ਸ਼ਿਮਲਾ, 7 ਅਪ੍ਰੈਲ: ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦਿਨੀਂ ਹੋਈ ਵੱਡੀ ਸਿਆਸੀ ਉਥਲ-ਪੁਥਲ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੇ ਵੀ ਭਾਜਪਾ ਨੂੰ ਘੇਰਣ ਦੀ ਰਣਨੀਤੀ ਬਣਾਈ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਸੂਬੇ ਦੀ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਵੱਲੋਂ ਮੈਦਾਨ ਵਿਚ ਉਤਾਰੀ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੇ ਵਿਰੁਧ ਮਜਬੂਤ ਉਮੀਦਵਾਰ ਉਤਾਰਨ ਦਾ ਫੈਸਲਾ ਲਿਆ ਹੈ। ਚੱਲ ਰਹੀ ਚਰਚਾ ਮੁਤਾਬਕ ਸ਼ਿਮਲਾ ਦਿਹਾਤੀ ਸੀਟ ਤੋਂ ਵਿਧਾਇਕ ਤੇ ਸੂਬਾ ਸਰਕਾਰ ਵਿਚ ਕੈਬਨਿਟ ਮੰਤਰੀ ਵਿਕਰਮਦਿੱਤਿਆ ਸਿੰਘ ਨੂੰ ਮੁਕਾਬਲੇ ਵਿਚ ਲਿਆਂਦਾ ਜਾ ਰਿਹਾ। ਇਸਤੋਂ ਪਹਿਲਾਂ ਇਸ ਹਲਕੇ ਤੋਂ ਉਨ੍ਹਾਂ ਦੀ ਮਾਤਾ ਪ੍ਰਤਿਭਾ ਸਿੰਘ ਨੁਮਾਇੰਦਗੀ ਕਰ ਰਹੇ ਹਨ।
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸ਼ੇਅਰ ਕੀਤੀ ਪੋਸਟ
ਇਥੇ ਇਹ ਵੀ ਦਸਣਾ ਬਣਦਾ ਹੈ ਕਿ ਵਿਕਰਮਦਿੱਤਿਆ ਸਿੰਘ ਮਰਹੂਮ ਰਾਜਾ ਵੀਰਭੱਦਰ ਸਿੰਘ ਦੇ ਪੁੱਤਰ ਹਨ, ਜੋ ਕਈ ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਂਝ ਕੁੱਝ ਦਿਨ ਪਹਿਲਾਂ ਵਿਕਰਮਦਿੱਤਿਆ ਸਿੰਘ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੋਂ ਨਰਾਜ਼ ਹੋ ਗਏ ਸਨ ਤੇ ਵਜੀਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਪ੍ਰੰਤੂ ਬਾਅਦ ਵਿਚ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾਉਂਦਿਆਂ ਸਰਕਾਰ ਵਿਚ ਕੰਮ ਕਰਦੇ ਰਹਿਣ ਲਈ ਕਿਹਾ ਸੀ। ਇਸ ਦੌਰਾਨ ਅੱਧੀ ਦਰਜ਼ਨ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਤੇ ਅਪਣੀ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਭਾਜਪਾ ਵਿਚ ਸਮੂਲੀਅਤ ਕਰ ਲਈ ਸੀ, ਜਿੱਥੇ ਹੁਣ ਦੁਬਾਰਾ ਲੋਕ ਸਭਾ ਚੋਣਾਂ ਦੇ ਨਾਲ ਉਪ ਚੋਣਾਂ ਹੋਣ ਜਾ ਰਹੀਆਂ ਹਨ।
Share the post "ਕਾਂਗਰਸ ਮੰਡੀ ਹਲਕੇ ’ਚੋਂ ਕੰਗਨਾ ਰਣੌਤ ਵਿਰੁਧ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਨੂੰ ਉਤਾਰੇਗੀ ਮੈਦਾਨ ਚ!"