ਪ੍ਰਤਾਪ ਸਿੰਘ ਬਾਜਵਾ ਵਿਰੁਧ ਪਰਚਾ ਦਰਜ ਕਰਨ ’ਤੇ ਭੜਕੇ ਕਾਂਗਰਸੀ, ਕੀਤਾ ਰੋਸ਼ ਪ੍ਰਦਰਸ਼ਨ

0
102
+1

Bathinda News:ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੁਲਿਸ ਵੱਲੋਂ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਪਰਚਾ ਦਰਜ ਕਰਨ ਦੇ ਰੋਸ਼ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਅਤੇ ਵਰਕਰਾਂ ਵੱਲੋਂ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ ਕਾਊਂਟਰ ਇੰਟਲੀਜੈਂਸ ਦੀ ਟੀਮ ਵੱਲੋਂ ਗੋਲਡੀ-ਲਾਰੈਂਸ ਗੈਂਗ ਦਾ ਕਰੀਬੀ ਸਾਥੀ IED ਸਹਿਤ ਗ੍ਰਿਫਤਾਰ

ਇਸ ਮੌੇਕੇ ਸ਼੍ਰੀ ਬਾਜਵਾ ਖਿਲਾਫ ਦਰਜ ਮੁਕਦਮੇ ਨੂੰ ਤੁਰੰਤ ਖਾਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਹੋਰਨਾਂ ਆਗੂਆਂ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦਾ ਨੇਤਾ ਹੋਣ ਦੇ ਚੱਲਦਿਆਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਖਬਾਰੀ ਸੁਰਖੀਆਂ ਦਾ ਜ਼ਿਕਰ ਕਰਦੇ ਹੋਏ ਸਰਕਾਰ ਦੇ ਸਾਹਮਣੇ ਸੱਚ ਲਿਆਂਦਾ ਗਿਆ ਹੈ ਜਿਸ ਉਪਰ ਸਰਕਾਰ ਨੂੰ ਪਹਿਰਾ ਦੇਣ ਚਾਹੀਦਾ ਹੈ ਨਾ ਕਿ ਵਿਰੋਧੀ ਧਿਰਾਂ ਦੀ ਆਵਾਜ਼ ਪਰਚੇ ਦਰਜ ਕਰਕੇ ਦਬਾਉਣੀ ਚਾਹੀਦੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਖੜੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here