ਬਠਿੰਡਾ, 25 ਫ਼ਰਵਰੀ: ਪਿਛਲੇ ਦਿਨੀਂ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ’ਤੇ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਪਿੰਡ ਬੱਲ੍ਹੋ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਲਵੰਡੀ ਸਾਬੋ ਹਲਕੇ ਦੇ ਕਾਂਗਰਸੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਹਲਕਾ ਇੰਚਾਰਜ਼ ਖ਼ੁਸਬਾਜ ਸਿੰਘ ਜਟਾਣਾ ਦੇ ਨਿਰਦੇਸ਼ਾਂ ਹੇਠ ਪਿੰਡ ਜੱਜਲ ਵਿਚ ਬੀਤੀ ਸ਼ਾਮ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਦੌਰਾਨ ਯੂਥ ਆਗੂ ਰਣਜੀਤ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੋਸ਼ ਲਗਾਇਆ ਕਿ ਮੋਦੀ ਦੀ ਅਗਵਾਈ ਭਾਜਪਾ ਸਰਕਾਰ ਮੁੜ ਕਿਸਾਨਾਂ ’ਤੇ ਜੁਲਮ ਢਾਹ ਰਹੀ ਹੈ।
ਸਾਬਕਾ ਮੁੱਖ ਮੰਤਰੀ ਚਨਜੀਤ ਸਿੰਘ ਚੰਨੀ ਨੇ ਲਾਈਵ ਹੋ ਕੇ ਦਿਖਾਈ ਰੇਤ ਮਾਈਨਿੰਗ ਮਾਫਿਆ ਦੀ ਕਰਤੂਤ
ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਉਲਟ ਜਾ ਕੇ ਕਿਸਾਨਾਂ ਨੂੰ ਅਪਣੀਆਂ ਹੱਕੀ ਮੰਗਾਂ ਨੂੰ ਲਈ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਸਤੋਂ ਪਹਿਲਾਂ ਵੀ ਦਿੱਲੀ ਵਿਖੇ ਚੱਲੇ ਇੱਕ ਸਾਲ ਲੰਮੇ ਕਿਸਾਨ ਸੰਘਰਸ਼ ਦੌਰਾਨ 600 ਤੋਂ ਵੱਧ ਕਿਸਾਨਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ ਸਨ, ਜਿਸਤੋਂ ਬਾਅਦ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸਨ ਪ੍ਰੰਤੂ ਹੁਣ ਉਨ੍ਹਾਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ। ਜਿਸਦੇ ਚੱਲਦੇ ਕਿਸਾਨਾਂ ਨੂੰ ਮੁੜ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਾ ਪੈ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਹਾਜ਼ਰ ਸਨ।
Share the post "ਤਲਵੰਡੀ ਦੇ ਕਾਂਗਰਸੀਆਂ ਨੇ ਕਿਸਾਨ ਸ਼ੁਭਕਰਨ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੱਢਿਆ ਕੈਂਡਲ ਮਾਰਚ"