੂ ਤੇ ਕੌਂਸਲਰ ਕਾਂਗਰਸ ਨੂੰ ਛੱਡ ਚੁੱਕੇ ਹਨ ਜਾਂ ਕੱਢ ਦਿੱਤੇ ਗਏ ਹਨ। ਹਾਲਾਂਕਿ 2021 ਦੇ ਵਿੱਚ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿੱਚ 50 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੂੰ 43 ਦੇ ਵਿੱਚ ਜਿੱਤ ਹਾਸਲ ਹੋਈ ਸੀ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...