Chandigarh News: ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਸਿਆਸੀ ਹਿਲਜੁਲ ਸ਼ੁਰੂ ਹੋ ਗਈ ਹੈ। ਟਿਕਟਾਂ ਦੇ ਲਈ ਇੱਕ ਪਾਰਟੀ ਤੋਂ ਦੂਜੀ ਪਾਰਟੀ ‘ਚ ਛਾਲ ਮਾਰਨ ਵਾਲਿਆਂ ਦੀ ‘ਰੁੱਤ’ ਆਉਂਦਿਆਂ ਹੀ ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ ਆ ਗਈ ਹੈ। ਪਾਰਟੀ ਨੇ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਇੱਕ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਕੀਤੀ ਹੈ,ਜਿਹੜੀ ਪਾਰਟੀ ਵਿਚ ਸਮੂਲੀਅਤ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਤੇ ਸਬੰਧਤ ਹਲਕੇ ਵਿਚ ਕਾਂਗਰਸ ਦੀ ਸਥਿਤੀ ਨੂੰ ਵਾਚੇਗੀ। ਪਾਰਟੀ ਦੇ ਇੱਕ ਬੁਲਾਰੇ ਨੇ ਦਸਿਆ ਕਿ ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਦਫ਼ਤਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉ਰਾਜਸਥਾਨ ‘ਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬੀ ‘ਮੁੰਡਾ-ਕੁੜੀ’ ਗ੍ਰਿਫਤਾਰ
ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ।ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ।ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













