👉ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕੀਤਾ ਭਰਵਾਂ ਸਵਾਗਤ
Bathinda News: ਪਿਛਲੇ ਦਿਨੀਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁੱਦਾ ਸੰਭਾਲਣ ਵਾਲੇ ਪ੍ਰਗਟ ਸਿੰਘ ਅੱਜ ਬੁੱਧਵਾਰ ਨੂੰ ਪਹਿਲੀ ਸੰਖੇਪ ਫ਼ੇਰੀ ਦੌਰਾਨ ਬਠਿੰਡਾ ਪੁੱਜੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪ੍ਰਵਾਰ ਤੇ ਸਮਰਥਕਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਨ ਗਏ ਪ੍ਰਗਟ ਸਿੰਘ ਇਸਤੋਂ ਬਾਅਦ ਬਠਿੰਡਾ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਗੀ ਖੁਸ਼ਬਾਜ ਸਿੰਘ ਜਟਾਣਾ ਦੇ ਘਰ ਪਹੁੰਚੇ ਅਤੇ ਉਹਨਾਂ ਦੇ ਪ੍ਰਵਾਰ ਨਾਲ ਗੱਲਬਾਤ ਕੀਤੀ ਤੇ ਜਟਾਣਾ ਦੀ ਮੌਤ ਤੇ ਦੁੱਖ ਵੰਡਾਇਆ। ਇਸ ਮੌਕੇ ਵਿਸ਼ਵਾਸ ਦਵਾਇਆ ਕਿ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਹੈ, ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋ ਵੀ ਪਰਿਵਾਰ ਦਾ ਫੈਸਲਾ ਹੋਵੇਗਾ ਉਸ ਨੂੰ ਵਿਚਾਰਿਆ ਜਾਵੇਗਾ। ਇਸ ਉਪਰੰਤ ਪ੍ਰਗਟ ਸਿੰਘ ਆਪਣੀ ਟੀਮ ਦੇ ਨਾਲ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਹਨਾਂ ਸਮੁੱਚੀ ਕਾਂਗਰਸ ਟੀਮ ਨਾਲ ਮੁਲਾਕਾਤ ਕੀਤੀ ਤੇ ਅੱਜ ਦੇ ਹਾਲਾਤ ਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਨਵੇਂ ਬਣੇ ਪ੍ਰਧਾਨ ਦਾ ਪਹਿਲੀ ਵਾਰ ਬਠਿੰਡਾ ਆਉਣ ਤੇ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ 👉PPCC ਪ੍ਰਧਾਨ ਪ੍ਰਗਟ ਸਿੰਘ ਤੇ Ex CM ਚੰਨੀ ਨੇ ਮਰਹੂਮ ਜਟਾਣਾ ਦੇ ਪ੍ਰਵਾਰ ਨੂੰ ਹਲਕਾ ਤਲਵੰਡੀ ਸਾਬੋ ਤੋਂ ਦਿੱਤੀ ਸਿਆਸੀ ਥਾਪੀ
ਇਸ ਮੌਕੇ ਪ੍ਰਗਟ ਸਿੰਘ ਨੇ ਪੱਤਰਕਾਰਾਂ ਨਾਲ ,ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਾਤ ਬੜੇ ਨਾਜ਼ੁਕ ਮੋੜ ਤੇ ਪਹੁੰਚ ਚੁੱਕੇ ਹਨ ਪੰਜਾਬ ਦੀ ਜਵਾਨੀ ਨਸ਼ਿਆਂ ਨੇ ਖਾ ਲਈ ਹੈ, ਕਰਜੇ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ, ਬੇਰੁਜ਼ਗਾਰੀ ਵਧ ਰਹੀ ਹੈ, ਵਾਤਾਵਰਨ ਖਰਾਬ ਹੋ ਰਿਹਾ ਹੈ, ਪਾਣੀਆਂ ਤੇ ਡਾਕੇ ਪੈ ਰਹੇ ਹਨ, ਕਿਸਾਨੀ ਖਿੱਤਾ ਕਰਜਮਾਰੀ ਹੇਠ ਬਰਬਾਦ ਹੋ ਰਿਹਾ ਹੈ, ਪਰ ਹੈਰਾਨਗੀ ਦੀ ਗੱਲ ਹੈ ਕਿ ਇਸ ਪਾਸੇ ਸਮੇਂ ਦੀਆਂ ਸਰਕਾਰਾਂ ਦਾ ਕੋਈ ਧਿਆਨ ਨਹੀਂ, ਭਾਵੇਂ ਕੇਂਦਰ ਦੀ ਮੋਦੀ ਸਰਕਾਰ ਹੈ ਭਾਵੇਂ ਪੰਜਾਬ ਦੀ ਮਾਨ ਸਰਕਾਰ ਹੈ ,ਕਿਸੇ ਨੇ ਵੀ ਪੰਜਾਬ ਦੇ ਵਿਗੜ ਰਹੇ ਹਾਲਾਤ ਵੱਲ ਧਿਆਨ ਦੇਣ ਦੀ ਜਰੂਰਤ ਨਹੀਂ ਕੀਤੀ। ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਵਾਤਾਵਰਨ ਵੀ ਖਰਾਬ ਹੈ ਜਵਾਨੀ ਤੇ ਕਿਸਾਨੀ ਵੀ ਬਰਬਾਦ ਹੋ ਚੁੱਕੀ ਹੈ ਜਿਸ ਕਰਕੇ ਆਉਣ ਵਾਲੇ ਹਾਲਾਤ ਨੂੰ ਸਾਂਭਣ ਦੀ ਲੋੜ ਹੈ। ਇਸ ਮੌਕੇ ਉਨਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਮਿਲੀ ਜਿੰਮੇਵਾਰੀ ਤਹਿਤ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਵਾਇਆ ਤੇ ਕਿਹਾ ਕਿ ਕਾਂਗਰਸ ਦੀ ਟੀਮ ਪਹਿਲਾ ਵਾਲੀ ਟੀਮ ਤਿਆਰ ਬਰ ਤਿਆਰ ਹੈ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਮੀਤ ਪ੍ਰਧਾਨ ਅਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਕੇਕੇ ਅਗਰਵਾਲ, ਮਾਸਟਰ ਹਰਮੰਦਰ ਸਿੰਘ, ਅਸ਼ੋਕ ਕੁਮਾਰ, ਅਮ੍ਰਿਤਾ ਗਿੱਲ ਸਮੇਤ ਸ਼ਹਿਰ ਦੇ ਪ੍ਰਮੁੱਖ ਕਾਂਗਰਸੀ ਆਗੂ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



