Thursday, April 16, 2026
spot_img
spot_img

ਸਮਾਰਟ ਆਂਗਨਵਾੜੀ ਸੈਂਟਰਾਂ ਤੇ ਬੇਬੀ ਫਰੈਡਲੀਂ ਚਾਇਲਡ ਟੁਆਇਲਟਸ ਦੇ ਨਿਰਮਾਣ ਕਾਰਜਾਂ ’ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

Date:

spot_img

ਜ਼ਿਲ੍ਹੇ ਅੰਦਰ 57 ਨਵੇਂ ਸਮਾਰਟ ਆਂਗਨਵਾੜੀ ਸੈਂਟਰ ਤੇ 61 ਬੇਬੀ ਫਰੈਡਲੀਂ ਚਾਇਲਡ ਟੁਆਇਲਟਸ ਦੇ ਕਾਰਜ ਨਿਰਮਾਣ ਅਧੀਨ
Bathinda News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਮਗਨਰੇਗਾ ਦੇ ਸਹਿਯੋਗ ਨਾਲ ਬਣਾਏ ਜਾ ਰਹੇ 57 ਨਵੇਂ ਸਮਾਰਟ ਆਂਗਨਵਾੜੀ ਸੈਂਟਰਾਂ ਅਤੇ 61 ਬੇਬੀ ਫਰੈਡਲੀਂ ਚਾਇਲਡ ਟੁਆਇਲਟਸ ਦੇ ਨਿਰਮਾਣ ਕਾਰਜਾਂ ਦੇ ਮੱਦੇਨਜ਼ਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆਂ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਫਾਜ਼ਿਲਕਾ ਪੁਲਿਸ ਦਾ ਅਸਲਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ–02 ਪਿਸਟਲ, 04 ਕਾਰਤੂਸ ਸਮੇਤ ਇੱਕ ਗ੍ਰਿਫ਼ਤਾਰ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਰਟ ਆਂਗਨਵਾੜੀ ਸੈਂਟਰਾਂ ਤੇ ਬੇਬੀ ਫਰੈਡਲੀ ਚਾਇਲਡ ਟੁਆਇਲਟਸ ਦੇ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਮਾਰਟ ਸੈਂਟਰਾਂ ’ਚ ਵਧੀਆਂ ਡਿਜਾਇਨਾਂ ਦੀ ਪੇਟਿੰਗ, ਐਲਈਡੀ ਟੀ.ਵੀ., ਇਨਵਰਟਰ, ਮੈਟ ਅਤੇ ਪੀਣ ਲਈ ਸਾਫ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਨੇ ਦੱਸਿਆ ਕਿ ਬਣਾਏ ਜਾ ਰਹੇ ਇਨ੍ਹਾਂ 57 ਸਮਾਰਟ ਆਂਗਨਵਾੜੀ ਸੈਂਟਰਾਂ ਵਿੱਚੋਂ 13 ਸੈਂਟਰ ਅਤੇ 61 ’ਚੋਂ 38 ਬੇਬੀ ਫਰੈਡਲੀ ਚਾਇਲਡ ਟੁਆਇਲਟਸ ਦਾ ਕੰਮ ਮੁਕੰਮਲ ਹੋ ਗਿਆ ਹੈ, ਬਾਕੀ ਰਹਿੰਦੇ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੁਪਿੰਦਰ ਪਾਲ ਸਿੰਘ ਤੋਂ ਇਲਾਵਾ ਹੋਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...