SAS Nagar News: ਮਰਦਮਸ਼ੁਮਾਰੀ-2026 ਦੇ ਸਫਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਐਨਯੂਮੇਰੇਸ਼ਨ) ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇਸ ਅਹਿਮ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਮਰਦਮਸ਼ੁਮਾਰੀ-2026 ਦੀ ਸਵੈ-ਗਣਨਾ (ਸੈਲਫ ਐਨਯੂਮੇਰੇਸ਼ਨ) ਮੁਹਿੰਮ ਦਾ ਆਗਾਜ਼ ਆਪਣੀ ਰਿਹਾਇਸ਼ ਤੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ (ਸੈਲਫ ਐਨਯੂਮੇਰੇਸ਼ਨ) 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ। ਨਾਗਰਿਕ https://se.census.gov.in ਵੈੱਬਸਾਈਟ ‘ਤੇ ਜਾ ਕੇ ਆਪਣੀ ਜਾਣਕਾਰੀ ਖੁਦ ਅਪਲੋਡ ਕਰ ਸਕਦੇ ਹਨ, ਜਿਸ ਦੀ ਪੁਸ਼ਟੀ ਬਾਅਦ ਵਿੱਚ ਘਰ-ਘਰ ਜਾ ਕੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉 ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੀ ਸ਼ੁਰੂਆਤ
ਇਸ ਮੌਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ, ਯੋਜਨਾਬੰਦੀ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਭਾਵਸ਼ਾਲੀ ਤਿਆਰੀ ਲਈ ਇੱਕ ਮਹੱਤਵਪੂਰਨ ਅਧਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ, ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਰੂਪ-ਰੇਖਾ ਮਰਦਮਸ਼ੁਮਾਰੀ ਰਾਹੀਂ ਪ੍ਰਾਪਤ ਅੰਕੜਿਆਂ ‘ਤੇ ਨਿਰਭਰ ਕਰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਡਿਜੀਟਲ ਇੰਡੀਆ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ ਸੁਵਿਧਾ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਆਨਲਾਈਨ ਖੁਦ ਦਰਜ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ, ਜਿਸ ਨਾਲ ਮਰਦਮਸ਼ੁਮਾਰੀ ਪ੍ਰਕਿਰਿਆ ਹੋਰ ਸਰਲ, ਤੇਜ਼ ਅਤੇ ਪਾਰਦਰਸ਼ੀ ਬਣੇਗੀ।
ਇਹ ਵੀ ਪੜ੍ਹੋ 👉 ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੀ ਸ਼ੁਰੂਆਤ
ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ-2026 ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਇਸ ਅਹਿਮ ਰਾਸ਼ਟਰੀ ਕਾਰਜ ਲਈ ਸਰਕਾਰ ਦਾ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਾਗਰਿਕ ਸਵੈ-ਗਣਨਾ ਸੁਵਿਧਾ ਦਾ ਲਾਭ ਉਠਾਉਂਦੇ ਹੋਏ ਆਪਣੀ ਜਾਣਕਾਰੀ ਸਹੀ ਅਤੇ ਪੂਰੀ ਤਰ੍ਹਾਂ ਦਰਜ ਕਰਨ। ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਸਿਸਟਮ ਦਾ ਇੱਕ ਅਹਿਮ ਅੰਗ ਹੈ। ਹਰ ਨਾਗਰਿਕ ਦੀ ਸਹੀ ਜਾਣਕਾਰੀ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਕਾਰਜਾਂ ਲਈ ਬਹੁਤ ਜ਼ਰੂਰੀ ਹੈ, ਇਸ ਲਈ ਜਨਗਣਨਾ ਨਾਲ ਸਬੰਧਤ ਆਪਣੇ ਅਤੇ ਆਪਣੇ ਪਰਿਵਾਰ ਦੀ ਕੋਈ ਵੀ ਜਾਣਕਾਰੀ ਛੁਪਾਈ ਨਾ ਜਾਵੇ, ਤਾਂ ਜੋ ਸਰਕਾਰ ਤੱਕ ਸਹੀ ਅਤੇ ਭਰੋਸੇਯੋਗ ਤੱਥ ਪਹੁੰਚ ਸਕਣ ਅਤੇ ਸਰਕਾਰ ਵੱਲੋਂ ਜਿਹੜੀਆਂ ਲੋਕ ਪੱਖੀ ਸਕੀਮਾਂ ਬਣਾਈਆਂ ਜਾਣੀਆਂ ਹਨ, ਉਹ ਤਾਂ ਹੀ ਬਣਾਈਆਂ ਜਾ ਸਕਦੀਆਂ ਹਨ, ਜੇਕਰ ਲੋਕਾਂ ਵੱਲੋਂ ਸਰਕਾਰ ਨੂੰ ਲੋੜੀਂਦੀ ਸਹੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਮਿਊਂਸਪਲ ਕਾਰਪੋਰੇਸ਼ਨ ਤੋਂ ਪੂਨਮ ਸ਼ਰਮਾ, ਤਜਿੰਦਰ ਸਿੰਘ, ਚਾਰਜ ਅਫਸਰ, ਰਾਜਵਿੰਦਰ ਕੌਰ, ਵਧੀਕ ਚਾਰਜ ਅਫਸਰ ਅਤੇ ਅਨੂਪ ਸ਼ਰਮਾ ਚਾਰਜ ਕਲਰਕ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




