Bathinda News: ਲੈਂਡ ਪੂਲਿੰਗ ਸਕੀਮ ਰੱਦ ਕਰਵਾਉਣ ਲਈ ਕਾਂਗਰਸ ਅੱਜ ਸੜਕਾਂ ‘ਤੇ ਉਤਰਦੀ ਹੋਈ ਨਜ਼ਰ ਆਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਉਪਰ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਅੱਜ ਸਮੁੱਚੀ ਲੀਡਰਸ਼ਿਪ ਵੱਲੋਂ ਮਿੰਨੀ ਸਕੱਤਰੇਤ ਵਿਖੇ ਪ੍ਰਭਾਵਸ਼ਾਲੀ ਇਕੱਠ ਰਾਹੀਂ ਪੰਜਾਬ ਦੇ ਗਵਰਨਰ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਲੈਂਡ ਪੂਲਿੰਗ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਧੱਕੇ ਨਾਲ ਕਿਸਾਨਾਂ ਦੀ ਜਮੀਨ ਖੋਹਣੀ ਚਾਹੀ ਤਾਂ ਫਿਰ ਕਾਂਗਰਸ ਪਾਰਟੀ ਦਾ ਡੱਟ ਕੇ ਵਿਰੋਧ ਕਰੇਗੀ।
ਇਹ ਵੀ ਪੜ੍ਹੋ ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ
ਇਸ ਮੌਕੇ ਕੇਕੇ ਅਗਰਵਾਲ ਸਾਬਕਾ ਚੇਅਰਮੈਨ, ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਜ਼ਿਲਾ ਪ੍ਰਧਾਨ ਅਰੁਣ ਵਧਾਵਣ, ਡਾਇਰੈਕਟਰ ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਹਰਵਿੰਦਰ ਲੱਡੂ ਤੇ ਮਾਧੋ ਸ਼ਰਮਾ ਸਮੇਤ ਕਾਂਗਰਸੀ ਆਗੂ ਅਤੇ ਵੱਖ ਵੱਖ ਵਿੰਗਾਂ ਨੇ ਅਹੁਦੇਦਾਰ ਸ਼ਾਮਿਲ ਸਨ। ਇਸ ਮੌਕੇ ਰਾਜਨ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਸਕੀਮ ਨੀਤੀ ਤਹਿਤ ਕਿਸਾਨੀ ਖਿੱਤੇ ਨੂੰ ਬਰਬਾਦ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ
ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਖਤਮ ਹੋ ਕੇ ਰਹਿ ਜਾਏਗੀ ਕਿਉਂਕਿ ਖੇਤੀ ਧੰਦੇ ਤੋਂ ਹੀ 80 ਹਜਾਰ ਕਰੋੜ ਰੁਪਏ ਸਲਾਨਾ ਦੀ ਆਮਦਨ ਹੁੰਦੀ ਹੈ ਜਿਸ ਨਾਲ ਸਾਰੇ ਕਾਰੋਬਾਰ ਚੱਲਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਸਕੀਮ ਨਾਲ ਕਿਸਾਨਾਂ ਤੋਂ ਜਮੀਨ ਹੀ ਖੋਹ ਲਈ ਤਾਂ ਫਿਰ ਸੂਬੇ ਦੀ ਅਰਥ ਵਿਵਸਥਾ ਵੀ ਕੋਈ ਨਹੀਂ ਬਚਾ ਸਕੇਗਾ ਜਿਸ ਕਰਕੇ ਕਾਂਗਰਸ ਪਾਰਟੀ ਇਸ ਨੀਤੀ ਦਾ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਸਕੀਮ ਨੂੰ ਮੁੱਢੋ ਰੱਦ ਕੀਤਾ ਜਾਵੇ। ਇਸ ਮੌਕੇ ਸਾਜਨ ਸ਼ਰਮਾ, ਸੁਨੀਲ ਕੁਮਾਰ, ਅਸ਼ੀਸ਼ ਕਪੂਰ, ਰੂਪ ਸਿੰਘ, ਹਰਮਨ ਕੋਟ ਫੱਤਾ, ਜਗਦੀਸ਼ ਖਰਾਣਾ, ਹਰਪਾਲ ਬਾਜਵਾ, ਦੁਨੀ ਚੰਦ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





