Moga News: ਮੋਗਾ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਇੱਕ ਕਾਂਸਟੇਬਲ ਵਿਰੁਧ ਪਰਚਾ ਦਰਜ਼ ਕੀਤਾ ਹੈ, ਜਿਸਦੇ ਵਿਰੁਧ ਦੋਸ਼ ਹਨ ਕਿ ਉਸਨੇ ਆਪਣੇ ਹੀ ਪਿੰਡ ਦੇ ਸਾਬਕਾ ਫ਼ੌਜੀ ਨੂੰ ਪੁਲਿਸ ’ਚ ਭਰਤੀ ਕਰਵਾਉਣ ਦੇ ਨਾਂ ’ਤੇ 5 ਲੱਖ ਠੱਗੀ ਮਾਰ ਲਈ ਸੀ। ਮੁਲਜ਼ਮ ਦੀ ਪਹਿਚਾਣ ਸਿਪਾਹੀ ਕੁਲਵਿੰਦਰ ਸਿੰਘ ਦੇ ਤੌਰ ’ਤੇ ਹੋਈ ਹੈ, ਜਿਹੜਾ ਹਾਲੇ ਫ਼ਰਾਰ ਚੱਲ ਰਿਹਾ।
ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ
ਸੂਚਨਾ ਮੁਤਾਬਕ ਪਿੰਡ ਦੀਨਾ ਸਾਹਿਬ ਦੇ ਗੁਰਲਾਲ ਸਿੰਘ ਨੇ ਹੀ ਐਸਐਸਪੀ ਮੋਗਾ ਨੂੰ ਸਿਕਾਇਤ ਦਿੱਤੀ ਸੀ। ਜਿਸਦੀ ਪੜਤਾਲ ਐਸ.ਪੀ ਡੀ ਕੋਲੋਂ ਕਰਵਾਈ ਗਈ। ਪੜਤਾਲ ਵਿਚ ਗੁਰਲਾਲ ਸਿੰਘ ਤੇ ਉਸਦੇ ਇੱਕ ਹੋਰ ਸਾਥੀ ਵੱਲੋਂਲਗਾਏ ਗਏ ਦੋਸ਼ ਸਹੀ ਸਾਬਤ ਹੋਏ, ਜਿਸਤੋਂ ਬਾਅਦ ਗੁਰਲਾਲ ਸਿੰਘ ਦੇ ਬਿਆਨਾਂ ਉਪਰ ਥਾਣਾ ਨਿਹਾਲ ਸਿੰਘ ਦੀ ਪੁਲਿਸ ਨੇ ਸਿਪਾਹੀ ਕੁਲਵਿੰਦਰ ਸਿੰਘ ਵਿਰੁਧ ਬੀਐਨਐਸ ਦੀ ਧਾਰਾ 318(4) ਅਤੇ 351(2) ਤਹਿਤ ਪਰਚਾ ਦਰਜ਼ ਕਰ ਲਿਆ ਹੈ।
ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਬਦਮਾਸ਼ ਹਥਿਆਰਾਂ ਸਹਿਤ ਕਾਬੂ
ਡੀਐਸਪੀ ਅਨਵਰ ਅਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪਰਚਾ ਦਰਜ਼ ਹੋਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਜਲਦੀ ਹੀ ਮੁਲਜਮ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।