ਰਾਜਾ ਵੜਿੰਗ ਦੀ ਅਗਵਾਈ ਹੇਠ ਬਠਿੰਡਾ ‘ਚ ਕਾਂਗਰਸ ਨੇ ਕੱਢਿਆ ਗਿਆ ‘ਇਨਸਾਫ਼ ਮਾਰਚ’

Date:

spot_img

👉ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸੈਕੜੇ ਲੋਕਾਂ ਨੇ ਕੀਤੀ ਸ਼ਮੂਲੀਅਤ
👉ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਜ਼ਿੰਮੇਵਾਰ: ਵੜਿੰਗ
Bathinda News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਿਹਾ ਗੈਂਗਸਟਰਵਾਦ, ਵਪਾਰੀਆਂ ਵਿੱਚ ਡਰ ਦਾ ਮਾਹੌਲ ਅਤੇ ਖੇਤੀਬਾੜੀ ਮੰਡੀਆਂ ਵਿੱਚ ਅਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹੇ ਦੇ ਕਸਬਾ ਗੋਨਿਆਣਾ ਮੰਡੀ ਵਿਖੇ ਕਾਂਗਰਸ ਵੱਲੋਂ ਕੱਢੇ ਗਏ ‘ਇਨਸਾਫ਼ ਮਾਰਚ’ ਦੌਰਾਨ ਸੈਕੜੇ ਲੋਕਾਂ ਨੇ ਸਮੂਲੀਅਤ ਕੀਤੀ।

ਇਹ ਵੀ ਪੜ੍ਹੋ 👉Amritsar ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਯਾਤਰਾ ਦੌਰਾਨ ਉਨ੍ਹਾਂ ਅਤੇ ਕਾਂਗਰਸੀ ਵਰਕਰਾਂ ਨੇ ਮੁਰਹੂਮ ਨਰਿੰਦਰਦੀਪ ਗੋਨਿਆਣਾ, ਸੰਜੇ ਵਰਮਾ ਅਬੋਹਰ, ਸਿੱਧੂ ਮੂਸੇਵਾਲਾ ਅਤੇ ਰਾਣਾ ਬਲਾਚੌਰੀਆ ਨਾਲ ਸਬੰਧਤ ਪੋਸਟਰ ਫੜ ਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਉਠਾਏ ਅਤੇ ਨਰਿੰਦਰਦੀਪ ਲਈ ਇਨਸਾਫ਼ ਦੀ ਮੰਗ ਕੀਤੀ ਗਈ।ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਇਸ ਮਾਰਚ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਸੀ ਅਤੇ ਇਸ ਦੀ ਅਗਲੀ ਲੜੀ ਤਹਿਤ 27 ਨਵੰਬਰ ਨੂੰ ਲੁਧਿਆਣਾ ਦੇ ਆਤਮ ਨਗਰ ਇਲਾਕੇ ਵਿੱਚ ਪ੍ਰੋਗਰਾਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਮੌਜੂਦਾ ਹਾਲਾਤ, ਖ਼ਾਸ ਕਰਕੇ ਵਧ ਰਹੇ ਗੈਂਗਸਟਰਵਾਦ ਅਤੇ ਵਪਾਰੀਆਂ ਤੇ ਖੇਤੀਬਾੜੀ ਮੰਡੀਆਂ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਜਵਾਬਦੇਹ ਬਣਾਉਣਾ ਹੈ।ਵੜਿੰਗ ਨੇ ਕਿਹਾ, “ਇਸ ਇਨਸਾਫ਼ ਮਾਰਚ ਰਾਹੀਂ ਅਸੀਂ ਸਰਕਾਰ ਤੋਂ ਪੁੱਛ ਰਹੇ ਹਾਂ ਕਿ ਪੰਜਾਬ ਦੇ ਅੱਜ ਦੇ ਹਾਲਾਤਾਂ ਲਈ ਕੌਣ ਜ਼ਿੰਮੇਵਾਰ ਹੈ? ਗੈਂਗਸਟਰਵਾਦ, ਮੰਡੀਆਂ ਵਿੱਚ ਡਰ ਦਾ ਮਾਹੌਲ ਅਤੇ ਵਪਾਰੀਆਂ ਵਿੱਚ ਅਸੁਰੱਖਿਆ ਲਈ ਕੌਣ ਜਵਾਬਦੇਹ ਹੈ?

ਇਹ ਵੀ ਪੜ੍ਹੋ 👉ਹਲਕਾ ਜਲਾਲਾਬਾਦ ’ਚ ਅਕਾਲੀ ਦਲ ਨੂੰ ਸਿਆਸੀ ਝਟਕਾ; ਕਈ ਆਗੂਆਂ ਨੇ ਕਾਂਗਰਸ ਨਾਲ ਮਿਲਾਇਆ ‘ਹੱਥ’

ਇਸ ਸਭ ਲਈ ਭਗਵੰਤ ਮਾਨ ਜ਼ਿੰਮੇਵਾਰ ਹਨ।”ਸੂਬਾ ਸਰਕਾਰ ‘ਤੇ ਲੋਕਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਣ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਲਈ ਇਹ ਮਾਰਚ ਕੱਢਿਆ ਹੈ। ਇਸ ਦੋਰਾਨ ਗੱਲਬਾਤ ਕਰਦਿਆਂ ਕਿਹਾ ਰਾਜਾ ਵੜਿੰਗ ਨੇ ਅਕਾਲੀ-ਭਾਜਪਾ ਗੱਠਜੋੜ ਬਾਰੇ ਕਿਹਾ, ਹੁਣ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਉਨ੍ਹਾਂ ਬਾਦਲ ਪਰਿਵਾਰ ਨੂੰ ਸਵਾਲ ਕੀਤਾ ਕਿ ਹੁਣ ਕਾਲੇ ਕਾਨੂੰਨਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਹੱਲ ਹੋ ਗਏ ਹਨ? ਉਨ੍ਹਾਂ ਕਿਹਾ ਕਿ ਬੰਦੀ ਸਿੰਘ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ। ਇਸ ਮੌਕੇ ਜਿਲ੍ਹਾ ਪ੍ਰਧਾਨ ਦਿਹਾਤੀ ਅਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ,ਸ਼ਹਿਰੀ ਪ੍ਰਧਾਨ ਰਾਜਨ ਗਰਗ,ਸਾਬਕਾ ਚੇਅਰਮੈਨ ਸੁਖਮੰਦਰ ਸਿੰਘ ਬਰਾੜ, ਯੂਥ ਕਾਂਗਰਸ ਆਗੂ ਸਾਬਕਾ ਬਲਾਕ ਸਮਿਤੀ ਮੈਂਬਰ ਲਖਵਿੰਦਰ ਸਿੰਘ ਲੱਖਾ, ਗੋਬਿੰਦ ਰਾਮ ਜਿੰਦਲ ਅਤੇ ਅਵਤਾਰ ਸਿੰਘ ਗੋਨਿਆਣਾ ਸਮੇਤ ਹੋਰ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ-ਭਾਜਪਾ ਗਠਜੋੜ ਮੌਕਾਪ੍ਰਸਤੀ ਦੀ ਮਿਸਾਲ; ਕਾਂਗਰਸ ਦਾ ਵੋਟ ਵਧੇਗਾ: ਕੇਕੇ ਅਗਰਵਾਲ

Bathinda News: ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ...

ਪੰਜਾਬ ਖੇਡ ਵਿਭਾਗ ਵੱਲੋਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ

Sports News:ਪੰਜਾਬ ਦੇ ਖੇਡ ਡਾਇਰੈਕਟੋਰੇਟ ਨੇ ਦਸੰਬਰ 2026 ਵਿੱਚ...

Punjab Govt ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Chandigarh News:ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ...